03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਨੰਬਰਦਾਰਾ ਐਸੋਸੀਏਸ਼ਨ ( ਗਾਲਿਬ ) ਦੀ ਮੀਟਿੰਗ ਹੋਈ

ਨਾਭਾ, 2 ਅਕਤੂਬਰ (ਵਰਿੰਦਰ ਵਰਮਾ)- ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਮੀਟਿੰਗ ਗੁਰਦੁਆਰਾ ਸਾਹਿਬ ਬਾਬਾ ਅਜਾਪਾਲ ਸਿੰਘ ਜੀ ਘੋੜਿਆਂ ਵਾਲਾ ਵਿਖੇ ਤਹਿਸੀਲ ਪ੍ਰਧਾਨ ਉਗਰ ਸਿੰਘ ਅਗੇਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਸੁਰਾਜਪਰ ਦੀ ਦੇਖਰੇਖ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਮੁਤਾਬਕ ਨੰਬਰਦਾਰਾਂ ਦੀਆਂ ਮੰਗਾਂ ਲਾਗੂ ਕਰਨ ਦੀ ਅਪੀਲ ਕੀਤੀ ਗਈ।

ਅਜੀਤ ਡੈਸਕ 03-10-2026
ਨਾਭਾ, 2 ਅਕਤੂਬਰ (ਵਰਿੰਦਰ ਵਰਮਾ)- ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਦੀ ਮੀਟਿੰਗ ਗੁਰਦੁਆਰਾ ਸਾਹਿਬ ਬਾਬਾ ਅਜਾਪਾਲ ਸਿੰਘ ਜੀ ਘੋੜਿਆਂ ਵਾਲਾ ਵਿਖੇ ਤਹਿਸੀਲ ਪ੍ਰਧਾਨ ਉਗਰ ਸਿੰਘ ਅਗੇਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਸੁਰਾਜਪਰ ਦੀ ਦੇਖਰੇਖ ਹੇਠ ਹੋਈ, ਜਿਸ ਵਿਚ ਨੰਬਰਦਾਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਮੁਤਾਬਕ ਨੰਬਰਦਾਰਾਂ ਦੀਆਂ ਮੰਗਾਂ ਲਾਗੂ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਆਯੋਜਿਤ ਮੀਟਿੰਗ ਵਿਚ ਨੰਬਰਦਾਰ ਨਾਹਰ ਸਿੰਘ ਹਿਆਣਾ ਖੁਰਦ ਦੇ ਬੇਟੇ ਦੀਦਾਰ ਸਿੰਘ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਵਿਚ ਨੰਬਰਦਾਰ ਗੁਰਚਰਨ ਸਿੰਘ ਤੂੰਗਾਂ, ਕੁਲਦੀਪ ਸਿੰਘ ਬਿੱਨਾਹੇੜੀ, ਜੋਧ ਸਿੰਘ,ਰਾਮਪਾਲ ਸਿੰਘ ਅਜਨੌਦਾ, ਨਾਹਰ ਸਿੰਘ, ਕਰਮ ਸਿੰਘ ਹਿਆਣਾ, ਰਨਜੀਤ ਸਿੰਘ ਮੰਡੌੜ, ਗੁਰਵਿੰਦਰ ਸਿੰਘ ਧਨੌਰੀ, ਨਾਇਬ ਸਿੰਘ ਸੰਗਤਪੁਰਾ ਮੌਜੂਦ ਸਨ। ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਨੰਬਰਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਨੂੰ ਤਹਿਸੀਲ ਕੰਪਲੈਕਸ ਅੰਦਰ ਬੈਠਣ ਲਈ ਕਮਰੇ ਦਾ ਪ੍ਰਬੰਧ ਕੀਤਾ ਜਾਵੇ, ਨੰਬਰਦਾਰਾਂ ਦਾ ਬਸ ਕਿਰਾਇਆ ਤੇ ਟੈਕਸ ਮੁਆਫ ਕੀਤਾ ਜਾਵੇ ਅਤੇ ਜਿਲਾ ਪੱਧਰ ਤੇ ਬਣਨ ਵਾਲੀਆਂ ਸਿ਼ਕਾਇਤ ਨਿਵਾਰਨ ਕਮੇਟੀਆਂ ਵਿਚ ਨੰਬਰਦਾਰਾਂ ਨੂੰ ਨਾਮਜਦ ਕੀਤਾ ਜਾਵੇ ਸ਼ਾਮਲ ਹਨ।
ਪਿਛਲੀ ਖ਼ਬਰ ਅਨਾਜ ਮੰਡੀ ’ ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ ਨਾਲ ਪਰਤੀ ਰੌਣਕ ਅਗਲੀ ਖ਼ਬਰ ਪੰਜਾਬ ਦੇ ਕਾਰੋਬਾਰੀ ਦਸੰਬਰ ਮਹੀਨੇ ’ਚ ਚੋਣ ਰੋਡਮੈਪ ਤਿਆਰ ਕਰਨ ਲਈ ਪਟਿਆਲਾ ’ਚ ਹੋਣਗੇ ਇਕੱਠੇ- ਰਾਕੇਸ਼ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।