ਬਲਿਹਾਰ ਸਿੰਘ ਮੱਲ ਬਲਿਹਾਰ ਸਿੰਘ ਮੱਲ ਵਲੋਂ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਨਾਲ ਮੁਲਾਕਾਤ, ਵਧਾਈ ਦਿੱਤੀ
ਸਨੌਰ, 4 ਅਕਤੂਬਰ (ਮੋਹਨ ਸਿੰਘ ਭੱਟੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਹਲਕਾ ਸਨੌਰ ਤੋਂ ਕਾਂਗਰਸੀ ਆਗੂ ਬਲਿਹਾਰ ਸਿੰਘ ਮੱਲ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਬਲਿਹਾਰ ਸਿੰਘ ਮੱਲ ਨੇ ਪਰਗਟ ਸਿੰਘ ਨਾਲ ਸੂਬੇ ਅੰਦਰ ਪਾਰਟੀ ਦੀ ਜਥੇਬੰਦਕ ਸਥਿਤੀ ਅਤੇ ਆਉਣ ਵਾਲੇ ਸਮੇਂ ਦੌਰਾਨ ਕਾਂਗਰਸ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ।
ਬ
ਬਲਿਹਾਰ ਸਿੰਘ ਮੱਲ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦੇ ਹੋਏ। ਅਜੀਤ ਤਸਵੀਰ
05-10-2026
ਸਨੌਰ, 4 ਅਕਤੂਬਰ (ਮੋਹਨ ਸਿੰਘ ਭੱਟੀ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਹਲਕਾ ਸਨੌਰ ਤੋਂ ਕਾਂਗਰਸੀ ਆਗੂ ਬਲਿਹਾਰ ਸਿੰਘ ਮੱਲ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਬਲਿਹਾਰ ਸਿੰਘ ਮੱਲ ਨੇ ਪਰਗਟ ਸਿੰਘ ਨਾਲ ਸੂਬੇ ਅੰਦਰ ਪਾਰਟੀ ਦੀ ਜਥੇਬੰਦਕ ਸਥਿਤੀ ਅਤੇ ਆਉਣ ਵਾਲੇ ਸਮੇਂ ਦੌਰਾਨ ਕਾਂਗਰਸ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਨੂੰ ਪਾਰਟੀ ਦੀ ਸੂਬਾਈ ਜਥੇਬੰਦੀ ਦੀ ਅਹਿਮ ਜ਼ਿੰਮੇਵਾਰੀ ਮਿਲਣ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਬਲਿਹਾਰ ਸਿੰਘ ਮੱਲ ਨੇ ਕਿਹਾ ਕਿ ਪਰਗਟ ਸਿੰਘ ਇਕ ਤਜਰਬੇਕਾਰ ਸਿਆਸੀ ਆਗੂ ਹਨ ਅਤੇ ਉਨ੍ਹਾਂ ਨੂੰ ਆਸ ਹੈ ਕਿ ਉਹ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਪੰਜਾਬ ਕਾਂਗਰਸ ਨੂੰ ਹੋਰ ਜਥੇਬੰਦਕ ਤੌਰ ’ਤੇ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਵਿਚ ਕਾਂਗਰਸ ਦੀ ਸਮੁੱਚੀ ਜਥੇਬੰਦੀ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਸਨੌਰ ਵਿਚ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਦਿਆਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪਰਗਟ ਸਿੰਘ ਨੇ ਵੀ ਪਾਰਟੀ ਆਗੂਆਂ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ ਨਜ਼ਦੀਕੀ ਤਾਲਮੇਲ ਬਣਾਉਣ ਸੰਬੰਧੀ ਵਿਚਾਰ ਸਾਂਝੇ ਕੀਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਉਨ੍ਹਾਂ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਪਾਰਟੀ ਵਲੋਂ ਸੂਬੇ ਵਿਚ ਆਪਣੀ ਜਥੇਬੰਦਕ ਸਰਗਰਮੀ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਬਲਿਹਾਰ ਸਿੰਘ ਮੱਲ ਵਲੋਂ ਪਰਗਟ ਸਿੰਘ ਨਾਲ ਕੀਤੀ ਇਸ ਮੁਲਾਕਾਤ ਨੂੰ ਹਲਕਾ ਸਨੌਰ ਵਿਚ ਕਾਂਗਰਸ ਦੀਆਂ ਅਗਾਮੀ ਜਥੇਬੰਦਕ ਸਰਗਰਮੀਆਂ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ।