04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਣਕ ਦੀ ਐੱਮ.ਐੱਸ.ਪੀ. ’ਚ 25 ਰੁਪਏ ਪ੍ਰਤੀ ਕੁਇੰਟਲ ਵਾਧੇ ਦੇ ਫੈਸਲੇ ਦੀ ਮੁੜ ਸਮੀਖਿਆ ਕੇਂਦਰ ਸਰਕਾਰ : ਰਾਜਿੰਦਰ ਵਿਰਕ

ਪਟਿਆਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਹਲਕਾ ਸਨੌਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਐੱਮ. ਐੱਸ.

ਅਜੀਤ ਡੈਸਕ 04-10-2026
ਪਟਿਆਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਹਲਕਾ ਸਨੌਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਐੱਮ.ਐੱਸ.ਪੀ. ਵਿਚ ਸਿਰਫ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਦੇ ਆਪਣੇ ਫੈਸਲੇ ਦੀ ਮੁੜ ਸਮੀਖਿਆ ਕਰੇ ਤੇ ਘੱਟੋ-ਘੱਟ 10 0 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਐੱਮ.ਐੱਸ.ਪੀ. ਵਿਚ ਕਿਸਾਨਾਂ ਨੂੰ ਦੇਵੇ। ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨਾਲ ਕੇਂਦਰ ਸਰਕਾਰ ਨੇ ਐੱਮ.ਐੱਸ.ਪੀ. 2610 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਹੈ ਜੋ ਬਹੁਤ ਨਿਗੂਣਾ ਵਾਧਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿਚ ਕਿਸਾਨਾਂ ਨੂੰ ਉਤਪਾਦਨ ਲਾਗਤ ਵਿਚ ਵੱਡੇ ਵਾਧੇ ਨਾਲ ਨਜਿੱਠਣਾ ਪੈ ਰਿਹਾ ਹੈ। ਅੱਜ ਲਾਗਤ ਜ਼ਿਆਦਾ ਹੈ ਤੇ ਆਮਦਨ ਘੱਟ ਹੈ, ਅਜਿਹੇ ਵਿਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਰਾਜਿੰਦਰ ਸਿੰਘ ਵਿਰਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਸਮਾਜ ਦੇ ਹਰ ਖੇਤਰ ਦੇ ਲੋਕਾਂ ਦੇ ਹਿੱਤਾਂ ਤੇ ਭਲਾਈ ਦੀ ਬੇਹਤਰੀ ਵਾਸਤੇ ਕੰਮ ਕਰਦੀ ਹੈ ਤਾਂ ਅੰਨਦਾਤੇ ਦੇ ਹਿਤਾਂ ਦੀ ਵੀ ਰਾਖੀ ਕਰੇ। ਪੰਜਾਬ ਦਾ ਕਿਸਾਨ ਸਾਰੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜਨਾ ਸਮੇਂ ਦੀ ਜ਼ਰੂਰਤ ਹੈ ਅਤੇ ਪਹਿਲਾਂ ਹੀ ਪੰਜਾਬ ਦਾ ਕਿਸਾਨ ਕਰਜ਼ੇ ਦੀ ਮਾਰ ਹੇਠ ਹੈ ਤੇ ਇਸ ਕਰਜ਼ੇ ਦੇ ਜਾਲ ਵਿਚੋਂ ਤਾਂ ਹੀ ਨਿਕਲ ਸਕਦਾ ਹੈ ਜੇਕਰ ਉਸਦੀ ਆਮਦਨ ਵਿਚ ਵਾਧਾ ਹੋਵੇ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿਚ ਕਿਸਾਨਾਂ ਦੀ ਬਾਂਹ ਫੜ ਕੇ ਕੇਂਦਰ ਸਰਕਾਰ ਨੂੰ ਦਰਿਆਦਿਲੀ ਵਿਖਾਉਣੀ ਚਾਹੀਦੀ ਹੈ।
ਪਿਛਲੀ ਖ਼ਬਰ ਬਿੱਟੂ ਚੱਠਾ ਦੀ ਅਗਵਾਈ ’ਚ ‘ਆਪ’ ਤੇ ਕਾਂਗਰਸ ਨਾਲ ਜੁੜੇ ਵਪਾਰੀ ਭਰਾਵਾਂ ਸਮੇਤ ਕਈਆਂ ਨੇ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪ... ਅਗਲੀ ਖ਼ਬਰ ਲੌਟ ਅਨਾਜ ਮੰਡੀ ’ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।