20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਹੀਰੋ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਟਰਾਫ਼ੀ ਟੂਰ ਦਾ ਪਟਿਆਲਾ ਵਿਖੇ ਭਰਵਾਂ ਸੁਆਗਤ, ਅਗਲੇ ਪੜਾਅ ਲਈ ਰਵਾਨਾ

ਪਟਿਆਲਾ, 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਖੇਡੇ ਜਾਣ ਵਾਲੇ ਹਾਕੀ ਟੂਰਨਾਮੈਂਟ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਪਟਿਆਲਾ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਰਾਤ ਪੋਲੋ ਗਰਾਊਂਡ ਵਿਖੇ ਠਹਿਰਨ ਉਪਰੰਤ ਅੱਜ ਇਸ ਨੂੰ ਸ਼ਾਨ-ਓ-ਸ਼ੌਕਤ ਨਾਲ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ।

ਹਾਕੀ ਟੂਰਨਾਮੈਂਟ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਪਟਿਆਲਾ ਪੁੱਜਣ ‘ਤੇ ਭਰਵਾਂ ਸਵਾਗਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 20-10-2026
ਪਟਿਆਲਾ, 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਖੇਡੇ ਜਾਣ ਵਾਲੇ ਹਾਕੀ ਟੂਰਨਾਮੈਂਟ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਟਰਾਫ਼ੀ ਟੂਰ ਦਾ ਪਟਿਆਲਾ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ। ਰਾਤ ਪੋਲੋ ਗਰਾਊਂਡ ਵਿਖੇ ਠਹਿਰਨ ਉਪਰੰਤ ਅੱਜ ਇਸ ਨੂੰ ਸ਼ਾਨ-ਓ-ਸ਼ੌਕਤ ਨਾਲ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮੌਕੇ ਦ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ, ਉਲੰਪੀਅਨ ਤੇ ਅਰਜੁਨਾ ਐਵਾਰਡੀ (ਹਾਕੀ) ਡਾ. ਰੂਪਾ ਸੈਣੀ, ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਅਮਰਪ੍ਰੀਤ ਸਿੰਘ ਅਤੇ ਫਿਜ਼ੀਕਲ ਕਾਲਜ ਦੀ ਪ੍ਰਿੰਸੀਪਲ ਹਰਮਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਦੌਰਾਨ ਪੋਲੋ ਗਰਾਊਂਡ, ਪਟਿਆਲਾ ਵਿਖੇ ਪੋਲੋ ਗਰਾਊਂਡ ਦੀ ਹਾਕੀ ਟੀਮ ਅਤੇ ਦ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੀ ਹਾਕੀ ਟੀਮ ਵਿਚਕਾਰ ਮੈਚ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪੋਲੋ ਗਰਾਊਂਡ, ਪਟਿਆਲਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਟੀਮ ਨੂੰ 1-0 ਦੇ ਫ਼ਰਕ ਨਾਲ ਹਰਾਇਆ। ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਇਸ ਟਰਾਫ਼ੀ ਟੂਰ ਦਾ ਉਦੇਸ਼ ਪੰਜਾਬ ਵਿੱਚ ਹੋਣ ਜਾ ਰਹੇ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਪ੍ਰਤੀ ਖੇਡ ਪ੍ਰੇਮੀਆਂ ਵਿੱਚ ਉਤਸ਼ਾਹ ਪੈਦਾ ਕਰਨਾ ਅਤੇ ਨੌਜਵਾਨਾਂ ਨੂੰ ਹਾਕੀ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦਾ ਇਹ ਟੂਰ 26 ਅਕਤੂਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗਾ। ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਪੰਜਾਬ ਵਿਚ ਕਰਵਾਉਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੂਬੇ ਦੇ ਹਾਕੀ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ 27 ਅਕਤੂਬਰ ਤੋਂ 5 ਨਵੰਬਰ, 2026 ਤੱਕ ਹੋਣ ਵਾਲੇ ਇਸ ਵੱਕਾਰੀ ਟੂਰਨਾਮੈਂਟ ਦੇ ਮੁਕਾਬਲੇ ਜਲੰਧਰ ਅਤੇ ਐਸ. ਏ. ਐਸ. ਨਗਰ (ਮੋਹਾਲੀ) ਵਿਖੇ ਕਰਵਾਏ ਜਾਣਗੇ। ਜਲੰਧਰ ਵਿਖੇ 27 ਅਕਤੂਬਰ ਤੋਂ 2 ਨਵੰਬਰ ਤੱਕ ਛੇ ਦੇਸ਼ਾਂ ਦੀਆਂ ਟੀਮਾਂ ਦੇ ਲੀਗ ਮੁਕਾਬਲੇ ਹੋਣਗੇ, ਜਦਕਿ ਮੋਹਾਲੀ ਵਿਖੇ 4 ਨਵੰਬਰ ਨੂੰ ਦੋਵੇਂ ਸੈਮੀਫਾਈਨਲ ਅਤੇ 5 ਨਵੰਬਰ ਨੂੰ ਤੀਜੇ ਸਥਾਨ ਲਈ ਮੁਕਾਬਲਾ ਅਤੇ ਫਾਈਨਲ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ ਭਾਰਤ, ਬੰਗਲਾਦੇਸ਼, ਜਾਪਾਨ, ਚੀਨ, ਦੱਖਣੀ ਕੋਰੀਆ ਅਤੇ ਮਲੇਸ਼ੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ। ਉਨ੍ਹਾਂ ਕਿਹਾ ਕਿ ਟਰਾਫ਼ੀ ਟੂਰ ਨੌਜਵਾਨਾਂ ਨੂੰ ਹਾਕੀ ਵੱਲ ਆਕਰਸ਼ਿਤ ਕਰੇਗਾ ਅਤੇ ਉਨ੍ਹਾਂ ਨੂੰ ਟੈਲੀਵਿਜ਼ਨ ਦੀ ਬਜਾਏ ਸਟੇਡੀਅਮ ਵਿਚ ਜਾ ਕੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਸਿੱਧਾ ਦੇਖਣ ਲਈ ਪ੍ਰੇਰਿਤ ਕਰੇਗਾ।
ਪਿਛਲੀ ਖ਼ਬਰ ਰਾਮ ਚੰਦਰ ਜੀ ਦੇ ਦੱਸੇ ਰਾਹ ’ਤੇ ਚੱਲਣ ਲਈ ਬੁਰਾਈ ਤੇ ਹੰਕਾਰ ਨੂੰ ਛੱਡਣਾ ਬਹੁਤ ਜ਼ਰੂਰੀ- ਬਾਬੂ ਕਬੀਰ ਦਾਸ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਡਾ. ਇੰਦਰਬੀਰ ਕੌਰ ਸੰਧੂ ਦੀ ਪੁਸਤਕ ‘ਮੈਂ ਵੀ ਜ਼ਰੂਰੀ ਹਾਂ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।