ਗ਼ਾਇਬ ਹੋਈਆਂ ਦੋ ਨਾਬਾਲਗ ਲੜਕੀਆਂ ਨਾ ਮਿਲਣ ਕਾਰਨ ਲੋਕਾਂ ’ਚ ਸਹਿਮ
ਕੰਜ਼ਕਾਂ ਮਨਾਉਣ ਵਾਲਿਆਂ ਦੇ ਘਰ ਗਈਆਂ ਨਹੀਂ ਮੁੜੀਆਂ ਘਰ ਵਾਪਸ
ਪਾਤੜਾਂ, 20 ਅਕਤਬੂਰ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੇ ਚੁਨਾਗਰਾ ਰੋਡ ’ਤੇ ਸਥਿਤ ਹਰਮਨ ਨਗਰ ਦੀਆਂ ਦੋ ਨਾਬਾਲਗ ਲੜਕੀਆਂ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਈਆਂ ਹਨ। ਘਟਨਾ ਨੂੰ ਲੈ ਕੇ ਮਾਪਿਆਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ, ਪਰ 30 ਘੰਟੇ ਬੀਤ ਜਾਣ ਦੇ ਬਾਵਜੂਦ ਪੁਲਿਸ ਲਾਪਤਾ ਹੋਈਆਂ ਲੜਕੀਆਂ ਦਾ ਪਤਾ ਲਗਾਉਣ ਵਿਚ ਅਸਫਲ ਹੈ।
ਪਾਤੜਾਂ, 20 ਅਕਤਬੂਰ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੇ ਚੁਨਾਗਰਾ ਰੋਡ ’ਤੇ ਸਥਿਤ ਹਰਮਨ ਨਗਰ ਦੀਆਂ ਦੋ ਨਾਬਾਲਗ ਲੜਕੀਆਂ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਈਆਂ ਹਨ। ਘਟਨਾ ਨੂੰ ਲੈ ਕੇ ਮਾਪਿਆਂ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ, ਪਰ 30 ਘੰਟੇ ਬੀਤ ਜਾਣ ਦੇ ਬਾਵਜੂਦ ਪੁਲਿਸ ਲਾਪਤਾ ਹੋਈਆਂ ਲੜਕੀਆਂ ਦਾ ਪਤਾ ਲਗਾਉਣ ਵਿਚ ਅਸਫਲ ਹੈ। ਪੁਲਿਸ ਵਲੋਂ ਲਾਪਤਾ ਹੋਈਆਂ ਲੜਕੀਆਂ ਦੀ ਭਾਲ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਮੁਹੱਲੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਘੋਖ ਕੀਤੀ ਜਾ ਰਹੀ ਹੈ। ਘਟਨਾ ਸੰਬੰਧੀ ਪੁਲਿਸ ਵਲੋਂ ਕੇਸ ਦਰਜ ਕਰਕੇ ਲੜਕੀਆਂ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਹਰਮਨ ਨਗਰ ਦੇ ਰਹਿਣ ਵਾਲੀਆਂ ਦੋ ਨਾਬਾਲਗ ਲੜਕੀਆਂ ਐਤਵਾਰ ਨੂੰ ਕੰਜ਼ਕਾਂ ਦਾ ਤਿਉਹਾਰ ਹੋਣ ਕਰਕੇ ਮੁਹੱਲੇ ਦੇ ਦੋ ਘਰਾਂ ਵਿਚ ਕੰਜ਼ਕਾਂ ਦੇ ਤੌਰ ’ਤੇ ਗਈਆਂ ਸਨ, ਪਰ ਉਸ ਤੋਂ ਬਾਅਦ 11 ਵਜੇ ਦੇ ਕਰੀਬ ਜਦੋਂ ਉਹ ਇਕ ਹੋਰ ਘਰ ਜਾਣ ਦਾ ਕਹਿ ਕੇ ਗਈਆਂ ਤਾਂ ਅਚਾਨਕ ਕਿਧਰੇ ਗਾਇਬ ਹੋ ਗਈਆਂ। ਮਾਪਿਆਂ ਦੇ ਦੱਸਣ ਮੁਤਾਬਕ ਉਨ੍ਹਾਂ ਲਾਪਤਾ ਹੋਈਆਂ ਲੜਕੀਆਂ ਦੀ ਕਾਫੀ ਦੇਰ ਤੱਕ ਭਾਲ ਕੀਤੀ ਪਰ ਲੜਕੀਆਂ ਨਾ ਮਿਲਣ ਕਾਰਨ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਿਸ ’ਤੇ ਪੁਲਿਸ ਨੇ ਮੁਹੱਲੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਪੜਤਾਲ ਸ਼ੁਰੂ ਕੀਤੀ, ਜਿਸ ਦੌਰਾਨ ਲੜਕੀਆਂ ਜੋਰਾ ਬਸਤੀ ਵਾਲੇ ਪਾਸੇ ਜਾਂਦੀਆਂ ਦਿਖਾਈ ਦਿੱਤੀਆਂ ਪਰ ਉਸ ਤੋਂ ਬਾਅਦ ਲੜਕੀਆਂ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ। ਥਾਣਾ ਮੁਖੀ ਪਾਤੜਾਂ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਲੜਕੀਆਂ ਦੇ ਲਾਪਤਾ ਹੋਣ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਵਲੋਂ ਬਾਰੀਕੀ ਨਾਲ ਲੜਕੀਆਂ ਦੀ ਭਾਲ ਕੀਤੀ ਜਾ ਰਹੀ ਹੈ।