ਰਮਨਦੀਪ ਸਿੰਘ ਭੀਲੋਵਾਲ ਭਾਜਪਾ ਕਿਸਾਨ ਮੋਰਚਾ ਦੇ ਪ੍ਰਭਾਰੀ ਨਿਯੁਕਤ
ਨਾਭਾ, 16 ਅਕਤੂਬਰ (ਵਰਿੰਦਰ ਵਰਮਾ)-ਭਾਜਪਾ ਪਾਰਟੀ ’ਚ ਲੰਮੇ ਸਮੇਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਰਮਨਦੀਪ ਸਿੰਘ ਭੀਲੋਵਾਲ ਦੋ ਵਾਰ ਸਾਬਕਾ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਭਾਜਪਾ ਪਟਿਆਲਾ ਤੇ ਸਾਬਕਾ ਜ਼ਿਲ੍ਹਾ ਵਾਈਸ ਪ੍ਰਧਾਨ ਭਾਜਪਾ ਨੂੰ ਪਾਰਟੀ ਹਾਈਕਮਾਂਡ ਵਲੋਂ ਕਿਸਾਨ ਮੋਰਚਾ ਜ਼ਿਲ੍ਹਾ ਪਟਿਆਲਾ ਸ਼ਹਿਰੀ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਰਮਨਦੀਪ ਸਿੰਘ ਭੀਲੋਵਾਲ ਨੇ ਪ੍ਰਦੇਸ਼ ਪ੍ਰਭਾਰੀ ਸਤੀਸ਼ ਪੂਨੀਆ, ਸੰਗਠਨ ਮੰਤਰੀ ਨਿਵਾਸੂ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਸਟੇਟ ਕਾਰਜਕਾਰੀ ਮੈਂਬਰ ਭਾਜਪਾ ਤੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ, ਪੰਜਾਬ ਕਿਸਾਨ ਮੋਰਚਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਸਮੇਤ ਸਮੁੱਚੀ ਭਾਜਪਾ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਿਸਵਾਸ਼ ਦਿਵਾਇਆ ਕਿ ਉਹ ਪਹਿਲਾ ਵਾਂਗ ਲਗਨ ਤੇ ਇਮਾਨਦਾਰੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੀ ਸਹੀ ਰਿਪੋਰਟ ਹਾਈਕਮਾਂਡ ਤੱਕ ਪਹੁੰਚਾਉਣਗੇ।
ਨਾਭਾ, 16 ਅਕਤੂਬਰ (ਵਰਿੰਦਰ ਵਰਮਾ)-ਭਾਜਪਾ ਪਾਰਟੀ ’ਚ ਲੰਮੇ ਸਮੇਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਰਮਨਦੀਪ ਸਿੰਘ ਭੀਲੋਵਾਲ ਦੋ ਵਾਰ ਸਾਬਕਾ ਜ਼ਿਲ੍ਹਾ ਪ੍ਰਧਾਨ ਕਿਸਾਨ ਮੋਰਚਾ ਭਾਜਪਾ ਪਟਿਆਲਾ ਤੇ ਸਾਬਕਾ ਜ਼ਿਲ੍ਹਾ ਵਾਈਸ ਪ੍ਰਧਾਨ ਭਾਜਪਾ ਨੂੰ ਪਾਰਟੀ ਹਾਈਕਮਾਂਡ ਵਲੋਂ ਕਿਸਾਨ ਮੋਰਚਾ ਜ਼ਿਲ੍ਹਾ ਪਟਿਆਲਾ ਸ਼ਹਿਰੀ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਰਮਨਦੀਪ ਸਿੰਘ ਭੀਲੋਵਾਲ ਨੇ ਪ੍ਰਦੇਸ਼ ਪ੍ਰਭਾਰੀ ਸਤੀਸ਼ ਪੂਨੀਆ, ਸੰਗਠਨ ਮੰਤਰੀ ਨਿਵਾਸੂ, ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪੰਜਾਬ ਸਟੇਟ ਕਾਰਜਕਾਰੀ ਮੈਂਬਰ ਭਾਜਪਾ ਤੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ, ਪੰਜਾਬ ਕਿਸਾਨ ਮੋਰਚਾ ਪ੍ਰਧਾਨ ਲਖਵਿੰਦਰ ਸਿੰਘ ਮੋਮੀ ਸਮੇਤ ਸਮੁੱਚੀ ਭਾਜਪਾ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਵਿਸਵਾਸ਼ ਦਿਵਾਇਆ ਕਿ ਉਹ ਪਹਿਲਾ ਵਾਂਗ ਲਗਨ ਤੇ ਇਮਾਨਦਾਰੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਅਤੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੀ ਸਹੀ ਰਿਪੋਰਟ ਹਾਈਕਮਾਂਡ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਦਾਅਵਾ ਕੀਤਾ ਕੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪਾਰਟੀ ਸਰਕਾਰ ਬਣਾਵੇਗੀ।