23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕੰਟਰੈਕਟ ਤੋਂ ਪੱਕੇ ਹੋਣ ਜਾ ਰਹੇ ਸੀਵਰਮੈਨਾਂ ਤੇ ਸਫ਼ਾਈ ਸੇਵਕਾਂ ’ਚ ਖ਼ੁਸ਼ੀ ਦੀ ਲਹਿਰ

ਪਟਿਆਲਾ, 22 ਅਕਤੂਬਰ (ਅ. ਸ.

ਅਜੀਤ ਡੈਸਕ 23-10-2026
ਪਟਿਆਲਾ, 22 ਅਕਤੂਬਰ (ਅ. ਸ. ਆਹਲੂਵਾਲੀਆ)- ਨਗਰ ਨਿਗਮ ਪਟਿਆਲਾ ਅੰਦਰ ਕੰਟਰੈਕਟ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਕੱਚੇ ਸੀਵਰਮੈਨਾਂ ਤੇ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਅੰਤਿਮ ਪੜਾਅ ‘ਤੇ ਪਹੁੰਚਣ ਨਾਲ ਸਮੂਹ ਮੁਲਾਜ਼ਮ ਵਰਗ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨਾਲ ਨਗਰ ਨਿਗਮ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਮੁਲਾਜ਼ਮਾਂ ਨੇ ਮੇਅਰ ਅਤੇ ਕਮਿਸ਼ਨਰ ਨੂੰ ਫੁੱਲਾਂ ਦੇ ਗੁਲਦਸਤੇ (ਬੁੱਕੇ) ਭੇਟ ਕਰਕੇ ਅਤੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਮੁਲਾਜ਼ਮ ਆਗੂਆਂ ਅਤੇ ਕਰਮਚਾਰੀਆਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਕੰਟਰੈਕਟ ‘ਤੇ ਨਿਗੂਣੀਆਂ ਤਨਖ਼ਾਹਾਂ ਨਾਲ ਸ਼ਹਿਰ ਦੀ ਸਫ਼ਾਈ ਅਤੇ ਸੀਵਰੇਜ ਵਿਵਸਥਾ ਨੂੰ ਸੰਭਾਲ ਰਹੇ ਸਨ ਤੇ ਪੱਕੇ ਹੋਣ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਉਨ੍ਹਾਂ ਦੇ ਦਰਦ ਨੂੰ ਸਮਝਿਆ ਅਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਦੇ ਪੱਕੇ ਹੋਣ ਦਾ ਰਾਹ ਪੱਧਰਾ ਕੀਤਾ ਹੈ। ਮੁਲਾਜ਼ਮਾਂ ਨੇ ਵਿਸ਼ਵਾਸ ਦਿਵਾਇਆ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਦਾ ਮਨੋਬਲ ਹੋਰ ਵਧਿਆ ਹੈ ਅਤੇ ਉਹ ਭਵਿੱਖ ਵਿਚ ਵੀ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਂਦੇ ਰਹਿਣਗੇ। ਦੂਜੇ ਪਾਸੇ ਮੇਅਰ ਤੇ ਕਮਿਸ਼ਨਰ ਨੇ ਸਾਂਝੇ ਰੂਪ ਵਿਚ ਸਮੂਹ ਸੀਵਰਮੈਨਾਂ ਅਤੇ ਸਫ਼ਾਈ ਸੇਵਕਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਕੰਟਰੈਕਟ ਤੋਂ ਪੱਕੇ ਕਰਨ ਸੰਬੰਧੀ ਮਤਾ ਨਗਰ ਨਿਗਮ ਦੇ ਜਨਰਲ ਹਾਊਸ ਵਲੋਂ ਪਹਿਲਾਂ ਹੀ ਪਾਸ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਨਰਲ ਹਾਊਸ ਦੀ ਪ੍ਰਵਾਨਗੀ ਉਪਰੰਤ ਲੋੜੀਂਦਾ ਪੱਤਰ ਅੰਤਿਮ ਮਨਜ਼ੂਰੀ ਲਈ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ ਤੇ ਪੂਰੀ ਉਮੀਦ ਹੈ ਕਿ ਜਲਦੀ ਹੀ ਸਰਕਾਰ ਵਲੋਂ ਇਸ ਦੀ ਰਸਮੀ ਪ੍ਰਵਾਨਗੀ ਮਿਲ ਜਾਵੇਗੀ।
ਪਿਛਲੀ ਖ਼ਬਰ ਪ੍ਰਭਾਰੀ ਸਕੱਤਰ ਮੁਹੰਮਦ ਤਾਇਅਬ ਵਲੋਂ ਅਨਾਜ ਮੰਡੀ ਨਾਭਾ ਦਾ ਦੌਰਾ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਮੁਕੰਮਲ ਹੋਣ ਤੱਕ ਸਰਕਾਰ ਮੰਡੀਆਂ ਨੂੰ ਬੰਦ ਕਰਨ ’ਚ ਕੋਈ ਜਲਦਬਾਜ਼ੀ ਨਾ ਕਰੇ- ਦਮਹੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।