15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਸਰਕਾਰ ਨਸ਼ੇ ਖ਼ਤਮ ਕਰਨ ’ਚ ਅਸਮਰੱਥ- ਭੱਟੀਆ

ਸਨੌਰ, 14 ਅਕਤੂਬਰ (ਸੋਖਲ)- ਹਲਕਾ ਸਨੌਰ ਦੇ ਟਕਸਾਲੀ ਆਗੂ ਤੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਨੇ ਗੱਲਬਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ।

ਅਜੀਤ ਡੈਸਕ 15-10-2026
ਸਨੌਰ, 14 ਅਕਤੂਬਰ (ਸੋਖਲ)- ਹਲਕਾ ਸਨੌਰ ਦੇ ਟਕਸਾਲੀ ਆਗੂ ਤੇ ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆ ਨੇ ਗੱਲਬਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਮਾਨਸਾ ’ਚ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਨਿਰਮਲ ਸਿੰਘ ਭੱਟੀਆ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਵਿਚ ਅਸਮਰੱਥ ਸਾਬਤ ਹੋ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਰਗੇ ਗੰਭੀਰ ਮਾਮਲੇ ਵਿਚ ਮੁੱਖ ਮੰਤਰੀ ਨੂੰ ਮਾਨਸਾ ਪਹੁੰਚ ਕੇ ਹਾਲਾਤਾਂ ਦਾ ਜਾਇਜ਼ਾ ਲੈਣਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਸੋਸ਼ਲ ਮੀਡੀਆ ’ਤੇ ਘਰ ਅਤੇ ਦੁਕਾਨ ਢਾਹੇ ਜਾਣ ਸੰਬੰਧੀ ਵੱਖ-ਵੱਖ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਉਨ੍ਹਾਂ ਮੁਤਾਬਕ ਉੱਥੇ ਮੌਜੂਦ ਲੋਕਾਂ ਵਲੋਂ ਸਰਕਾਰ ਪ੍ਰਤੀ ਰੋਸ ਪ੍ਰਗਟਾਇਆ ਗਿਆ ਅਤੇ ਆਮ ਆਦਮੀ ਪਾਰਟੀ ਦੇ ਬੋਰਡ ਵੀ ਪਾੜੇ ਗਏ। ਨਿਰਮਲ ਸਿੰਘ ਭੱਟੀਆ ਨੇ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਮੁਹਿੰਮ ਚਲਾਉਣ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਜੂਨੀਅਰ ਇੰਜੀਨੀਅਰਾਂ ਨੇ ਧਰਨੇ ’ਤੇ ਬੈਠਣ ਦਾ ਕੀਤਾ ਐਲਾਨ 16 ਤੋਂ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਤੋਂ ਕੀਤੀ ਜਾਵੇਗੀ ਸ਼ੁਰ... ਅਗਲੀ ਖ਼ਬਰ ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਰਛਪਾਲ ਸਿੰਘ ਜੌੜਾਮਾਜਰਾ, ਜਗਮੀਤ ਸਿੰਘ ਹਰਿਆਊ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਡਾਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।