‘ ਆਪ’ ਦੀ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ 60,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ- ਸ਼ਮਸ਼ੇਰ ਸਿੰਘ ਚੌਧਰੀਮਾਜਰਾ
ਨਾਭਾ, 13 ਅਕਤੂਬਰ (ਵਰਿੰਦਰ ਵਰਮਾ)- ਮੌਸਮ ਦੀ ਮਾਰ ਕਾਰਨ ਜਿੱਥੇ ਖੇਤਾਂ ਵਿਚ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫਸਲ ਵਿੱਛਣ ਤੇ ਭਿੱਜਣ ਨਾਲ ਖ਼ਰਾਬ ਹੋ ਰਹੀ ਹੈ, ਉੱਥੇ ਹੀ ਦਾਣਾ ਮੰਡੀਆਂ ਵਿਚ ਵੀ ਖੁੱਲ੍ਹੇ ਆਸਮਾਨ ਹੇਠ ਪਈ ਫਸਲ ਪਾਣੀ ਦੀ ਲਪੇਟ ਵਿਚ ਆਉਣ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਨਾਲ ਫਸਲ ਦੇ ਕਾਲੀ ਪੈਣ ਅਤੇ ਬੱਦਲਣ ਦਾ ਖਤਰਾ ਬਣ ਗਿਆ ਹੈ। ਮੰਡੀ ਤੋਂ ਇਲਾਵਾ ਖੇਤਾਂ ਵਿਚ ਵੀ ਹਾਲਾਤ ਚਿੰਤਾਜਨਕ ਹਨ ਤੇਜ਼ ਹਵਾਵਾਂ ਤੇ ਮੀਂਹ ਕਾਰਨ ਝੋਨੇ ਦੀ ਫ਼ਸਲ ਧਰਤੀ ‘ਤੇ ਵਿੱਛ ਗਈ ਹੈ।
ਨਾਭਾ, 13 ਅਕਤੂਬਰ (ਵਰਿੰਦਰ ਵਰਮਾ)- ਮੌਸਮ ਦੀ ਮਾਰ ਕਾਰਨ ਜਿੱਥੇ ਖੇਤਾਂ ਵਿਚ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫਸਲ ਵਿੱਛਣ ਤੇ ਭਿੱਜਣ ਨਾਲ ਖ਼ਰਾਬ ਹੋ ਰਹੀ ਹੈ, ਉੱਥੇ ਹੀ ਦਾਣਾ ਮੰਡੀਆਂ ਵਿਚ ਵੀ ਖੁੱਲ੍ਹੇ ਆਸਮਾਨ ਹੇਠ ਪਈ ਫਸਲ ਪਾਣੀ ਦੀ ਲਪੇਟ ਵਿਚ ਆਉਣ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਨਾਲ ਫਸਲ ਦੇ ਕਾਲੀ ਪੈਣ ਅਤੇ ਬੱਦਲਣ ਦਾ ਖਤਰਾ ਬਣ ਗਿਆ ਹੈ। ਮੰਡੀ ਤੋਂ ਇਲਾਵਾ ਖੇਤਾਂ ਵਿਚ ਵੀ ਹਾਲਾਤ ਚਿੰਤਾਜਨਕ ਹਨ ਤੇਜ਼ ਹਵਾਵਾਂ ਤੇ ਮੀਂਹ ਕਾਰਨ ਝੋਨੇ ਦੀ ਫ਼ਸਲ ਧਰਤੀ ‘ਤੇ ਵਿੱਛ ਗਈ ਹੈ। ਖੇਤਾਂ ਵਿਚ ਪਾਣੀ ਖੜ੍ਹਾ ਹੋਣ ਕਾਰਨ ਕੰਬਾਈਨਾਂ ਨਾਲ ਕੱਟਾਈ ਦਾ ਕੰਮ ਰੁਕ ਗਿਆ ਹੈ, ਜਿਸ ਨਾਲ ਫਸਲ ਦੇ ਝੜਨ ਤੇ ਖਰਾਬ ਹੋਣ ਦੀ ਸੰਭਾਵਨਾ ਹੋਰ ਵਧ ਗਈ ਹੈ। ਇਸ ਕੁਦਰਤੀ ਆਫ਼ਤ ਤੇ ਸਰਕਾਰ ਦੀ ਕਥਿਤ ਨਾਕਾਮੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂ ਤੇ ਸਲਾਹਕਾਰ ਸ਼ਮਸ਼ੇਰ ਸਿੰਘ ਚੌਧਰੀਮਾਜਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪ੍ਰਭਾਵਿਤ ਕਿਸਾਨਾਂ ਲਈ 60,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਿਸ ਕਾਰਨ ਕਿਸਾਨਾਂ ਦੀ ਖੂਨ-ਪਸੀਨੇ ਦੀ ਕਮਾਈ ਰੁੜ੍ਹ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਸਮ ਵਿਭਾਗ ਦੀ ਚੇਤਾਵਨੀ ਦੇ ਬਾਵਜੂਦ ਸੂਬੇ ਦੀ ਸਰਕਾਰ ਤੇ ਮੰਡੀ ਬੋਰਡ ਵਲੋਂ ਨਿਕਾਸੀ ਜਾਂ ਤਰਪਾਲਾਂ ਦੇ ਕੋਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ ਸਨ, ਜਿਸ ਨਾਲ ਇਹ ਨੁਕਸਾਨ ਹੋ ਗਿਆ। ਸ਼ਮਸ਼ੇਰ ਸਿੰਘ ਚੌਧਰੀ ਮਾਜਰਾ ਨੇ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਬਿਨਾਂ ਕਿਸੇ ਦੇਰੀ ਦੇ ਪੂਰੇ ਪੰਜਾਬ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰੇ ਤਾਂ ਜੋ ਕਿਸਾਨਾਂ ਦੇ ਹੋਏ ਨੁਕਸਾਨ ਦਾ ਸਹੀ ਮੁੱਲ ਅਦਾ ਕਰੇ।