15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਨੇ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਸੌਂਪਿਆ

ਪਟਿਆਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਵਲੋਂ ਅੱਜ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਵਫ਼ਦ ਨੇ ਉੱਚ ਅਧਿਕਾਰੀ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਉਨ੍ਹਾਂ ਮੀਂਹ ਤੇ ਗੜ੍ਹੇਮਾਰੀ ਨਾਲ ਪੰਜਾਬ ਵਿਚ ਖੜ੍ਹੀ ਫ਼ਸਲ ਅਤੇ ਮੰਡੀਆਂ ਵਿਚ ਪਏ ਝੋਨੇ ਦੇ ਹੋਏ ਨੁਕਸਾਨ ਦਾ ਸਪੈਸ਼ਲ ਗਿਰਦਾਵਰੀ ਕਰਵਾ ਕੇ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਵਫ਼ਦ ’ਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਵਿੰਦਾ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।

ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਸ਼ਹਿਰੀ ਪ੍ਰਧਾਨ ਰਵਿੰਦਰ ਵਿੰਦਾ, ਉੱਚ ਅਧਿਕਾਰੀ ਨੂੰ ਮੰਗ ਪੱਤਰ ਦਿੰਦੇ ਹੋਏ। ਤਸਵੀਰ : ਪ੍ਰਭਨੂਰ ਸਿੰਘ 15-10-2026
ਪਟਿਆਲਾ, 14 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਵਫ਼ਦ ਵਲੋਂ ਅੱਜ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਵਫ਼ਦ ਨੇ ਉੱਚ ਅਧਿਕਾਰੀ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ ਉਨ੍ਹਾਂ ਮੀਂਹ ਤੇ ਗੜ੍ਹੇਮਾਰੀ ਨਾਲ ਪੰਜਾਬ ਵਿਚ ਖੜ੍ਹੀ ਫ਼ਸਲ ਅਤੇ ਮੰਡੀਆਂ ਵਿਚ ਪਏ ਝੋਨੇ ਦੇ ਹੋਏ ਨੁਕਸਾਨ ਦਾ ਸਪੈਸ਼ਲ ਗਿਰਦਾਵਰੀ ਕਰਵਾ ਕੇ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਵਫ਼ਦ ’ਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ ਤੇ ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਵਿੰਦਾ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਮੰਗ ਕੀਤੀ ਹੈ ਕਿ ਪੰਜਾਬ ਵਿਚ ਝੋਨੇ ਨੂੰ ਯੂ.ਆਰ.ਐਸ. ਅੰਡਰ ਰਿਲੈਕਸਡ ਸਪੈਸੀਫਿਕੇਸ਼ਨ ਤਹਿਤ ਖਰੀਦਿਆ ਜਾਵੇ, ਜਿਸ ਵਿਚ ਨਮੀ ਅਤੇ ਦਾਗ਼ੀ ਦਾਣੇ ਦੀ ਛੋਟ ਦਿੱਤੀ ਜਾਵੇ। ਸਭ ਤੋਂ ਜ਼ਰੂਰੀ ਗੱਲ ਪੰਜਾਬ ਵਿਚ ਭੰਡਾਰਣ ਦੀ ਸਮਰੱਥਾ ਵਧਾਈ ਜਾਵੇ ਕਿਉਂਕਿ ਪਿਛਲੇ ਸਾਲ ਪੰਜਾਬ ਦੇ ਸ਼ੈਲਰ ਮਾਲਕਾਂ ਨੂੰ ਚਾਵਲ ਭੰਡਾਰ ਕਰਨ ਲਈ ਯੂ.ਪੀ., ਹਰਿਆਣਾ ਅਤੇ ਜੰਮੂ ਵਿਚ ਜਗ੍ਹਾ ਲੱਭਣੀ ਪਈ ਸੀ। ਉਨ੍ਹਾਂ ਕਿਹਾ ਕਿ ਹਾਈਬ੍ਰਿਡ ਦਾਣੇ ਦੀ ਬ੍ਰੋਕਨ ਛੋਟ ਜੋ ਕੇਂਦਰ ਸਰਕਾਰ ਨੇ 25 ਫ਼ੀਸਦੀ ਤੋਂ ਘਟਾ ਕੇ 10 ਫ਼ੀਸਦੀ ਕੀਤੀ ਹੈ, ਤੁਰੰਤ 25 ਫ਼ੀਸਦੀ ਕੀਤੀ ਜਾਵੇ। ਇਸ ਉਤੇ ਕਿਸਾਨਾਂ ਨੂੰ ਲਗਾਇਆ ਜਾ ਰਿਹਾ 200 ਰੁਪਏ ਪ੍ਰਤੀ ਕੁਇੰਟਲ ਕੱਟ ਵਾਪਸ ਲਿਆ ਜਾਵੇ। ਸਾਬਕਾ ਵਿਧਾਇਕ ਨੇ ਕਿਹਾ ਕਿ ਪਿਛਲੇ ਸਾਲ ਝੋਨੇ ਦੀ ਖਰੀਦ ਲਿਮਟ 190 ਲੱਖ ਮੀਟਰਿਕ ਟਨ ਸੀ ਜਿਸ ਨੂੰ ਘਟਾ ਕੇ ਇਸ ਵਾਰ 180 ਲੱਖ ਮੀਟਰਿਕ ਟਨ ਕਰ ਦਿੱਤਾ ਗਿਆ ਹੈ। ਜਦਕਿ ਫ਼ਸਲ ਦੇ 200 ਲੱਖ ਮੀਟਰਕ ਟਨ ਤੋਂ ਵੱਧ ਹੋਣ ਦੀ ਉਮੀਦ ਹੈ। ਇਸ ਲਈ ਖ਼ਰੀਦ ਲਿਮਟ ਨੂੰ ਘੱਟ ਕਰਨ ਦੀ ਬਜਾਏ 200 ਲੱਖ ਮੀਟਰਿਕ ਟਨ ਤੋਂ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਜ ਮੰਡੀਕਰਨ ਢਾਂਚੇ ਦੇ ਤਿੰਨ ਮਜ਼ਬੂਤ ਥੰਮ੍ਹਾਂ ਕਿਸਾਨ, ਆੜ੍ਹਤੀ ਅਤੇ ਸ਼ੈਲਰ ਮਾਲਕਾਂ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਮੰਗ ਹੈ। ਇਸ ਮੌਕੇ ਸ਼ੱਕੂ ਗਰੋਵਰ ਪਟਿਆਲਾ, ਭੁਪਿੰਦਰ ਸਿੰਘ ਸ਼ੇਖੂਪੁਰ ਹਲਕਾ ਇੰਚਾਰਜ ਘਨੌਰ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਮੈਂਬਰ ਸ਼ੋ੍ਮਣੀ ਕਮੇਟੀ, ਚਰਨਜੀਤ ਸਿੰਘ ਹਲਕਾ ਇੰਚਾਰਜ ਸਮਾਣਾ, ਪ੍ਰਧਾਨ ਕੁਲਵਿੰਦਰ ਸਿੰਘ ਲਵਲੀ, ਗੁਰਵਿੰਦਰ ਸਿੰਘ ਸ਼ਕਤੀਮਾਨ, ਮਹਿੰਦਰਪਾਲ ਸਿੰਘ ਸੋਢੀ, ਹਰਪ੍ਰੀਤ ਸਿੰਘ ਮੰਡੌੜ, ਹਰਜੀਤ ਸਿੰਘ ਮਡੌੜ ਸਰਕਲ ਪ੍ਰਧਾਨ, ਸਰਪੰਚ ਗੁਰਜੀਤ ਸਿੰਘ ਉਪਲੀ, ਸਰਕਲ ਪ੍ਰਧਾਨ ਕੁਲਦੀਪ ਸਿੰਘ ਸ਼ਮਸ਼ਪੁਰ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸ਼ੇਰਾ, ਜਤਿੰਦਰ ਸਿੰਘ ਪਹਾੜੀਪੁਰ, ਪਰਮਿੰਦਰ ਸਿੰਘ ਕਪੂਰੀ, ਲਾਡੀ ਪਹਾੜੀਪੁਰ, ਗੁਰਜੰਟ ਸਿੰਘ ਨੂਰਖੇੜੀਆਂ, ਸੁਰਿੰਦਰ ਸਿੰਘ ਸਾਬਕਾ ਸਰਪੰਚ, ਦਲਵੀਰ ਸਿੰਘ ਅਲੀਪੁਰ ਜੱਟਾਂ, ਕੁਲਦੀਪ ਸਿੰਘ ਮੈਂਬਰ ਬਲਾਕ ਸੰਮਤੀ ਚੌਰਾ, ਹਰਜੀਤ ਸਿੰਘ ਮਡੌੜ, ਬੇਅੰਤ ਸਿੰਘ ਫੱਗਣਮਾਜਰਾ, ਗੁਰਮੁਖ ਸਿੰਘ ਸੁਹਾਗਹੇੜੀ, ਗੁਰਤੇਜ ਸਿੰਘ ਉੱਦਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਪਟਿਆਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਸੰਬੰਧੀ ਨੁੱਕੜ ਨਾਟਕ ਖੇਡਿਆ ਗੱਲਾਂ ਸਾਂਝੀਆਂ ਕਰਨ ਨਾਲ ਆਪਣੇ-ਆ... ਅਗਲੀ ਖ਼ਬਰ ‘ਇੰਸਪਾਇਰ’ ਸਕਾਲਰਸ਼ਿਪ ਪਿਛਲੇ ਦੋ ਸਾਲਾਂ ਤੋਂ ਠੰਢੇ ਬਸਤੇ ’ਚ, ਲੱਖਾਂ ਵਿਗਿਆਨ ਦੇ ਵਿਦਿਆਰਥੀ ਰੁਲਣ ਕੰਢੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।