ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਦੁਲੱਦੀ ਤੇ ਸਰੈਣ ਦਾਸ ਕਾਲੋਨੀ ਤੋਂ ਦੋ ਬੱਸਾਂ ਰਵਾਨਾ
ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਨਾਭਾ, 14 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਨਾਭਾ ਦੇ ਪਿੰਡ ਦੁਲੱਦੀ ਅਤੇ ਸਰੈਣ ਦਾਸ ਕਾਲੋਨੀ, ਚੌਧਰੀ ਮਾਜਰਾ ਪੁੱਲੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਝੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ’ਤੇ ਜਾਣ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਨਾਭਾ, 14 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਨਾਭਾ ਦੇ ਪਿੰਡ ਦੁਲੱਦੀ ਅਤੇ ਸਰੈਣ ਦਾਸ ਕਾਲੋਨੀ, ਚੌਧਰੀ ਮਾਜਰਾ ਪੁੱਲੀ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਝੰਡੀ ਦੇ ਕੇ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ’ਤੇ ਜਾਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਪਰੰਤ ਗੱਲਬਾਤ ਕਰਦੇ ਹੋਏ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ ਤਾਂ ਜੋ ਸ਼ਰਧਾਲੂ ਸ਼ਰਧਾ ਅਤੇ ਸਤਿਕਾਰ ਨਾਲ ਆਪਣੀ ਧਾਰਮਿਕ ਯਾਤਰਾ ਕਰ ਸਕਣ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਸਹੂਲਤ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ। ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸਰਾਹੁਣਯੋਗ ਹੈ ਕਿਉਂ ਜੋ ਇਸ ਯਾਤਰਾ ਦੇ ਜਰੀਏ ਹਰ ਵਿਅਕਤੀ ਆਪਣੀ ਆਸਥਾ ਮੁਤਾਬਿਕ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਦਾ ਹੈ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ, ਭੁਪਿੰਦਰ ਸਿੰਘ ਕੱਲਰ ਮਾਜਰੀ ਵਾਈਸ ਚੇਅਰਮੈਨ, ਸਿਮਰਨ ਅੜਕ ਚੋਹਾਨ, ਜਸਵੀਰ ਸਿੰਘ ਛਿੰਦਾ ਵਜੀਦਪੁਰ, ਸੁਖ ਖਹਿਰਾ, ਰਣਜੀਤ ਸਿੰਘ ਜੱਜ ਸਰਪੰਚ, ਕ੍ਰਿਸ਼ਨ ਧਰਮਸੋਤ, ਜੋਰਾ ਸਿੰਘ, ਹਰਪ੍ਰੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਸ਼ਰਧਾਲੂ ਮੌਜੂਦ ਸਨ ।