ਪਟਿਆਲਾ ਵਾਸੀਆਂ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਦੇ ਫੈਸਲੇ ਦਾ ਮੋਹਿਤ ਮੋਹਿੰਦਰਾ ਵਲੋਂ ਸਵਾਗਤ
ਪਟਿਆਲਾ, 7 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਨਗਰ ਨਿਗਮ ਦੇ ਚੋਣ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਲੋਂ ਦਿੱਤੇ ਇਤਿਹਾਸਕ ਫੈਸਲੇ ਦਾ ਸਾਬਕਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਸਵਾਗਤ ਕਰਦਿਆਂ ਇਸ ਨੂੰ ਪਟਿਆਲਾ ਵਾਸੀਆਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮਾਮਲੇ ਵਿਚ ਗੰਭੀਰਤਾ ਦਿਖਾਉਂਦਿਆਂ ਜਿਨ੍ਹਾਂ ਵਾਰਡਾਂ ’ਚ ਚੋਣ ਪ੍ਰਕਿਰਿਆ ਨੂੰ ਗੈਰ-ਕਾਨੂੰਨੀ ਪਾਇਆ ਗਿਆ ਹੈ, ਉੱਥੇ ਛੇ ਹਫ਼ਤਿਆਂ ਦੇ ਅੰਦਰ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪਟਿਆਲਾ, 7 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਨਗਰ ਨਿਗਮ ਦੇ ਚੋਣ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਲੋਂ ਦਿੱਤੇ ਇਤਿਹਾਸਕ ਫੈਸਲੇ ਦਾ ਸਾਬਕਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮੋਹਿੰਦਰਾ ਨੇ ਸਵਾਗਤ ਕਰਦਿਆਂ ਇਸ ਨੂੰ ਪਟਿਆਲਾ ਵਾਸੀਆਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮਾਮਲੇ ਵਿਚ ਗੰਭੀਰਤਾ ਦਿਖਾਉਂਦਿਆਂ ਜਿਨ੍ਹਾਂ ਵਾਰਡਾਂ ’ਚ ਚੋਣ ਪ੍ਰਕਿਰਿਆ ਨੂੰ ਗੈਰ-ਕਾਨੂੰਨੀ ਪਾਇਆ ਗਿਆ ਹੈ, ਉੱਥੇ ਛੇ ਹਫ਼ਤਿਆਂ ਦੇ ਅੰਦਰ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪਟਿਆਲਾ ਵਾਸੀਆਂ ਦੇ ਲੋਕਤੰਤਰੀ ਹੱਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੀ ਇੱਛਾ ਅਨੁਸਾਰ ਹੀ ਕਾਂਗਰਸ ਪਾਰਟੀ ਆਪਣੀ ਅਗਲੀ ਰਣਨੀਤੀ ਤੈਅ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਛੇ ਹਫ਼ਤਿਆਂ ਵਿਚ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਸਰਕਾਰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕਰਵਾਏਗੀ। ਮੋਹਿਤ ਮੋਹਿੰਦਰਾ ਨੇ ਕਿਹਾ ਕਿ ਉਹ ਪਰਮ ਪਿਤਾ ਪਰਮਾਤਮਾ ਦਾ ਧੰਨਵਾਦ ਕਰਦੇ ਹਨ ਅਤੇ ਇਸ ਮੌਕੇ ’ਤੇ ਕਾਂਗਰਸ ਪਾਰਟੀ ਦੇ ਸਮੁੱਚੇ ਪਰਿਵਾਰ ਅਤੇ ਖਾਸ ਤੌਰ ’ਤੇ ਪਟਿਆਲਾ ਵਾਸੀਆਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਲੋਕਤੰਤਰ ਅਤੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫੈਸਲਾ ਪਟਿਆਲਾ ਵਾਸੀਆਂ ਦੀ ਬਹੁਤ ਵੱਡੀ ਜਿੱਤ ਹੈ।