18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬ ਬੰਦ ਸੂਬਾ ਵਾਸੀਆਂ ਦੇ ਦਰਦ, ਰੋਸ ਤੇ ਸਰਕਾਰ ਤੋਂ ਟੁੱਟ ਚੁੱਕੇ ਵਿਸ਼ਵਾਸ ਦੀ ਆਵਾਜ਼- ਗੌਰਵ ਸੰਧੂ

ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਉਪ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਅਤੇ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਨੂੰ ਸੂਬਾ ਵਾਸੀਆਂ ਦਾ ਦਰਦ, ਰੋਸ ਅਤੇ ਸਰਕਾਰ ਤੋਂ ਉੱਠ ਚੁੱਕੇ ਭਰੋਸੇ ਦੀ ਆਵਾਜ਼ ਦੱਸਿਆ ਹੈ। ਸ.

ਅਜੀਤ ਡੈਸਕ 18-10-2026
ਪਟਿਆਲਾ, 17 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਉਪ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਰੋਸ ਅਤੇ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਨੂੰ ਸੂਬਾ ਵਾਸੀਆਂ ਦਾ ਦਰਦ, ਰੋਸ ਅਤੇ ਸਰਕਾਰ ਤੋਂ ਉੱਠ ਚੁੱਕੇ ਭਰੋਸੇ ਦੀ ਆਵਾਜ਼ ਦੱਸਿਆ ਹੈ। ਸ. ਸੰਧੂ ਨੇ ਕਿਹਾ ਕਿ ਸੂਬੇ ‘ਚੋਂ ਨਸ਼ੇ ਨੂੰ ਜੜ੍ਹੋਂ ਮੁਕਾਉਣ ਦੇ ਵਾਅਦੇ ਨਾਲ ਸੱਤਾ ‘ਚ ਆਈ ਝਾੜੂ ਸਰਕਾਰ ਦੇ ਸ਼ਾਸਨ ਵਿਚ ਪੰਜਾਬ ਦੀ ਜਵਾਨੀ ਨੂੰ ਤਬਾਹੀ ਤੋਂ ਬਚਾਉਣ ਲਈ ਨਸ਼ੇ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਲੋਕ ਮਾਰੂ ਕਾਰਗੁਜ਼ਾਰੀ ਨੂੰ ਪੰਜਾਬ ਦੇ ਲੋਕ ਕਦੇ ਵੀ ਕਬੂਲ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਅਤੇ ਪੰਜਾਬ ਵਾਸੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਦੀ ਆਵਾਜ਼ ਬੁਲੰਦ ਕਰਦੀ ਰਹੇਗੀ।
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਕਰਮਚਾਰੀ ਸੰਘ ਵਲੋਂ ਧਰਨਾ ਤੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਾਭਾ ਸ਼ਹਿਰ ਦੇ 23 ਵਾਰਡਾਂ ਦੇ ਵਿਕਾਸ ਕਾਰਜਾਂ ਲਈ ਲਗਾਏ ਗਏ 42 ਟੈਂਡਰ : ਪ੍ਰਧਾਨ ਜਸਦੀਪ ਸਿੰਘ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।