ਨਗਰ ਪੰਚਾਇਤ ਦੇਵੀਗੜ੍ਹ ਦੇ ਵਾਰਡ ਨੰਬਰ 8 ਤੋਂ ਬ੍ਰਿੰਦਾਵਨ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਯਤਨਾਂ ਸਦਕਾ ਸੰਗਤਾਂ ਨੂੰ ਮਿਲਿਆ ਧਾਰਮਿਕ ਯਾਤਰਾ ਦਾ ਲਾਭ-ਲੱਖੀ, ਲਾਂਬਾ
ਦੇਵੀਗੜ੍ਹ, 3 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਨਗਰ ਪੰਚਾਇਤ ਦੇਵੀਗੜ੍ਹ ਦੇ ਵਾਰਡ ਨੰਬਰ 8 ਤੋਂ ਕੌਂਸਲਰ ਸ਼ੁਭਮ ਲਾਂਬਾ ਦੀ ਅਗਵਾਈ ਹੇਠ ਸ਼ਰਧਾਲੂਆਂ ਦੀ ਬੱਸ ਪਵਿੱਤਰ ਧਾਮ ਬ੍ਰਿੰਦਾਬਨ ਦੀ ਯਾਤਰਾ ਲਈ ਰਵਾਨਾ ਹੋਈ। ਇਹ ਯਾਤਰਾ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਵਿਸ਼ੇਸ਼ ਯਤਨਾਂ ਸਦਕਾ ਕਰਵਾਈ ਗਈ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਦੇਵੀਗੜ੍ਹ, 3 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਨਗਰ ਪੰਚਾਇਤ ਦੇਵੀਗੜ੍ਹ ਦੇ ਵਾਰਡ ਨੰਬਰ 8 ਤੋਂ ਕੌਂਸਲਰ ਸ਼ੁਭਮ ਲਾਂਬਾ ਦੀ ਅਗਵਾਈ ਹੇਠ ਸ਼ਰਧਾਲੂਆਂ ਦੀ ਬੱਸ ਪਵਿੱਤਰ ਧਾਮ ਬ੍ਰਿੰਦਾਬਨ ਦੀ ਯਾਤਰਾ ਲਈ ਰਵਾਨਾ ਹੋਈ। ਇਹ ਯਾਤਰਾ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਵਿਸ਼ੇਸ਼ ਯਤਨਾਂ ਸਦਕਾ ਕਰਵਾਈ ਗਈ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਅਤੇ ਚੇਅਰਮੈਨ ਦਾਨੂੰ ਲਾਂਬਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸਾਂਝੇ ਤੌਰ ’ਤੇ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕੀਤਾ। ਸ਼ਰਧਾਲੂਆਂ ਦੀ ਯਾਤਰਾ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ ਅਤੇ ਉਨ੍ਹਾਂ ਦੀ ਦੇਖ-ਰੇਖ ਲਈ ਖੁਦ ਚੇਅਰਮੈਨ ਦਾਨੂੰ ਲਾਂਬਾ ਵੀ ਯਾਤਰਾ ਨਾਲ ਰਵਾਨਾ ਹੋਏ ਹਨ। ਸੀਨੀ. ਮੀਤ ਪ੍ਰਧਾਨ ਲਖਵੀਰ ਸਿੰਘ ਲੱਖੀ ਅਤੇ ਚੇਅਰਮੈਨ ਦਾਨੂੰ ਲਾਂਬਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਧਾਰਮਿਕ ਯਾਤਰਾਵਾਂ ਕਰਨ ਨਾਲ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਇਲਾਕੇ ਦੇ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।