03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾ ਰਹੇ ਮਾਰਚ ਦਾ ਹਲਕਾ ਨਾਭਾ ਪਹੁੰਚਣ ’ਤੇ ਭਰਵਾਂ ਸਵਾਗਤ

ਨਾਭਾ, 2 ਅਕਤੂਬਰ (ਵਰਿੰਦਰ ਵਰਮਾ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤੇ ਗਏ ਮਾਰਚ ਦਾ ਹਲਕਾ ਨਾਭਾ ਪਟਿਆਲਾ ਗੇਟ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਨਾਭਾ ਦੀ ਸਮੁੱਚੀ ਲੀਡਰਸ਼ਿਪ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਹ ਸਵਾਗਤ ਜਤਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 03-10-2026
ਨਾਭਾ, 2 ਅਕਤੂਬਰ (ਵਰਿੰਦਰ ਵਰਮਾ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵਲੋਂ ਫਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤੇ ਗਏ ਮਾਰਚ ਦਾ ਹਲਕਾ ਨਾਭਾ ਪਟਿਆਲਾ ਗੇਟ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਨਾਭਾ ਦੀ ਸਮੁੱਚੀ ਲੀਡਰਸ਼ਿਪ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਹ ਸਵਾਗਤ ਜਤਿੰਦਰ ਸਿੰਘ ਰਾਜੂ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਜਤਿੰਦਰ ਸਿੰਘ ਰਾਜੂ ਨੇ ਜਗਤਾਰ ਸਿੰਘ ਹਵਾਰਾ ਦੇ ਧਰਮ ਪਿਤਾ ਬਾਪੂ ਗੁਰਚਰਨ ਸਿੰਘ ਜੀ ਦਾ ਸਿਰੋਪਾ ਪਾ ਕੇ ਸਨਮਾਨ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿੱਖ ਕੌਮ ਨਾਲ ਜੁੜਿਆ ਇੱਕ ਅਹਿਮ ਮਸਲਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਦੇ ਮਾਮਲੇ ਨੂੰ ਕਾਨੂੰਨੀ ਅਤੇ ਸੰਵਿਧਾਨਕ ਪ੍ਰਕਿਰਿਆ ਅਨੁਸਾਰ ਵਿਚਾਰਿਆ ਜਾਣਾ ਚਾਹੀਦਾ ਹੈ ਅਤੇ ਜਲਦ ਤੋਂ ਜਲਦ ਇਸ ਮਾਮਲੇ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ ਤਾਂ ਜੋ ਬੰਦੀ ਸਿੰਘ ਵੀ ਜੇਲ੍ਹਾਂ ਵਿੱਚੋਂ ਬਾਹਰ ਆ ਕੇ ਆਪਣਾ ਜੀਵਨ ਵਧੀਆ ਢੰਗ ਨਾਲ ਬਤੀਤ ਕਰ ਸਕਣ। ਉਨ੍ਹਾਂ ਨੇ ਮਾਰਚ ਵਿਚ ਸ਼ਾਮਲ ਸਮੂਹ ਆਗੂਆਂ, ਸੰਗਤਾਂ ਅਤੇ ਪ੍ਰਬੰਧਕਾਂ ਦਾ ਨਾਭਾ ਦੀ ਧਰਤੀ ’ਤੇ ਪਹੁੰਚਣ ਲਈ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਡਰੌਲੀ , ਸਤਵਿੰਦਰ ਸਿੰਘ ਟੌਹੜਾ, ਬਾਬਾ ਸੁਖਮਿੰਦਰ ਸਿੰਘ, ਤਜਿੰਦਰ ਸਿੰਘ ਤੇਜੀ, ਸਰਬਜੀਤ ਸਿੰਘ ਸਿੱਧੂ ਕਾਰਜਕਾਰੀ ਮੈਂਬਰ ਜ਼ਿਲ੍ਹਾ ਕਮੇਟੀ, ਮੱਖਣ ਸਿੰਘ ਸਹੌਲੀ ਕਾਰਜਕਾਰੀ ਮੈਂਬਰ ਜ਼ਿਲ੍ਹਾ ਕਮੇਟੀ, ਲਖਵੀਰ ਸਿੰਘ, ਹਰਜਿੰਦਰ ਸਿੰਘ ਖਾਲਸਾ, ਗੁਰਮੀਤ ਸਿੰਘ ਬੱਬੂ ਪ੍ਰਧਾਨ ਆਟੋ ਯੂਨੀਅਨ, ਰਵੀ ਸੋਖਲ, ਮਹਿਤਾਬ ਸਿੰਘ ਖਾਲਸਾ, ਸੁਖਵੀਰ ਸਿੰਘ, ਬਾਬਾ ਪਵਿੱਤਰ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸਨੌਰ ਵਿਚ ‘ ਆਪ ’ ਨਾਲ ਜੁੜੇ ਵੱਡੀ ਗਿਣਤੀ ’ ਚ ਨੌਜਵਾਨ , ਚੇਅਰਮੈਨ ਢਿੱਲੋਂ ਨੇ ਕੀਤਾ ਸਵਾਗਤ ਅਗਲੀ ਖ਼ਬਰ ਸਰਕਾਰ ਦੀ ਵਾਅਦਾ ਖਿਲਾਫ਼ੀ ਵਿਰੁੱਧ ਮਿਡ - ਡੇ - ਮੀਲ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।