ਨਰਾਇਣ ਸਿੰਘ ਨਰਸੋਤ ਦੀ ਅਗਵਾਈ ਹੇਠ ਵਰਕਰਾਂ ਦਾ ਜਥਾ ਭਾਜਪਾ ਦੀ ਰੈਲੀ ’ਚ ਸ਼ਮੂਲੀਅਤ ਕਰਨ ਲਈ ਹੋਇਆ ਰਵਾਨਾ
ਪਾਤੜਾਂ 30 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਭਾਰਤੀ ਜਨਤਾ ਪਾਰਟੀ ਵਲੋਂ ਕੀਤੀ ਜਾ ਰਹੀ ਨਸ਼ਾ ਮੁਕਤ ਪੰਜਾਬ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਇੰਚਾਰਜ ਨਰਾਇਣ ਸਿੰਘ ਨਰਸੋਤ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਜਥਾ ਪਾਤੜਾਂ ਤੋਂ ਰਵਾਨਾ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਿਆਂ ਨੂੰ ਰੋਕਣ ਵੱਲ ਕੋਈ ਧਿਆਨ ਨਹੀਂ ਦਿੱਤਾ।
ਪਾਤੜਾਂ 30 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਭਾਰਤੀ ਜਨਤਾ ਪਾਰਟੀ ਵਲੋਂ ਕੀਤੀ ਜਾ ਰਹੀ ਨਸ਼ਾ ਮੁਕਤ ਪੰਜਾਬ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਹਲਕਾ ਸ਼ੁਤਰਾਣਾ ਤੋਂ ਇੰਚਾਰਜ ਨਰਾਇਣ ਸਿੰਘ ਨਰਸੋਤ ਦੀ ਅਗਵਾਈ ਹੇਠ ਵਰਕਰਾਂ ਦਾ ਵੱਡਾ ਜਥਾ ਪਾਤੜਾਂ ਤੋਂ ਰਵਾਨਾ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਸ਼ਿਆਂ ਨੂੰ ਰੋਕਣ ਵੱਲ ਕੋਈ ਧਿਆਨ ਨਹੀਂ ਦਿੱਤਾ। ਜਿਸ ਕਾਰਨ ਇਸ ਸਰਕਾਰ ਦੇ ਕਾਰਜ ਕਾਲ ਦੌਰਾਨ ਨਸ਼ਾ ਪਹਿਲਾਂ ਨਾਲੋਂ ਵੀ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਰਤੀ ਜਨਤਾ ਪਾਰਟੀ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਵਲੋਂ ਪੰਜਾਬ ਅੰਦਰ ਨਸ਼ਾ ਮੁਕਤ ਪੰਜਾਬ ਯਾਤਰਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦੌਰਾਨ ਪੰਜਾਬ ਦੇ ਹਰ ਇਲਾਕੇ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਕੱਢੀ ਜਾ ਰਹੀ ਹੈ ਜਿਸ ਨੂੰ ਪੰਜਾਬ ਦੇ ਲੋਕਾਂ ਵਲੋਂ ਭਰਵਾਂ ਸਮਰਥਨ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਰਤੀ ਜਨਤਾ ਪਾਰਟੀ ਦਾ ਪੂਰਨ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਰੈਲੀ ਨੂੰ ਸੰਬੋਧਨ ਕਰਨ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚ ਰਹੇ ਹਨ। ਜਿਸ ਵਿਚ ਹਲਕਾ ਸੁਤਰਾਣਾ ਤੋਂ ਭਾਰਤੀ ਜਨਤਾ ਪਾਰਟੀ ਦੇ ਵੱਡੀ ਗਿਣਤੀ ਵਿਚ ਵਰਕਰ ਵੀ ਰੈਲੀ ਵਿਚ ਸ਼ਮੂਲੀਅਤ ਕਰ ਰਹੇ ਹਨ। ਇਸ ਮੌਕੇ ਇਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।