07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਰਾਜਿੰਦਰ ਸਿੰਘ ਚਹਿਲ ਕਾਲਜ ਵਿਖੇ ਯੂਨੀਵਰਸਿਟੀ ਅੰਤਰ ਕਾਲਜ ਬੈਡਮਿੰਟਨ ਮੁਕਾਬਲੇ ਕਰਵਾਏ

ਪਟਿਆਲਾ, 6 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਰਾਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਵਿਖੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਬੈਡਮਿੰਟਨ ਚੈਂਪੀਅਨਸ਼ਿਪ 2026-27 ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਤੇ ਖਿਡਾਰੀਆਂ ਦਰਮਿਆਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ।

ਅਜੀਤ ਡੈਸਕ 07-10-2026
ਪਟਿਆਲਾ, 6 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਰਾਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਕਲਿਆਣ ਵਿਖੇ ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਬੈਡਮਿੰਟਨ ਚੈਂਪੀਅਨਸ਼ਿਪ 2026-27 ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਤੇ ਖਿਡਾਰੀਆਂ ਦਰਮਿਆਨ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਨੇ ਸ਼ਿਰਕਤ ਕੀਤੀ। ਸਮਾਜ ਸੇਵੀ ਤੇ ਐੱਨ. ਆਰ. ਆਈ. ਜਗਜੀਤ ਸਿੰਘ ਢੀਂਡਸਾ ਧਰਮਹੇੜੀ ਤੇ ਡਾ. ਗੁਰਮੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਤੋਂ ਡਾ. ਪ੍ਰਿੰਸ ਇੰਦਰ ਸਿੰਘ ਘੁੰਮਣ ਨੇ ਮੁਕਾਬਲਿਆਂ ਵਿਚ ਨਿਗਰਾਨ ਵਜੋਂ ਸ਼ਿਰਕਤ ਕੀਤੀ ਤੇ ਖੇਡ ਮੁਕਾਬਲਿਆਂ ਦੀ ਕਾਰਵਾਈ ਦਾ ਜਾਇਜ਼ਾ ਲਿਆ। ਕਾਲਜ ਦੇ ਉਪ-ਚੇਅਰਮੈਨ ਮਨਦੀਪ ਸਿੰਘ ਚਹਿਲ ਨੇ ਪੁੱਜੀਆਂ ਸਖ਼ਸ਼ੀਅਤਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਡਾ. ਸ਼ੈਲੀ ਜੇਟਲੀ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਵਡਮੁੱਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹ ਮਿਲਦਾ ਹੈ ਤੇ ਉਨ੍ਹਾਂ ਵਿਚ ਅਨੁਸ਼ਾਸਨ, ਟੀਮ ਭਾਵਨਾ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ। ਸਮਾਜ ਸੇਵੀ ਜਗਜੀਤ ਸਿੰਘ ਢੀਂਡਸਾ ਧਰਮਹੇੜੀ ਨੇ ਕਿਹਾ ਕਿ ਬੈਡਮਿੰਟਨ ਦੇ ਮੁਕਾਬਲੇ ਬੇਹਦ ਫਸਵੇਂ ਰਹੇ ਤੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਡਾ. ਗੁਰਮੀਤ ਸਿੰਘ, ਕਾਲਜ ਦੇ ਅਧਿਆਪਕਾਂ, ਕੋਚਾਂ, ਖਿਡਾਰੀਆਂ, ਹਰਦੀਪ ਸਿੰਘ ਸਿਆਣ ਤੇ ਹੋਰ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ।
ਪਿਛਲੀ ਖ਼ਬਰ ਪਟਿਆਲਾ ਸਕੂਲ ਫਾਰ ਡੈਫ ਐਂਡ ਬਲਾਈਂਡ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਹੋਣ ਵਾਲੀ ਇਕੱਤਰਤਾ ਸੰਬੰਧੀ ਜਥੇਦਾਰ ਟੌਹੜਾ ਵਲੋਂ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।