09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮਿਸ਼ਨ ‘ਕਲੀਨ ਐਂਡ ਗ੍ਰੀਨ ਪਟਿਆਲਾ’ ਤਹਿਤ ਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ

ਪਟਿਆਲਾ, 8 ਅਕਤੂਬਰ (ਮਨਦੀਪ ਸਿੰਘ ਖਰੌੜ)- ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅੱਜ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਕਲੀਨ ਐਂਡ ਗ੍ਰੀਨ ਪਟਿਆਲਾ’ ਦੇ ਬੈਨਰ ਹੇਠ ‘ਮਿਸ਼ਨ ਕਲੀਨ ਐਂਡ ਗ੍ਰੀਨ ਪਟਿਆਲਾ’ ਦੀ ਸ਼ੁਰੂਆਤ ਕੀਤੀ ਗਈ।

ਅਜੀਤ ਡੈਸਕ 09-10-2026
ਪਟਿਆਲਾ, 8 ਅਕਤੂਬਰ (ਮਨਦੀਪ ਸਿੰਘ ਖਰੌੜ)- ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅੱਜ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਕਲੀਨ ਐਂਡ ਗ੍ਰੀਨ ਪਟਿਆਲਾ’ ਦੇ ਬੈਨਰ ਹੇਠ ‘ਮਿਸ਼ਨ ਕਲੀਨ ਐਂਡ ਗ੍ਰੀਨ ਪਟਿਆਲਾ’ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦੀ ਸ਼ੁਰੂਆਤ ਬਿਸ਼ਨ ਨਗਰ ਵਿਖੇ ਕੀਤੀ ਗਈ, ਜਿੱਥੇ ਡਾ. ਬਲਬੀਰ ਸਿੰਘ ਨੇ ਖ਼ੁਦ ਸਫ਼ਾਈ ਮੁਹਿੰਮ ਵਿਚ ਹਿੱਸਾ ਲੈਂਦਿਆਂ ਲੋਕਾਂ ਨੂੰ ਸਫ਼ਾਈ ਤੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੱਤਾ। ਡਾ. ਬਲਬੀਰ ਸਿੰਘ ਨੇ ਸਫ਼ਾਈ ਮੁਹਿੰਮ ਦੌਰਾਨ ਖ਼ੁਦ ਸਫ਼ਾਈ ਕਰਕੇ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਕਿ ਸਫ਼ਾਈ ਸਿਰਫ਼ ਸਰਕਾਰੀ ਵਿਭਾਗਾਂ ਜਾਂ ਸਫ਼ਾਈ ਕਰਮਚਾਰੀਆਂ ਦੀ ਜ਼ਿੰਮੇਵਾਰੀ ਨਹੀਂ ਹੈ, ਬਲਕਿ ਹਰੇਕ ਨਾਗਰਿਕ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਆਪਣੇ ਘਰਾਂ ਦੇ ਨਾਲ-ਨਾਲ ਗਲੀਆਂ, ਸੜਕਾਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਨੂੰ ਆਪਣੀ ਜ਼ਿੰਮੇਵਾਰੀ ਸਮਝਣਗੇ ਤਾਂ ਹੀ ਸ਼ਹਿਰ ਨੂੰ ਅਸਲ ਮਾਇਨਿਆਂ ਵਿਚ ਸਾਫ਼-ਸੁਥਰਾ ਬਣਾਇਆ ਜਾ ਸਕੇਗਾ। ਡਾ. ਬਲਬੀਰ ਸਿੰਘ ਨੇ ਇਸ ਮੁਹਿੰਮ ਵਿਚ ਪਹੁੰਚੇ ਸਕੂਲੀ ਬੱਚਿਆਂ ਨੂੰ ਕੱਪੜੇ ਦੇ ਬੈਗ ਵੀ ਵੰਡੇ। ਇਸ ਦੌਰਾਨ ਪਲਾਸਟਿਕ ਦੇ ਲਿਫ਼ਾਫਿਆਂ ਦੀ ਵਰਤੋਂ ਨੂੰ ਘਟਾਉਣ ਅਤੇ ਵਾਤਾਵਰਨ-ਪੱਖੀ ਕੱਪੜੇ ਦੇ ਬੈਗਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ ਗਿਆ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੀ ਆਦਤ ਪੈਦਾ ਕਰਨ। ਇਸ ਸਫ਼ਾਈ ਮੁਹਿੰਮ ਵਿਚ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ, ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ, ਐਮ.ਸੀ. ਮੋਹਿਤ ਸ਼ਰਮਾ ਤੋਂ ਇਲਾਵਾ ਹੋਰ ਐਮ.ਸੀਜ਼, ਸਕੂਲੀ ਵਿਦਿਆਰਥੀ ਤੇ ਹੋਰ ਸਾਥੀ ਮੌਜੂਦ ਸਨ।
ਪਿਛਲੀ ਖ਼ਬਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦਾ ਜਥਾ ਦਿੜ੍ਹਬਾ ਦੀ ਰੋਸ ਰੈਲੀ ਲਈ ਹੋਇਆ ਰਵਾਨਾ ਅਗਲੀ ਖ਼ਬਰ ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ ਨੂੰ ਲੈ ਕੇ ਲੜੇਗੀ ਵਿਧਾਨ ਸਭਾ ਚੋਣਾਂ- ਸਾਬਕਾ ਮੰਤਰੀ ਧਰਮਸੋਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।