21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਸ਼ਰਧਾਲੂਆਂ ਦਾ ਉਮੜਿਆ ਸੈਲਾਬ

ਪਟਿਆਲਾ, 20 ਅਕਤੂਬਰ (ਅ. ਸ.

ਅਜੀਤ ਡੈਸਕ 21-10-2026
ਪਟਿਆਲਾ, 20 ਅਕਤੂਬਰ (ਅ.ਸ. ਆਹਲੂਵਾਲੀਆ)- ਅੱਸੂ ਦੇ ਨਰਾਤਿਆਂ ਦੇ ਅਖੀਰਲੇ ਦਿਨ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨੌਵੀਂ ਤੇ ਦਸਵੀਂ ਇਕੱਠੇ ਹੋਣ ਕਾਰਨ ਸਵੇਰ ਤੋਂ ਹੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਸ਼ਰਧਾਲੂ ਮਾਤਾ ਦੇ ਦਰਬਾਰ ਵਿਚ ਮੱਥਾ ਟੇਕਣ ਲਈ ਪਹੁੰਚਦੇ ਰਹੇ। ਇਸ ਮੌਕੇ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਮੰਦਰ ਦੇ ਨਵੀਨੀਕਰਨ ਨੂੰ ਦੇਖਦਿਆਂ ਸ਼ਰਧਾਲੂਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਪ੍ਰਤੀ ਵੀ ਸੰਗਤ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਮੰਦਰ ਦੀ ਸਲਾਹਕਾਰ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਮਹੇਸ਼ ਮਿੱਤਲ, ਸੀ. ਏ. ਅਜੇ ਅਲੀਪੁਰੀਆ, ਡਾ. ਰਾਜ ਕੁਮਾਰ ਗੁਪਤਾ ਅਤੇ ਸੰਜੇ ਸਿੰਗਲਾ ਨੇ ਦੱਸਿਆ ਕਿ ਨਰਾਤਿਆਂ ਦੌਰਾਨ ਨਵੇਂ ਬਣੇ ਲੰਗਰ ਭਵਨ ਵਿਚ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿਚ ਆਮਦ ਰਹੀ। ਉਨ੍ਹਾਂ ਕਿਹਾ ਕਿ ਲੰਗਰ ਭਵਨ ਵਿਚ ਪ੍ਰਬੰਧਾਂ ਅਤੇ ਮਿਲ ਰਹੀਆਂ ਸਹੂਲਤਾਂ ਨੂੰ ਲੈ ਕੇ ਸ਼ਰਧਾਲੂ ਕਾਫ਼ੀ ਖੁਸ਼ ਨਜ਼ਰ ਆਏ। ਉਨ੍ਹਾਂ ਕਿਹਾ ਕਿ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਰਾਤਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨਾਂ ਲਈ ਪਹੁੰਚਦੇ ਹਨ। ਮੰਦਰ ਪ੍ਰਬੰਧਕਾਂ ਵਲੋਂ ਸ਼ਰਧਾਲੂਆਂ ਦੀ ਸਹੂਲਤ ਅਤੇ ਧਾਰਮਿਕ ਮਾਹੌਲ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਉਦੇਸ਼ ਸੰਗਤ ਨੂੰ ਸੁਚੱਜੇ ਢੰਗ ਨਾਲ ਦਰਸ਼ਨ ਕਰਨ ਅਤੇ ਲੰਗਰ ਦੀ ਸੇਵਾ ਦਾ ਲਾਭ ਲੈਣ ਦੀ ਸਹੂਲਤ ਦੇਣਾ ਹੈ। ਨਰਾਤਿਆਂ ਦੇ ਅਖੀਰਲੇ ਦਿਨ ਮਾਤਾ ਰਾਣੀ ਦੇ ਦਰਬਾਰ ਵਿਚ ਸ਼ਰਧਾਲੂਆਂ ਦੀ ਭਰਵੀਂ ਹਾਜ਼ਰੀ ਨੇ ਧਾਰਮਿਕ ਸ਼ਰਧਾ ਤੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਪਟਿਆਲਾ ’ਚ ਜਿਮਨਾਸਟਿਕ, ਖੋ-ਖੋ ਤੇ ਕਬੱਡੀ ਦੇ ਮੁਕਾਬਲੇ ਜਾਰੀ ਅਗਲੀ ਖ਼ਬਰ ਗੁਰਦੁਆਰਾ ਜਿੱਤਸਰ ਫਤਿਹਪੁਰ ਤੋਂ ਨਗਰ ਕੀਰਤਨ ਅੱਜ ਚਾਲੇ ਪਾਏਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।