03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨਸ਼ਿਆਂ ਵਿਰੁੱਧ ਗੰਭੀਰ ਤੇ ਇਮਾਨਦਾਰੀ ਨਾਲ ਯਤਨ ਕਰਨ ਦੀ ਲੋੜ- ਨਵਾਬ ਸਿੰਘ ਮਨੇਸ

ਸਮਾਣਾ, 2 ਅਕਤੂਬਰ (ਸਾਹਿਬ ਸਿੰਘ)- ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰ ਮੁੱਦਾ ਕਰਾਰ ਦਿੰਦਿਆਂ ਅੰਤਰਰਾਸਟਰੀ ਵੈਲਫੇਅਰ ਫੋਰਮ ਦੇ ਚੇਅਰਮੈਨ ਨਵਾਬ ਸਿੰਘ ਮਨੇਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਗੰਭੀਰ ਤੇ ਇਮਾਨਦਾਰੀ ਨਾਲ ਯਤਨ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।

ਅਜੀਤ ਡੈਸਕ 03-10-2026
ਸਮਾਣਾ, 2 ਅਕਤੂਬਰ (ਸਾਹਿਬ ਸਿੰਘ)- ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰ ਮੁੱਦਾ ਕਰਾਰ ਦਿੰਦਿਆਂ ਅੰਤਰਰਾਸਟਰੀ ਵੈਲਫੇਅਰ ਫੋਰਮ ਦੇ ਚੇਅਰਮੈਨ ਨਵਾਬ ਸਿੰਘ ਮਨੇਸ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਗੰਭੀਰ ਤੇ ਇਮਾਨਦਾਰੀ ਨਾਲ ਯਤਨ ਕਰਨ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਸ. ਮਨੇਸ ਦਾ ਮੰਨਣਾ ਹੈ ਕਿ ਨਸ਼ਿਆਂ ਦੇ ਖ਼ਾਤਮੇ ਦਾ ਸਾਰੀਆਂ ਪਾਰਟੀਆਂ ਨਾਹਰਾ ਦੇ ਰਹੀਆਂ ਹਨ ਪਰ ਸਮੱਸਿਆ ਜਿਉ ਦੀ ਤਿਉ ਬਣੀ ਹੋਈ ਹੈ। ਉਨਾਂ ਕਿਹਾ ਕਿ ਨਸ਼ਾ ਸਿਰਫ ਇਕ ਵਿਅਕਤੀ ਜਾਂ ਪਰਿਵਾਰ ਨੂੰ ਨਹੀਂ, ਸਗੋਂ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ, ਇਸ ਲਈ ਨਸ਼ਿਆਂ ਖ਼ਿਲਾਫ਼ ‘ਸਾਂਝੀ ਜ਼ਿੰਮੇਵਾਰੀ’ ਨਾਲ ਲੜਨ ਦੀ ਲੋੜ ਹੈ। ਸ. ਮਨੇਸ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਕਾਰ ਵਲੋਂ ਸਖ਼ਤ ਕਾਰਵਾਈ ਦੇ ਨਾਲ-ਨਾਲ ਜਾਗਰੂਕਤਾ, ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ’ਤੇ ਵੀ ਜ਼ੋਰ ਦੇਣਾ ਚਾਹੀਦਾ ਹੈ। ਉਨਾਂ ਸੁਝਾਅ ਦਿੱਤਾ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਵਾਪਸ ਲਿਆਉਣ ਲਈ ਪਰਿਵਾਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। 02 ਪੀਟੀਏ26 ਨਵਾਬ ਸਿੰਘ ਮਨੇਸ
ਪਿਛਲੀ ਖ਼ਬਰ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਮਿਡ - ਡੇ - ਮੀਲ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਟੀ. ਬੀ. ਵਿਰੁੱਧ ਲੜਾਈ ਨੂੰ ਜਨ ਲਹਿਰ ਬਣਾਉਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।