ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ ਵਚਨਬੱਧ- ਚੇਅਰਮੈਨ ਇੰਦਰਜੀਤ ਸਿਆਲੂ
ਘਨੌਰ, 14 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ੇ ਵਿਰੁੱਧ’ ਤਹਿਤ ਪਿੰਡ ਮਡੋਲੀ ਵਿਖੇ ਇਕ ਅਹਿਮ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਇੰਦਰਜੀਤ ਸਿਆਲੂ ਨੇ ਕੀਤੀ, ਜਿਸ ਵਿੱਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
ਘਨੌਰ, 14 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ੇ ਵਿਰੁੱਧ’ ਤਹਿਤ ਪਿੰਡ ਮਡੋਲੀ ਵਿਖੇ ਇਕ ਅਹਿਮ ਜਾਗਰੂਕਤਾ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਇੰਦਰਜੀਤ ਸਿਆਲੂ ਨੇ ਕੀਤੀ, ਜਿਸ ਵਿੱਚ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਇੰਦਰਜੀਤ ਸਿਆਲੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੇ ਦਲਦਲ ਵਿੱਚੋਂ ਕੱਢ ਕੇ ਖੇਡਾਂ ਅਤੇ ਤਰੱਕੀ ਦੇ ਰਾਹ ਤੋਰਨ ਲਈ ਪੂਰੀ ਤਰ੍ਹਾਂ ਸੰਜੀਦਾ ਹੈ। ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਸਖ਼ਤ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਦੇ ਮਹਿਜ਼ 551 ਦਿਨਾਂ ਦੇ ਕਾਰਜਕਾਲ ਦੌਰਾਨ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਡੱਕਿਆ ਜਾ ਚੁੱਕਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਿਆ ਗਿਆ ਹੈ ਅਤੇ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾ ਰਿਹਾ। ਉਨ੍ਹਾਂ ਪਿੰਡ ਮਡੋਲੀ ਦੇ ਸਮੂਹ ਵਸਨੀਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇਸ ਸਮਾਜਿਕ ਬੁਰਾਈ ਖ਼ਿਲਾਫ਼ ਇੱਕਮੁੱਠ ਹੋ ਕੇ ਲੜਨ।ਇਸ ਮੌਕੇ ਪਿੰਡ ਦੇ ਪਤਵੰਤਿਆਂ ਨੇ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਪਿੰਡ ਨੂੰ ਪੂਰੀ ਤਰ੍ਹਾਂ ਨਸ਼ਾ-ਮੁਕਤ ਰੱਖਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪਿੰਡ ਦੀ ਪੰਚਾਇਤ, ਮੋਹਤਬਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।