ਸਾਬਕਾ ਮੰਤਰੀ ਧਰਮਸੋਤ ਵਲੋਂ ਨਾਭਾ ਦੀ ਅਨਾਜ ਮੰਡੀ ਦਾ ਦੌਰਾ
ਨਾਭਾ, 12 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੇ ਨਾਲ-ਨਾਲ ਨਾਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਵਿਚ ਪਏ ਭਾਰੀ ਮੀਂਹ ਕਾਰਨ ਦੇਸ਼ ਦੇ ਅੰਨਦਾਤਾ ਕਿਸਾਨ, ਆੜਤੀਆਂ ਅਤੇ ਮਜ਼ਦੂਰਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸੇ ਨੂੰ ਲੈ ਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਏਸ਼ੀਆ ਦੀ ਦੂਜੇ ਨੰਬਰ ’ਤੇ ਜਾਣੀ ਜਾਂਦੀ ਨਾਭਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਤੇ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।
ਨਾਭਾ, 12 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੇ ਨਾਲ-ਨਾਲ ਨਾਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰ ਵਿਚ ਪਏ ਭਾਰੀ ਮੀਂਹ ਕਾਰਨ ਦੇਸ਼ ਦੇ ਅੰਨਦਾਤਾ ਕਿਸਾਨ, ਆੜਤੀਆਂ ਅਤੇ ਮਜ਼ਦੂਰਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸੇ ਨੂੰ ਲੈ ਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਏਸ਼ੀਆ ਦੀ ਦੂਜੇ ਨੰਬਰ ’ਤੇ ਜਾਣੀ ਜਾਂਦੀ ਨਾਭਾ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਤੇ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧ ਮੁਕੰਮਲ ਕੀਤੇ ਹੁੰਦੇ ਤਾਂ ਅੱਜ ਆੜ੍ਹਤੀਆਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਨ੍ਹਾਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਨਾ ਪੈਂਦਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਮੀਂਹ ਨਾਲ ਪੀੜਤ ਆੜਤੀਆਂ, ਕਿਸਾਨਾਂ ਲਈ ਮੁਆਵਜੇ ਦਾ ਐਲਾਨ ਕਰਨਾ ਚਾਹੀਦਾ ਹੈ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਜਤਿੰਦਰ ਸਿੰਘ ਜੱਤੀ ਅਭੇਪੁਰ ਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸ਼ੀਸ਼ ਸਿੰਘ ਭੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਝੋਨੇ ਦੇ ਸੀਜ਼ਨ ਦੌਰਾਨ ਚੌਲਾਂ ਦੀਆਂ ਸਪੈਸ਼ਲਾ ਨਹੀਂ ਲਗਵਾਉਣੀਆਂ ਚਾਹੀਦੀਆਂ ਕਿਉਂ ਜੋ ਸਪੈਸ਼ਲ ਲੱਗਣ ਕਰਕੇ ਟਰੱਕਾਂ ਅਤੇ ਲੇਬਰਾਂ ਦੀ ਆੜਤੀਆਂ, ਕਿਸਾਨਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਸਾਬਕਾ ਪ੍ਰਧਾਨ ਜੱਤੀ ਅਭੇਪੁਰ ਨੇ ਕਿਹਾ ਕਿ ਮੰਡੀ ਵਿਚ ਕਰੀਬ ਢਾਈ ਤੋਂ ਤਿੰਨ ਲੱਖ ਕੱਟਾ ਲਿਫਟਿੰਗ ਹੋਣ ਬਾਜੋ ਪਿਆ ਹੈ। ਇਸ ਮੌਕੇ ਸਾਬਕਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਜਤਿੰਦਰ ਸਿੰਘ ਜੱਤੀ ਅਭੇਪੁਰ, ਮਨਜਿੰਦਰ ਸਿੰਘ ਜਿੰਦਰੀ ਸੂਬਾ ਉਪ ਪ੍ਰਧਾਨ ਯੂਥ ਕਾਂਗਰਸ, ਸਾਬਕਾ ਪ੍ਰਧਾਨ ਨਗਰ ਕੌਂਸਲ ਗੁਰਬਖਸ਼ ਸਿੰਘ ਭੱਟੀ, ਮਾਨਟੂ ਪਹੂਜਾ, ਸਾਬਕਾ ਚੇਅਰਮੈਨ ਪ੍ਰਗਟ ਸਿੰਘ ਅਗੇਤੀ, ਹਰਸ਼ ਭੋਜੋ ਮਾਜਰੀ, ਸਰਬਜੀਤ ਸਿੰਘ ਸੁੱਖੇਵਾਲ, ਲੱਲੀ ਦੁਲੱਦੀ ਆਦਿ ਆੜ੍ਹਤੀਏ, ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।