02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੰਜਾਬੀ ’ਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਨੇ ਸਥਾਪਨਾ ਦਿਵਸ ਮਨਾਇਆ

ਪਟਿਆਲਾ, 1 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਲੋਂ ਵਿਭਾਗ ਦੇ ਮੁਖੀ ਡਾ. ਹਰੀਸ਼ ਕੁਮਾਰ ਦੀ ਅਗਵਾਈ ਹੇਠ ਆਪਣਾ 38ਵਾਂ ਸਥਾਪਨਾ ਦਿਵਸ ਮਨਾਇਆ ਗਿਆ।

ਅਜੀਤ ਡੈਸਕ 02-10-2026
ਪਟਿਆਲਾ, 1 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਗਿਆਨ ਵਿਭਾਗ ਵਲੋਂ ਵਿਭਾਗ ਦੇ ਮੁਖੀ ਡਾ. ਹਰੀਸ਼ ਕੁਮਾਰ ਦੀ ਅਗਵਾਈ ਹੇਠ ਆਪਣਾ 38ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਅਕਾਦਮਿਕ, ਵਿਹਾਰਕ ਅਤੇ ਵਾਤਾਵਰਣ ਚੇਤਨਾ ਨਾਲ ਸਬੰਧਿਤ ਵੰਨ-ਸੁਵੰਨੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਡਾ. ਹਰੀਸ਼ ਕੁਮਾਰ ਨੇ ਮੁੱਖ ਮਹਿਮਾਨ ਰਜਿਸਟਰਾਰ ਡਾ. ਅਜੀਤਾ ਸਵਾਗਤ ਕੀਤਾ। ਉਨ੍ਹਾਂ ਵਿਭਾਗ ਪ੍ਰਤੀ ਡਾ. ਅਜੀਤਾ ਦੇ ਲੰਮੇ ਅਕਾਦਮਿਕ ਸਫ਼ਰ, ਨਿਰੰਤਰ ਮਾਰਗਦਰਸ਼ਨ ਅਤੇ ਅਹਿਮ ਯੋਗਦਾਨ ਲਈ ਧੰਨਵਾਦ ਕੀਤਾ। ਡਾ. ਹਰੀਸ਼ ਕੁਮਾਰ ਨੇ ਦੱਸਿਆ ਕਿ ਵਿਭਾਗ ਵਲੋਂ ਹੁਣ ਤੱਕ 90 ਖੋਜਾਰਥੀਆਂ ਨੂੰ ਪੀਐੱਚ.ਡੀ. ਦੀ ਡਿਗਰੀ ਪ੍ਰਦਾਨ ਕੀਤੀ ਜਾ ਚੁੱਕੀ ਹੈ। ਸਮਾਗਮ ਦੌਰਾਨ ਐਮ. ਬੀ. ਐਸ. ਪੀ. ਐਸ. ਯੂ. ਦੇ ਡਾ. ਅਜੇਪਾਲ ਨੱਤ ਨੇ ‘ਖੇਡ ਵਿਗਿਆਨ ਵਿਚ ਉੱਚ-ਪੱਧਰੀ ਪ੍ਰਦਰਸ਼ਨ ਅਤੇ ਕਿੱਤਾ-ਮਾਰਗਦਰਸ਼ਨ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਿੱਤਾ। ਉਨ੍ਹਾਂ ਆਧੁਨਿਕ ਖੇਡਾਂ ਵਿਚ ਖੇਡ ਵਿਗਿਆਨ ਦੀ ਵਧਦੀ ਭੂਮਿਕਾ ’ਤੇ ਚਾਨਣਾ ਪਾਉਂਦਿਆਂ ਸਮੁੱਚੀ ਸਿਖਲਾਈ, ਨਿਯਮਤ ਮੁਲਾਂਕਣ ਅਤੇ ਬਹੁ-ਆਯਾਮੀ ਪਹੁੰਚ ਦੀ ਲੋੜ ’ਤੇ ਜ਼ੋਰ ਦਿੱਤਾ। ਸਮਾਗਮ ਵਿਚ 13 ਸਾਲਾ ਵਾਤਾਵਰਣ ਪ੍ਰੇਮੀ ਏਕਮਜੋਤ ਕੌਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ। ਕਾਕਾ ਰਾਮ ਵਰਮਾ ਵਲੋਂ ਮੁੱਢਲੀ ਸਹਾਇਤਾ ਸੰਬੰਧੀ ਵਿਹਾਰਕ ਵਰਕਸ਼ਾਪ ਲਗਾਈ ਗਈ, ਜਿਸ ਵਿਚ ਐਮਰਜੈਂਸੀ ਪ੍ਰਬੰਧਨ ਅਤੇ ਬੁਨਿਆਦੀ ਡਾਕਟਰੀ ਸਹਾਇਤਾ ਦੇ ਗੁਰ ਸਿਖਾਏ ਗਏ। ਰਜਿਸਟਰਾਰ ਡਾ. ਅਜੀਤਾ ਨੇ ਵਿਭਾਗ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਦੇ ਵਿਕਾਸ-ਸਫ਼ਰ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਸਮਾਪਤੀ ਭਾਸ਼ਣ ਦੌਰਾਨ ਪ੍ਰੋ. ਪਰਮਵੀਰ ਸਿੰਘ ਨੇ ਕਿਹਾ ਕਿ ਅਧਿਆਪਕਾਂ, ਵਿਦਿਆਰਥੀਆਂ ਅਤੇ ਕਰਮਚਾਰੀਆਂ ਦੇ ਅਣਥੱਕ ਯਤਨਾਂ ਸਦਕਾ ਹੀ ਵਿਭਾਗ ਅੱਜ ਇਸ ਮੁਕਾਮ ’ਤੇ ਪਹੁੰਚਿਆ ਹੈ। ਇਸ ਮੌਕੇ ਡਾ. ਅਸ਼ੋਕ ਕੁਮਾਰ, ਡਾ. ਅਨੁਰਾਧਾ ਲਹਿਰੀ, ਡਾ. ਅਮਰਜੋਤ ਕੌਰ ਆਦਿ ਮੌਜੂਦ। ਸਮਾਗਮ ਉਪਰੰਤ ਕੈਂਪਸ ਨੂੰ ਹਰਿਆ-ਭਰਿਆ ਬਣਾਉਣ ਦੇ ਮੰਤਵ ਨਾਲ ਬੂਟੇ ਲਗਾਏ ਗਏ।
ਪਿਛਲੀ ਖ਼ਬਰ ਰਾਜਪੁਰਾ ਅਨਾਜ ਮੰਡੀ ’ਚ ਵਿਧਾਇਕਾ ਨੀਨਾ ਮਿੱਤਲ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਪਿੰਡ ਖੇੜਕੀ ਵਿਖੇ ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਈ ਪਰਿਵਾਰ ਕਾਂਗਰਸ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।