22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਲਜ਼ਾਰ ਤੇ ਬਿਕਰਮਜੀਤ ਦਾ ਕੇਸ ਵੀ ਸੀ. ਬੀ. ਆਈ. ਨੂੰ ਦਿਓ- ਭੰਗੂ

ਘਨੌਰ, 21 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਸੀ. ਬੀ.

ਅਜੀਤ ਡੈਸਕ 22-10-2026
ਘਨੌਰ, 21 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਸੀ. ਬੀ. ਆਈ. ਜਾਂਚ ਸ਼ੁਰੂ ਹੋਣ ਤੋਂ ਬਾਅਦ ਭਾਜਪਾ ਨੇ ਦੋ ਹੋਰ ਮਾਮਲਿਆਂ ਵਿਚ ਵੀ ਸੀ.ਬੀ.ਆਈ. ਜਾਂਚ ਦੀ ਮੰਗ ਕੀਤੀ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਉੱਤਰੀ ਜਸਪਾਲ ਸਿੰਘ ਭੰਗੂ ਨੇ ਕਿਹਾ ਕਿ ਸੰਗਰੂਰ ਦੇ ਗੁਲਜ਼ਾਰ ਸਿੰਘ ਤੇ ਬਟਾਲਾ ਦੇ ਬਿਕਰਮਜੀਤ ਸਿੰਘ ਦੇ ਮਾਮਲੇ ਵੀ ਸੀ.ਬੀ.ਆਈ. ਨੂੰ ਸੌਂਪੀ ਜਾਵੇ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਪੰਜਾਬ ਭਾਜਪਾ ਅਦਾਲਤ ਰਾਹੀਂ ਜਾਂਚ ਕਰਵਾਏਗੀ। ਉਨ੍ਹਾਂ ਕਿਹਾ ਕਿ ਝੋਟਾ ਮਾਮਲੇ ਦੀ ਸੀ.ਬੀ.ਆਈ. ਜਾਂਚ ਕੱਲ੍ਹ ਰਾਤ ਤੋਂ ਸ਼ੁਰੂ ਹੋ ਗਈ ਹੈ। ਇਹ ਤਿੰਨ ਮਹੀਨਿਆਂ ਵਿਚ ਪੂਰੀ ਹੋ ਜਾਵੇਗੀ। ਜੇਕਰ ‘ਆਪ’ ਸਰਕਾਰ ਦੀ ਨਸ਼ੇ ਵਿਚ ਕੋਈ ਭੂਮਿਕਾ ਨਹੀਂ ਹੈ ਤਾਂ ਉਹ ਜਾਂਚ ਤੋਂ ਕਿਉਂ ਭੱਜ ਰਹੀ ਹੈ? ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਮੰਗਲਵਾਰ ਨੂੰ ਮਾਨਸਾ, ਸੰਗਰੂਰ ਤੇ ਗੁਰਦਾਸਪੁਰ ਵਿਚ ਪੀੜਤ ਪਰਿਵਾਰਾਂ ਨੂੰ ਮਿਲੇ। ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ-ਸ਼ਾਹ ਖਿਲਾਫ਼ ਬੋਲਣ ਤੇ ਦਿਨ ਵਿਚ ਪੰਜ ਪ੍ਰੈਸ ਕਾਨਫਰੰਸਾਂ ਕਰਨ ਨਾਲ ਝੂਠ ਸੱਚ ਨਹੀਂ ਬਣਦਾ।
ਪਿਛਲੀ ਖ਼ਬਰ ਮਾਨ ਸਰਕਾਰ ਦੇ ਕਿਸਾਨ ਵਿਰੋਧੀ ਫੈਸਲੇ ਕਿਸਾਨਾਂ ਲਈ ਨਵੀਂ ਮੁਸੀਬਤ ਬਣੇ- ਰਛਪਾਲ ਸਿੰਘ ਅਗਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਇਓਡੀਨ ਯੁਕਤ ਨਮਕ ਦੀ ਵਰਤੋਂ ’ਤੇ ਦਿੱਤਾ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।