17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਏ ਪੰਜਾਬ ਸਰਕਾਰ- ਚੰਦੂਮਾਜਰਾ

ਡਕਾਲਾ, 16 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਸਵਰਗੀ ਪਰਵਿੰਦਰ ਸਿੰਘ ਝੋਟਾ ਦੀ ਦੁਖਦਾਈ ਮੌਤ ਦੇ ਮੱਦੇਨਜ਼ਰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੀ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੂਰਨ ਹਮਾਇਤ ਕੀਤੀ। ਉਨ੍ਹਾਂ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਵਾਲੇ ਸਮੁੱਚੇ ਸਨੌਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਮਾਮਲੇ ਨਾਲ ਜੁੜੇ ਤੱਥ ਸਾਹਮਣੇ ਆ ਸਕਣ ਤੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ 17-10-2026
ਡਕਾਲਾ, 16 ਅਕਤੂਬਰ (ਰਵਿੰਦਰ ਸਿੰਘ ਪੰਜੇਟਾ)- ਸਵਰਗੀ ਪਰਵਿੰਦਰ ਸਿੰਘ ਝੋਟਾ ਦੀ ਦੁਖਦਾਈ ਮੌਤ ਦੇ ਮੱਦੇਨਜ਼ਰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੀ ਹਲਕਾ ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੂਰਨ ਹਮਾਇਤ ਕੀਤੀ। ਉਨ੍ਹਾਂ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਵਾਲੇ ਸਮੁੱਚੇ ਸਨੌਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਮਾਮਲੇ ਨਾਲ ਜੁੜੇ ਤੱਥ ਸਾਹਮਣੇ ਆ ਸਕਣ ਤੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਚੰਦੂਮਾਜਰਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਮੁਹਿੰਮ ਚਲਾਉਣ ਦੇ ਦਾਅਵੇ ਕਰ ਰਹੀ ਹੈ ਪਰ ਦੂਜੇ ਪਾਸੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਸਵਰਗੀ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਲਕਾ ਸਨੌਰ ਦੇ ਵਸਨੀਕਾਂ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਵਾਲੇ ਸਨੌਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਵੇ- ਜਥੇਦਾਰ ਬਘੌਰਾ ਅਗਲੀ ਖ਼ਬਰ ਵਾਰਡ ਨੰਬਰ 38 ਵਿਚ ਸੜਕਾਂ ਦੇ ਨਿਰਮਾਣ ਦਾ ਕੰਮ ਜ਼ੋਰਾਂ ’ਤੇ- ਜੁਨੇਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।