20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਤਾਇਕਵਾਂਡੋ ਕੱਪ ਚੈਂਪੀਅਨਸ਼ਿਪ ’ਚ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 16 ਤਗਮੇ

ਦੇਵੀਗੜ੍ਹ, 19 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਤਾਇਕਵਾਂਡੋ ਕੱਪ ਚੈਂਪੀਅਨਸ਼ਿਪ ਕੈਥਲ ਵਿਖੇ ਕਰਵਾਈ ਗਈ, ਜਿਸ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 16 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੇ ਖਿਡਾਰੀਆਂ ਨੇ 4 ਸੋਨੇ, 8 ਚਾਂਦੀ ਤੇ 4 ਕਾਂਸੀ ਦੇ ਤਗਮੇ ਜਿੱਤੇ।

ਅਜੀਤ ਡੈਸਕ 20-10-2026
ਦੇਵੀਗੜ੍ਹ, 19 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਤਾਇਕਵਾਂਡੋ ਕੱਪ ਚੈਂਪੀਅਨਸ਼ਿਪ ਕੈਥਲ ਵਿਖੇ ਕਰਵਾਈ ਗਈ, ਜਿਸ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 16 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿਚ ਸਕੂਲ ਦੇ ਖਿਡਾਰੀਆਂ ਨੇ 4 ਸੋਨੇ, 8 ਚਾਂਦੀ ਤੇ 4 ਕਾਂਸੀ ਦੇ ਤਗਮੇ ਜਿੱਤੇ। ਸੋਨੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਵਿਚ ਇਸ਼ਮੀਤ ਕੌਰ ਸੱਤਵੀਂ, ਅਵਨੀਤ ਕੌਰ ਸੱਤਵੀਂ, ਹਰਵਿੰਦਰ ਸਿੰਘ ਨੌਵੀਂ ਅਤੇ ਗੁਰਸਿਮਰਨ ਸਿੰਘ ਅੱਠਵੀਂ ਸ਼ਾਮਲ ਹਨ। ਚਾਂਦੀ ਦੇ ਤਗਮੇ ਜਿੱਤਣ ਵਾਲਿਆਂ ਵਿਚ ਨਮਨਜੋਤ ਕੌਰ ਸੱਤਵੀਂ, ਗੁਰਲੀਨ ਕੌਰ ਸੱਤਵੀਂ, ਸਿਮਰਜੀਤ ਕੌਰ ਸੱਤਵੀਂ, ਤਨਮਯ ਦੂਜੀ, ਅਰਮਾਨ ਸਿੰਘ ਸੱਤਵੀਂ, ਏਕਮਜੋਤ ਅੱਠਵੀਂ, ਵੰਸ਼ਪ੍ਰੀਤ ਸਿੰਘ ਸੱਤਵੀਂ ਅਤੇ ਸ਼ਮਸ਼ੇਰ ਸਿੰਘ ਨੌਵੀਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਂਸੀ ਦੇ ਤਗਮੇ ਜਿੱਤਣ ਵਾਲਿਆਂ ਵਿਚ ਨਵਿਆ ਰਾਣੀ (ਸੱਤਵੀਂ), ਜਪਲੀਨ ਕੌਰ (ਸੱਤਵੀਂ), ਗੌਰਵ ਮਿੱਤਲ (ਨੌਵੀਂ) ਅਤੇ ਪ੍ਰਭਜੋਤ ਸਿੰਘ (ਦਸਵੀਂ) ਸ਼ਾਮਲ ਹਨ। ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਸ੍ਰੀਮਤੀ ਰਵਿੰਦਰ ਕੌਰ ਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਧੀਮਾਨ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਤਾਇਕਵਾਂਡੋ ਕੋਚ ਹਰਦੀਪ ਕੁਮਾਰ ਦੀ ਮਿਹਨਤ ਅਤੇ ਸਿਖਲਾਈ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਸਾਰੇ ਜੇਤੂ ਖਿਡਾਰੀਆਂ ਤੇ ਕੋਚ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸੁਨਿਆਰੇ ਦੀ ਦੁਕਾਨ ’ਚ ਪਾੜ ਪਾ ਕੇ ਸੋਨੇ ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਅਗਲੀ ਖ਼ਬਰ ਲਹਿਰਾਗਾਗਾ ਹਾਦਸੇ ’ਚ ਜ਼ਖਮੀ ਹੋਏ ਵਿਅਕਤੀਆਂ ਨਾਲ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।