22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕੌਂਸਲਰ ਅਮਨਪ੍ਰੀਤ ਕੌਰ ਵਲੋਂ ਵਾਰਡ ਨੰ. 41 ’ਚ ਸੜਕਾਂ ਦਾ ਕੀਤਾ ਉਦਘਾਟਨ

ਪਟਿਆਲਾ, 21 ਅਕਤੂਬਰ (ਅ. ਸ.

ਅਜੀਤ ਡੈਸਕ 22-10-2026
ਪਟਿਆਲਾ, 21 ਅਕਤੂਬਰ (ਅ. ਸ. ਆਹਲੂਵਾਲੀਆ)- ਕੌਂਸਲਰ ਅਮਨਪ੍ਰੀਤ ਕੌਰ ਵਲੋਂ ਵਾਰਡ ਨੰ. 41 ’ਚ ਪੰਡਿਤ ਵਾਲੀ ਗਲੀ ਵਿਚ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਨ੍ਹਾਂ ਸੜਕਾਂ ਦੇ ਨਿਰਮਾਣ ਕਾਰਜ ‘ਤੇ 40 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ। ਇਸ ਪ੍ਰੋਜੈਕਟ ਦਾ ਉਦੇਸ਼ ਇਲਾਕਾ ਵਾਸੀਆਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸੜਕਾਂ ਦਾ ਨਿਰਮਾਣ ਤੇ ਮੁਰੰਮਤ ਲੋਕਾਂ ਦੀ ਰੋਜ਼ਾਨਾ ਆਵਾਜਾਈ ਨੂੰ ਸੁਵਿਧਾਜਨਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ‘ਆਪ’ ਆਗੂ ਅਮ੍ਰਿਤਪਾਲ ਸਿੰਘ ਪਾਲੀ ਨੇ ਕਿਹਾ ਕਿ ਇਲਾਕੇ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ ਹੈ। ਅਜਿਹੇ ਵਿਕਾਸ ਕਾਰਜਾਂ ਨਾਲ ਇਲਾਕਾ ਵਾਸੀਆਂ ਨੂੰ ਸਹੂਲਤ ਮਿਲੇਗੀ ਤੇ ਆਉਣ-ਜਾਣ ਵਿਚ ਆਸਾਨੀ ਹੋਵੇਗੀ।
ਪਿਛਲੀ ਖ਼ਬਰ ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ‘ਆਪ’ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ- ਗੁਰਤੇਜ ਸਿੰਘ ਕੌਲ ਅਗਲੀ ਖ਼ਬਰ ਗੁਰਜੀਤ ਸਿੰਘ ਕੋਹਲੀ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਵਕੀਲ ਸਾਥੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।