16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਬਿਜਲੀ ਮੈਨੇਜਮੈਂਟ ਚੁੱਪ: ਪਿਛਲੇ ਚਾਰ ਦਿਨਾਂ ਤੋਂ ਮ੍ਰਿਤਕ ਕਰਮਚਾਰੀਆਂ ਦੇ ਵਾਰਿਸ ਮੁੱਖ ਦਫ਼ਤਰ ਦੀ ਸੱਤਵੀਂ ਮੰਜ਼ਿਲ ’ਤੇ ਬੈਠੇ

ਪਟਿਆਲਾ 15 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੀ. ਐਸ.

ਅਜੀਤ ਡੈਸਕ 16-10-2026
ਪਟਿਆਲਾ 15 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੀ. ਐਸ. ਪੀ. ਸੀ. ਐਲ ਵਿਚ ਪਿਛਲੇ ਲੰਬੇ ਸਮੇਂ ਤੋਂ ਤਰਸ ਆਧਾਰ ਨੌਕਰੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਮਿ੍ਤਕ ਆਸ਼ਰਿਤ ਸੰਘਰਸ਼ ਕਮੇਟੀ ਬਿਜਲੀ ਨਿਗਮ ਪਟਿਆਲਾ ਦੇ ਸਾਥੀ ਜੋ ਪਿਛਲੇ ਚਾਰ ਦਿਨਾਂ ਤੋਂ ਪਾਵਰਕਾਮ ਦੀ ਸੱਤਵੀਂ ਮੰਜ਼ਿਲ ਦੀ ਛਤ ਉੱਪਰ ਚੜ੍ਹੇ ਹੋਏ ਹਨ ਪਰ ਅੱਜ ਮੁੱਖ ਗੇਟ ਉੱਪਰ ਬੈਠੇ ਧਰਨਾਕਾਰੀਆਂ ਵਲੋਂ ਮੈਨੇਜਮੈਂਟ ਦੀ ਚੁੱਪ ਤੋੜਨ ਲਈ ਬਿਜਲੀ ਨਿਗਮ ਦੀ ਮੈਨੇਜਮੈਂਟ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਆਗੂ ਮਾ. ਚਰਨਜੀਤ ਸਿੰਘ ਦਿਉਣ ਨੇ ਦੱਸਿਆ ਕਿ ਬੀਤੇ ਕੱਲ੍ਹ ਪੁਲਿਸ ਪ੍ਰਸ਼ਾਸਨ ਵਲੋਂ ਮੈਨੇਜਮੈਂਟ ਨਾਲ ਮੀਟਿੰਗ ਕਰਵਾ ਕੇ ਮਸਲਾ ਹੱਲ ਕਰਵਾਉਣ ਦੇ ਯਤਨ ਆਰੰਭੇ ਗਏ ਸਨ ਪਰੰਤੂ ਜੋ ਯਤਨ ਸਿਰੇ ਨਹੀਂ ਚੜ੍ਹ ਸਕੇ। ਉਨ੍ਹਾਂ ਕਿਹਾ ਕਿ ਅੱਜ ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਵੀ ਮੈਨੇਜਮੈਂਟ ਵਲੋਂ ਸਾਡੇ ਨਾਲ ਗੱਲਬਾਤ ਕਰਨ ਦਾ ਕੋਈ ਵੀ ਰਾਬਤਾ ਕਾਇਮ ਨਹੀਂ ਕੀਤਾ ਗਿਆ, ਜਿਸ ਦੇ ਰੋਸ ਵਜੋਂ ਅਸੀਂ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਅਤੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਕੌਰ, ਗੁਰਤੇਜ ਸਿੰਘ, ਸੈਬਰ ਸਿੰਘ, ਸ਼ਿਵਨਾਥ ਸਿੰਘ, ਰਾਜਵੀਰ ਸਿੰਘ, ਨਾਜਮ ਸਿੰਘ, ਦਵਿੰਦਰ ਸਿੰਘ, ਬੰਟੀ ਗੁਜਰਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਕਿਯੂ ਏਕਤਾ ਆਜ਼ਾਦ ਵਲੋ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਰੋਸ ਧਰਨਾ ਅਗਲੀ ਖ਼ਬਰ ਸ਼ੋ੍ਮਣੀ ਕਮੇਟੀ ਦਫ਼ਤਰ ਬੰਦ ਰੱਖ ਕੇ ਗੁਰਦੁਆਰਾ ਪ੍ਰਬੰਧਕਾਂ ਨੇ ਪੰਜਾਬ ਬੰਦ ਦਾ ਕੀਤਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।