13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਹਰਵਿੰਦਰ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦਾ ਐਸ. ਸੀ. ਵਿੰਗ ਦਾ ਟੋਹੜਾ ਸਰਕਲ ਦਾ ਪ੍ਰਧਾਨ ਬਣਾਇਆ

ਭਾਦਸੋਂ, 12 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਲਈ ਮਿਹਨਤ ਕਰਨ ਵਾਲਿਆਂ ਨੂੰ ਹਮੇਸ਼ਾ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਭਾ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਟੋਹੜਾ ਵਿਖੇ ਹਰਵਿੰਦਰ ਸਿੰਘ ਟੋਹੜਾ ਨੂੰ ਐਸ. ਸੀ.

ਅਜੀਤ ਡੈਸਕ 13-10-2026
ਭਾਦਸੋਂ, 12 ਅਕਤੂਬਰ (ਗੁਰਬਖਸ਼ ਸਿੰਘ ਵੜੈਚ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਲਈ ਮਿਹਨਤ ਕਰਨ ਵਾਲਿਆਂ ਨੂੰ ਹਮੇਸ਼ਾ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਭਾ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਟੋਹੜਾ ਵਿਖੇ ਹਰਵਿੰਦਰ ਸਿੰਘ ਟੋਹੜਾ ਨੂੰ ਐਸ. ਸੀ. ਵਿੰਗ ਦੇ ਸਰਕਲ ਟੌਹੜਾ ਦੇ ਪ੍ਰਧਾਨ ਬਣਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਪੂਰੇ ਸੂਬੇ ਵਿਚ ਵੱਡੀ ਮਜਬੂਤੀ ਵੱਲ ਵਧ ਰਿਹਾ ਹੈ ਕਿਉਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ 2027 ਦੀਆ ਵਿਧਾਨ ਸਭਾ ਚੋਣਾਂ ਵਿਚ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ। ਇਸ ਦੌਰਾਨ ਸਰਕਲ ਟੋਹੜਾ ਤੋਂ ਨਿਯੁਕਤ ਕੀਤੇ ਐਸ.ਸੀ. ਵਿੰਗ ਦੇ ਪ੍ਰਧਾਨ ਹਰਵਿੰਦਰ ਸਿੰਘ ਟੋਹੜਾ ਨੇ ਪਾਰਟੀ ਹਾਈ ਕਮਾਂਡ ਅਤੇ ਇੰਚਾਰਜ ਮੱਖਣ ਸਿੰਘ ਲਾਲਕਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੋ ਜ਼ਿੰਮੇਵਾਰੀ ਉਨਾ ਨੂੰ ਸੌਂਪੀ ਹੈ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ’ਚ ਹਰਵਿੰਦਰ ਸਿੰਘ ਟੋਹੜਾ ਦਾ ਸਿਰੋਪਾਓ ਪਾ ਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪਵਨ ਘਈ ਸਰਕਲ ਪ੍ਰਧਾਨ, ਹਰਵਿੰਦਰ ਸਿੰਘ ਭੋਲਾ, ਕੁਲਵਿੰਦਰ ਸਿੰਘ, ਇਕਬਾਲ ਸਿੰਘ, ਹਰਵਿੰਦਰ ਸਿੰਘ, ਚਮਕੌਰ ਸਿੰਘ, ਮਾਨ ਸਿੰਘ, ਗੁਰਪ੍ਰੀਤ ਸਿੰਘ, ਦਲਵੀਰ ਸਿੰਘ, ਕਰਮ ਸਿੰਘ ਮਾਂਗੇਵਾਲ, ਗੁਰਮਿੰਦਰ ਸਿੰਘ ਕਾਲਸਨਾ ਯੂਥ ਆਗੂ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਾਮਧਾਰੀ ਕਾਲੋਨੀ ਵਿਖੇ ਵਲੰਟੀਅਰ ਮਿਲਣੀ ਦੌਰਾਨ ਹਰਚੰਦ ਸਿੰਘ ਬਰਸਟ ਨੇ ਲੋਕਾਂ ਨਾਲ ਕੀਤਾ ਸੰਵਾਦ ਅਗਲੀ ਖ਼ਬਰ ਬਾਬਾ ਬੁੱਢਾ ਜੀ ਗੁਰਮਤਿ ਸੰਗੀਤ ਅਕੈਡਮੀ ਨੇ ਆਯੁਰਵੈਦਿਕ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।