18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਬਨੂੜ, 17 ਅਕਤੂਬਰ (ਭੁਪਿੰਦਰ ਸਿੰਘ)-ਮਹਾਨ ਸੂਰਬੀਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 356ਵਾ ਜਨਮ ਦਿਹਾੜਾ ਬਨੂੜ ਦੇ ਇਤਿਹਾਸਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਇਲਾਕੇ ਦੇ ਮੌਜੂਦਾ ਅਤੇ ਸਾਬਕਾ ਪੁਲਿਸ ਕਰਮਚਾਰੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ।

ਅਜੀਤ ਡੈਸਕ 18-10-2026
ਬਨੂੜ, 17 ਅਕਤੂਬਰ (ਭੁਪਿੰਦਰ ਸਿੰਘ)-ਮਹਾਨ ਸੂਰਬੀਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 356ਵਾ ਜਨਮ ਦਿਹਾੜਾ ਬਨੂੜ ਦੇ ਇਤਿਹਾਸਕ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਇਲਾਕੇ ਦੇ ਮੌਜੂਦਾ ਅਤੇ ਸਾਬਕਾ ਪੁਲਿਸ ਕਰਮਚਾਰੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਕਾਰ ਸੇਵਾ ਵਾਲੇ, ਭਾਈ ਕੁਲਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਅਕਾਲਗੜ੍ਹ ਸਾਹਿਬ, ਕਥਾਵਾਚਕ ਭਾਈ ਹਰਪਾਲ ਸਿੰਘ ਮੱਖੂ, ਭਾਈ ਸੁਰਿੰਦਰ ਸਿੰਘ ਗਰਚਾ ਯੂ.ਐਸ.ਏ. ਵਾਲਿਆਂ ਤੇ ਹੋਰ ਕਥਾ ਵਾਚਕਾਂ ਨੇ ਪੁੱਜੀ ਸੰਗਤ ਨੂੰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਬਾਬਾ ਗੁਰਦੇਵ ਸਿੰਘ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਅਤੇ ਉਹ ਇਕ ਦਿਨ ਖ਼ਤਮ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਘੱਟ ਗਿਣਤੀ ਫੌਜ ਦਾ ਸਹਾਰਾ ਲੈ ਕੇ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਦਿੱਤੀ ਤੇ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਸ਼ਹੀਦੀ ਵੀ ਦੇਣੀ ਪਈ। ਇਸ ਮੌਕੇ ਨਿਰਮਲ ਸਿੰਘ ਭਗਵਾਨਪੁਰ, ਡੀ.ਐਸ.ਪੀ. ਬਨੂੜ ਸੁਖਦੇਵ ਸਿੰਘ, ਇੰਸਪੈਕਟਰ ਗੁਰਸੇਵਕ ਸਿੰਘ, ਰਾਜਦੀਪ ਸਿੰਘ ਰਾਜੂ, ਜੱਗੀ ਕਰਾਲਾ, ਨੰਬਰਦਾਰ ਸਤਨਾਮ ਸਿੰਘ, ਸੱਤਾ ਖਲੌਰ ਤੋਂ ਇਲਾਵਾ ਇਲਾਕੇ ਦੇ ਮੌਜੂਦਾ ਅਤੇ ਸਾਬਕਾ ਪੁਲਿਸ ਕਰਮਚਾਰੀ ਤੇ ਇਲਾਕੇ ਦੀ ਬਹੁਤ ਸਾਰੀ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ 20 ਦਿਨਾਂ ਦੇ ਅੰਦਰ ਸੜਕਾਂ ਦਾ ਕੰਮ ਨਾ ਸ਼ੁਰੂ ਕੀਤਾ ਤਾਂ ਕਾਂਗਰਸ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਕਰੇਗੀ ਪ੍ਰਦਰਸ਼ਨ : ਧ... ਅਗਲੀ ਖ਼ਬਰ ਲੋਕ ਹਿਤ ਸੰਸਥਾ ਵਲੋਂ ਲਗਾਏ ਕੈਂਪ ਦੌਰਾਨ 110 ਬੱਚਿਆਂ ਦੇ ਦੰਦਾਂ ਦੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।