ਰਾਜਪੁਰਾ, 18 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਨਿਊ ਅੰਡਰ ਬ੍ਰਿਜ ਨੇੜੇ ਨਾਕਾਬੰਦੀ ਦੌਰਾਨ 2 ਕਾਰ ਸਵਾਰ ਵਿਅਕਤੀਆਂ ਨੂੰ ਇਕ ਪਿਸਟਲ 30 ਬੋਰ ਤੇ ਖ਼ਾਲੀ ਮੈਗਜ਼ੀਨ ਸਮੇਤ ਗ੍ਰਿਫ਼ਤਾਰ ਕਰਕੇ ਉਹਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਸੁਮਿੱਤ ਮੋਰ ਨੇ ਦੱਸਿਆ ਕਿ ਸ਼ਹਿਰੀ ਪੁਲਿਸ ਥਾਣੇ ਅਧੀਨ ਪੈਂਦੀ ਪੁਲਿਸ ਚੌਂਕੀ ਕਸਤੂਰਬਾ ਦੇ ਇੰਚਾਰਜ ਸਹਾਇਕ ਥਾਣੇਦਾਰ ਅਜੇ ਕੁਮਾਰ ਪੁਲਿਸ ਪਾਰਟੀ ਸਮੇਤ ਗਸਤ ਕਰਦੇ ਹੋਏ ਜਦੋਂ ਨਿਊ ਅੰਡਰ ਬ੍ਰਿਜ ਰਾਜਪੁਰਾ ਪਹੁੰਚੇ ਤਾਂ ਸ਼ੱਕ ਦੇ ਅਧਾਰ ’ਤੇ ਇਕ ਕਾਰ ਸਵਾਰ 2 ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਹਨਾਂ ਦੇ ਕਬਜ਼ੇ ਵਿਚੋਂ ਇਕ ਪਿਸਤੌਲ 30 ਬੋਰ ਤੇ ਖ਼ਾਲੀ ਮੈਗਜ਼ੀਨ ਬਰਾਮਦ ਹੋਇਆ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਗੌਰਵਜੋਤ ਸਿੰਘ ਵਾਸੀ ਪਿੰਡ ਮੰਡੌਲੀ ਅਤੇ ਰਣਬੀਰ ਸਿੰਘ ਵਾਸੀ ਪਿੰਡ ਖੇੜੀ ਗੰਡਿਆ ਦੇ ਤੌਰ ’ਤੇ ਹੋਈ। ਜਿਸ ’ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।