18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੰਜਾਬੀ ’ਵਰਸਿਟੀ ਵਿਖੇ ਕਰਮਚਾਰੀ ਸੰਘ ਵਲੋਂ ਧਰਨਾ ਤੇ ਰੋਸ ਪ੍ਰਦਰਸ਼ਨ

ਪਟਿਆਲਾ, 17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਬੀ ਅਤੇ ਸੀ ਕਲਾਸ ਕਰਮਚਾਰੀ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਉਪ ਕੁਲਪਤੀ ਦਫ਼ਤਰ ਦੇ ਸਾਹਮਣੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਜਾਣਕਾਰੀ ਦਿੱਤੀ ਕਿ ਐਸੋਸੀਏਸ਼ਨ ਵਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਹੜੀ ਕਿ ਬੇਸਿੱਟਾ ਰਹੀ।

ਅਜੀਤ ਡੈਸਕ 18-10-2026
ਪਟਿਆਲਾ, 17 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਬੀ ਅਤੇ ਸੀ ਕਲਾਸ ਕਰਮਚਾਰੀ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਉਪ ਕੁਲਪਤੀ ਦਫ਼ਤਰ ਦੇ ਸਾਹਮਣੇ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਗੁਰਜੀਤ ਸਿੰਘ ਗੋਪਾਲਪੁਰੀ ਨੇ ਜਾਣਕਾਰੀ ਦਿੱਤੀ ਕਿ ਐਸੋਸੀਏਸ਼ਨ ਵਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਹੜੀ ਕਿ ਬੇਸਿੱਟਾ ਰਹੀ। ਸੰਘ ਨੇ ਪ੍ਰਸਾਸ਼ਨ ਨੂੰ ਪੱਤਰ ਜਾਰੀ ਕਰਦਿਆਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਪ੍ਰਸਾਸ਼ਨ ਵਲੋਂ ਬਣਾਈ ਨੀਤੀ ਮੁਲਾਜਮ ਸੰਘ ਨਾਲ ਸਾਂਝੀ ਕੀਤੀ ਜਾਵੇ ਤੇ ਪ੍ਰਸਾਸ਼ਨ ਵਲੋਂ ਬਣਾਈ ਨੀਤੀ ਤਹਿਤ ਮੁਲਾਜਮਾਂ ਨੂੰ ਭਵਿੱਖ ਵਿਚ ਹੋਣ ਵਾਲੀ ਸਿੰਡੀਕੇਟ ਵਿਚ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਨੇ ਯੂਨੀਅਨ ਨਾਲ ਕੋਈ ਰਾਬਤਾ ਨਹੀਂ ਬਣਾਇਆ ਜਿਸ ਦੇ ਚਲਦਿਆਂ 16 ਅਕਤੂਬਰ 2026 ਤੋਂ ਅਣਮਿੱਥੇ ਸਮੇਂ ਲਈ ਪੰਜਾਬੀ ਯੂਨੀਵਰਸਿਟੀ ਦੀ ਪਰੀਖਿਆ ਸ਼ਾਖਾ ਦਾ ਕੰਮ-ਕਾਰ ਬੰਦ ਕਰਕੇ ਕੱਚੇ ਮੁਲਾਜਮਾਂ ਦੇ ਪੱਕੇ ਹੋਣ ਤੱਕ ਧਰਨਾ ਜਾਰੀ ਰਹੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕਰਮਚਾਰੀਆਂ ਨਾਲ ਜੁੜੇ ਗੰਭੀਰ ਮਸਲਿਆਂ ਅਤੇ ਲੰਬਿਤ ਮੰਗਾਂ ਦੇ ਹੱਲ ਲਈ ਕਾਫ਼ੀ ਸਮਾਂ ਦਿੱਤਾ ਜਾ ਚੁੱਕਾ ਹੈ। ਹੁਣ ਹਾਲਾਤ ਇਸ ਮੋੜ ’ਤੇ ਪਹੁੰਚ ਗਏ ਹਨ ਕਿ ਯੂਨੀਅਨ ਨੂੰ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕਰਨਾ ਪੈ ਰਿਹਾ ਹੈ। ਮੀਤ ਪ੍ਰਧਾਨ ਨਵਦੀਪ ਸਿੰਘ ਚਾਨੀ ਤੇ ਜਨਰਲ ਸਕੱਤਰ ਜਗਤਾਰ ਸਿੰਘ ਸੈਣੀ ਨੇ ਕਿਹਾ ਕਿ ਬੀਤੇ ਦਿਨ੍ਹੀ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਵਿਚ ਕੱਚੀ ਨੌਕਰੀ ਤੇ ਕੰਮ ਕਰਦੇ 3 ਸੁਰੱਖਿਆ ਕਰਮਚਾਰੀ ਮਹਿੰਗਾਈ ਦੀ ਮਾਰ ਨਾ ਝੱਲਦੇ ਹੋਏ ਸਿਰਫ਼ 12,250/- ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲਣ ਕਾਰਨ ਅਸਤੀਫ਼ਾ ਦੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਅਸਤੀਫ਼ਾ ਨਹੀਂ ਸਗੋਂ ਮੁਲਾਜਮਾਂ ਦੀ ਕਿਰਦਾਰਕੁਸ਼ੀ ਦੇ ਬਰਾਬਰ ਹੈ। ਇਸ ਮੌਕੇ ਸਹਾਇਕ ਸਕੱਤਰ ਸ਼ਰਨਦੀਪ ਕੌਰ, ਪ੍ਰਚਾਰ ਸਕੱਤਰ ਗੁਰਮੀਤ ਸਿੰਘ ਸਹੋਤਾ, ਮਨਦੀਪ ਸਿੰਘ ਚਹਿਲ, ਇੰਦੂ ਬਾਲਾ, ਮੋਹਨ ਲਾਲ ਪੰਜੋਲਾ, ਸੰਜੀਵ ਤੇ ਅਨਿਲ ਕੁਮਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਨੇ ਇੰਜੀਨੀਅਰਜ਼ ਡੇਅ ਮਨਾਇਆ ਅਗਲੀ ਖ਼ਬਰ ਪੰਜਾਬ ਬੰਦ ਸੂਬਾ ਵਾਸੀਆਂ ਦੇ ਦਰਦ, ਰੋਸ ਤੇ ਸਰਕਾਰ ਤੋਂ ਟੁੱਟ ਚੁੱਕੇ ਵਿਸ਼ਵਾਸ ਦੀ ਆਵਾਜ਼- ਗੌਰਵ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।