09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜਥੇਦਾਰ ਸੂਬਾ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰੋ. ਬਡੂੰਗਰ ਵਲੋਂ ਦੁੱਖ ਦਾ ਪ੍ਰਗਟਾਵਾ

ਭੁੱਨਰਹੇੜੀ, 8 ਅਕਤੂਬਰ (ਧਨਵੰਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ਼।

ਅਜੀਤ ਡੈਸਕ 09-10-2026
ਭੁੱਨਰਹੇੜੀ, 8 ਅਕਤੂਬਰ (ਧਨਵੰਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ਼। ਆਪਣੇ ਸ਼ੋਕ ਸੰਦੇਸ਼ ਵਿੱਚ ਪ੍ਰੋ. ਬਡੂੰਗਰ ਨੇ ਕਿਹਾ ਕਿ ਜਥੇਦਾਰ ਸੂਬਾ ਸਿੰਘ ਨੇ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਸੇਵਾ ਨਿਭਾਈ। ਉਨ੍ਹਾਂ ਕਿਹਾ ਕਿ ਪੰਥਕ ਮਾਮਲਿਆਂ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਤ ਜ਼ਿੰਮੇਵਾਰੀਆਂ ਨਿਭਾਉਂਦਿਆਂ ਜਥੇਦਾਰ ਸੂਬਾ ਸਿੰਘ ਨੇ ਆਪਣਾ ਵੱੜਮੁਲਾ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਜਥੇਦਾਰ ਸੂਬਾ ਸਿੰਘ ਨੇ ਵੱਖ-ਵੱਖ ਸਮਿਆਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਾਂ ਅਤੇ ਪੰਥਕ ਆਗੂਆਂ ਨਾਲ ਮਿਲ ਕੇ ਕੰਮ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਉਨ੍ਹਾਂ ਦਾ ਸੁਭਾਅ ਸਾਦਾ ਅਤੇ ਨਿਮਰ ਸੀ ਅਤੇ ਉਹ ਆਪਣੀ ਜ਼ਿੰਮੇਵਾਰੀ ਪ੍ਰਤੀ ਸੁਚੇਤ ਰਹਿੰਦੇ ਸਨ। ਪੰਥਕ ਸਫਾ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਜਥੇਦਾਰ ਸੂਬਾ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਨਾਲ ਲੰਮਾ ਸਮਾਂ ਸੇਵਾ ਨਿਭਾਉਣ ਵਾਲੇ ਸਾਥੀਆਂ ਨੂੰ ਵੀ ਦੁੱਖ ਪਹੁੰਚਿਆ ਹੈ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
ਪਿਛਲੀ ਖ਼ਬਰ ਸੁਪਰੀਮ ਕੋਰਟ ਭੱਜਣ ਦੀ ਬਜਾਏ ਪੰਜਾਬ ਸਰਕਾਰ ਸੰਵਿਧਾਨ ’ਤੇ ਭਰੋਸਾ ਰੱਖੇ ਤੇ ਜਾਂਚ ’ਚ ਸਹਿਯੋਗ ਕਰੇ- ਪ੍ਰਿੰਸੀਪਲ ਤੇਜਾ ਅਗਲੀ ਖ਼ਬਰ ਰੋਪੜ ਥਰਮਲ ਪਲਾਂਟ ਤੋਂ ਚੀਫ਼ ਇੰਜੀਨੀਅਰ ਦੇ ਤਬਾਦਲੇ ’ਤੇ ਪੀ. ਐਸ. ਪੀ. ਸੀ. ਐਲ. ਅਫ਼ਸਰਾਂ ਦੀ ਜਥੇਬੰਦੀ ਨੇ ਜਤਾਇਆ ਇਤਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।