18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕਿਸਾਨ ਵਿੰਗ ਦੀ ਅਹਿਮ ਜ਼ਿੰਮੇਵਾਰੀ ਮਗਰੋਂ ਹੁਣ ਹਲਕਾ ਘਨੌਰ ਦੀ ਵੱਡੀ ਕਮਾਨ ਮਿਲਣ ਦੀ ਚਰਚਾ ਤੇਜ਼

ਘਨੌਰ, 17 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਦੇ ਪਰਿਵਾਰ ’ਚ ਸੀਨੀਅਰ ਆਗੂ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦਾ ਸਿਆਸੀ ਕੱਦ ਲਗਾਤਾਰ ਉੱਚਾ ਹੁੰਦਾ ਜਾ ਰਿਹਾ ਹੈ। ਪਾਰਟੀ ਹਾਈਕਮਾਂਡ ਵਲੋਂ ਤਾਜ਼ਾ ਜਾਰੀ ਸੂਚੀ ਵਿਚ ਉਨ੍ਹਾਂ ਨੂੰ ਪੰਜਾਬ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਸਟੇਟ ਵਾਈਸ ਪ੍ਰੈਜ਼ੀਡੈਂਟ (ਸੂਬਾ ਮੀਤ ਪ੍ਰਧਾਨ) ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 18-10-2026
ਘਨੌਰ, 17 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਆਮ ਆਦਮੀ ਪਾਰਟੀ ਦੇ ਪਰਿਵਾਰ ’ਚ ਸੀਨੀਅਰ ਆਗੂ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦਾ ਸਿਆਸੀ ਕੱਦ ਲਗਾਤਾਰ ਉੱਚਾ ਹੁੰਦਾ ਜਾ ਰਿਹਾ ਹੈ। ਪਾਰਟੀ ਹਾਈਕਮਾਂਡ ਵਲੋਂ ਤਾਜ਼ਾ ਜਾਰੀ ਸੂਚੀ ਵਿਚ ਉਨ੍ਹਾਂ ਨੂੰ ਪੰਜਾਬ ਆਮ ਆਦਮੀ ਪਾਰਟੀ ਕਿਸਾਨ ਵਿੰਗ ਦਾ ਸਟੇਟ ਵਾਈਸ ਪ੍ਰੈਜ਼ੀਡੈਂਟ (ਸੂਬਾ ਮੀਤ ਪ੍ਰਧਾਨ) ਨਿਯੁਕਤ ਕੀਤਾ ਗਿਆ ਹੈ। ਮਨਿੰਦਰਜੀਤ ਸਿੰਘ ਵਿੱਕੀ ਘਨੌਰ ਪਿਛਲੇ ਲੰਬੇ ਸਮੇਂ ਤੋਂ ਹਲਕਾ ਘਨੌਰ ਦੀ ਰਾਜਨੀਤੀ ਵਿਚ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਪਾਰਟੀ ਹਾਈਕਮਾਂਡ ਦੇ ਬੇਹਦ ਕਰੀਬੀ ਅਤੇ ਭਰੋਸੇਯੋਗ ਆਗੂਆਂ ਵਿਚ ਸ਼ੁਮਾਰ ਹੁੰਦੇ ਹਨ। ਇਸ ਤੋਂ ਪਹਿਲਾਂ ਵੀ ਪਾਰਟੀ ਨੇ ਉਨ੍ਹਾਂ ਦੀ ਕਾਰਜਸ਼ੈਲੀ ’ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਵਾਈਸ ਚੇਅਰਮੈਨ ਬਣਾਇਆ ਸੀ। ਇਸ ਉਪਰੰਤ ਉਹ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਦੇ ਸੂਬਾ ਪ੍ਰਧਾਨ ਰਹੇ ਅਤੇ ਬੀਤੇ ਸਮੇਂ ਦੌਰਾਨ ਉਨ੍ਹਾਂ ਨੂੰ ਪੰਜਾਬ ਸਪੋਰਟਸ ਵੈਲਫੇਅਰ ਬੋਰਡ ਦਾ ਮੈਂਬਰ ਵੀ ਨਿਯੁਕਤ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਆਪਣੇ ਫ਼ਰਜ਼ਾਂ ਨੂੰ ਬਾਖ਼ੂਬੀ ਨਿਭਾਇਆ। ਹੁਣ ਕਿਸਾਨ ਵਿੰਗ ਦੀ ਅਹਿਮ ਕਮਾਨ ਸੌਂਪੇ ਜਾਣ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਾਈਕਮਾਂਡ ਵਿਚ ਵਧਦੇ ਰਸੂਖ਼ ਅਤੇ ਹਲਕੇ ਵਿਚ ਮਜ਼ਬੂਤ ਪਕੜ ਨੂੰ ਦੇਖਦਿਆਂ ਆਉਣ ਵਾਲੇ ਸਮੇਂ ਵਿਚ ਆਮ ਆਦਮੀ ਪਾਰਟੀ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੂੰ ਹਲਕਾ ਘਨੌਰ ਦੀ ਕੋਈ ਵੱਡੀ ਜ਼ਿੰਮੇਵਾਰੀ ਵੀ ਸੌਂਪ ਸਕਦੀ ਹੈ। ਆਪਣੀ ਨਿਯੁਕਤੀ ਮਗਰੋਂ ਵਿੱਕੀ ਘਨੌਰ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਦਿਨ-ਰਾਤ ਇਕ ਕਰਕੇ ਸੇਵਾ ਕਰਦੇ ਰਹਿਣਗੇ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਲਗਾਇਆ ਜਾਵੇਗਾ ਮੰਗਾਂ ਸੰਬੰਧੀ ਸੰਗਰੂਰ ਵਿਖੇ 23 ਨੂੰ ਧਰਨਾ : ਸੋਨੀਆ ਰਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।