18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਿੰਡ ਰਾਏਪੁਰ ਮੰਡਲਾਂ ’ਚ ਵਿਕਾਸ ਕਾਰਜਾਂ ਦੇ ਉਦਘਾਟਨ

ਬਹਾਦਰਗੜ੍ਹ, 17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਰਾਏਪੁਰ ਮੰਡਲਾਂ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਮੁਕੰਮਲ ਹੋਏ ਨਵੇਂ ਵਿਕਾਸ ਕਾਰਜਾਂ ਦੇ ਉਦਘਾਟਨ ਲੋਕਾਂ ਨੂੰ ਸਮਰਪਿਤ ਕੀਤੇ ਗਏ। ਪਿੰਡ ਪਹੁੰਚਣ ’ਤੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਹਲਕਾ ਇੰਚਾਰਜ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ।

ਅਜੀਤ ਡੈਸਕ 18-10-2026
ਬਹਾਦਰਗੜ੍ਹ, 17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਰਾਏਪੁਰ ਮੰਡਲਾਂ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਮੁਕੰਮਲ ਹੋਏ ਨਵੇਂ ਵਿਕਾਸ ਕਾਰਜਾਂ ਦੇ ਉਦਘਾਟਨ ਲੋਕਾਂ ਨੂੰ ਸਮਰਪਿਤ ਕੀਤੇ ਗਏ। ਪਿੰਡ ਪਹੁੰਚਣ ’ਤੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਹਲਕਾ ਇੰਚਾਰਜ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਗੰਭੀਰਤਾ ਨਾਲ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਆਧੁਨਿਕ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ‘ਆਪ’ ਸਰਕਾਰ ਦਾ ਮੁੱਖ ਮਕਸਦ ਹੈ, ਤਾਂ ਜੋ ਪੇਂਡੂ ਲੋਕਾਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਿਆ ਜਾ ਸਕੇ। ਹਡਾਣਾ ਨੇ ਸਪੱਸ਼ਟ ਕੀਤਾ ਕਿ ਹਲਕਾ ਸਨੌਰ ਅੰਦਰ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਦਾ ਪੱਖਪਾਤ ਰਹਿਤ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ। ਉਦਘਾਟਨ ਉਪਰੰਤ ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਪਿੰਡ ਦੀ ਇੱਕ ਵੱਡੀ ਲੋੜ ਪੂਰੀ ਹੋਈ ਹੈ। ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਮੈਂਬਰ ਬਲਾਕ ਸੰਮਤੀ ਸਰਬਜੀਤ ਕੌਰ, ਮੈਂਬਰ ਜਿਲ੍ਹਾ ਪ੍ਰੀਸ਼ਦ ਰਾਮ ਇੰਦਰ ਸਿੰਘ ਜਮਨਾ, ਸਰਪੰਚ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਗੁਰਜੀਤ ਭੱਠਲ, ਮੀਡੀਆ ਇੰਚਾਰਜ ਸ਼ੇਖਪੁਰਾ ਗੁਰਦੇਵ ਸਿੰਘ ਵਿਰਕ, ਗੁਰਪ੍ਰੀਤ ਸਿੰਘ ਰਾਏਪੁਰ ਮੰਡਲਾਂ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ, ਬਲਾਕ ਪ੍ਰਧਾਨ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਪਾਤੜਾਂ ਨੇੜੇ ਦੋ ਸੜਕ ਹਾਦਸਿਆਂ ’ਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਤ, 1 ਜ਼ਖਮੀ ਦੋਵਾਂ ਮੋਟਰਸਾਈਕਲਾਂ ਦੀ ਵੱਖ-... ਅਗਲੀ ਖ਼ਬਰ ਸੁਰਜੀਤ ਸਿੰਘ ਪਠਾਣਮਾਜਰਾ ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।