23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਚੌਥੀ ਸੀਨੀਅਰ ਡਿਸਟ੍ਰਿਕਟ ਬੇਸਬਾਲ ਚੈਂਪੀਅਨਸ਼ਿਪ ਦਾ ਹੋਇਆ ਆਗਾਜ਼

ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਪਟਿਆਲਾ ਬੇਸਬਾਲ ਐਸੋਸੀਏਸ਼ਨ ਦੇ ਪ੍ਰੈਜੀਡੈਂਟ ਹਰੀਸ਼ ਸਿੰਘ ਰਾਵਤ ਦੀ ਯੋਗ ਅਗਵਾਈ ਹੇਠ ਤੇ ਸੈਕਟਰੀ ਆਦਰਸ਼ ਬਾਂਸਲ ਦੇ ਤਾਲਮੇਲ ਨਾਲ ਚੌਥੀ ਸੀਨੀਅਰ ਡਿਸਟਰਿਕਟ ਬੇਸਬਾਲ ਚੈਂਪੀਅਨਸ਼ਿਪ ਪੀਐਮਸ਼੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ 22 ਅਕਤੂਬਰ ਤੋਂ 23 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ। ਅੱਜ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਿੰਸੀਪਲ ਵਿਜੇ ਕਪੂਰ ਸਟੇਟ ਅਵਾਰਡੀ ਅਤੇ ਅਮਨਿੰੰਦਰ ਸਿੰਘ ਬਾਬਾ ਨੇ ਉਚੇਚੇ ਤੌਰ ਤੇ ਗਰਾਊਂਡ ਵਿਖੇ ਪਹੁੰਚ ਕੇ ਬੇਸਬਾਲ ਦੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।

ਅਜੀਤ ਡੈਸਕ 23-10-2026
ਪਟਿਆਲਾ, 22 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਪਟਿਆਲਾ ਬੇਸਬਾਲ ਐਸੋਸੀਏਸ਼ਨ ਦੇ ਪ੍ਰੈਜੀਡੈਂਟ ਹਰੀਸ਼ ਸਿੰਘ ਰਾਵਤ ਦੀ ਯੋਗ ਅਗਵਾਈ ਹੇਠ ਤੇ ਸੈਕਟਰੀ ਆਦਰਸ਼ ਬਾਂਸਲ ਦੇ ਤਾਲਮੇਲ ਨਾਲ ਚੌਥੀ ਸੀਨੀਅਰ ਡਿਸਟਰਿਕਟ ਬੇਸਬਾਲ ਚੈਂਪੀਅਨਸ਼ਿਪ ਪੀਐਮਸ਼੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ 22 ਅਕਤੂਬਰ ਤੋਂ 23 ਅਕਤੂਬਰ ਤੱਕ ਕਰਵਾਈ ਜਾ ਰਹੀ ਹੈ। ਅੱਜ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਿੰਸੀਪਲ ਵਿਜੇ ਕਪੂਰ ਸਟੇਟ ਅਵਾਰਡੀ ਅਤੇ ਅਮਨਿੰੰਦਰ ਸਿੰਘ ਬਾਬਾ ਨੇ ਉਚੇਚੇ ਤੌਰ ਤੇ ਗਰਾਊਂਡ ਵਿਖੇ ਪਹੁੰਚ ਕੇ ਬੇਸਬਾਲ ਦੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਅੱਜ ਹੋਏ ਦਾ ਮੈਚ ਵਿਚ ਸ਼ੁਤਰਾਣਾ ਕਲੱਬ ਨੇ ਸਰਕਾਰੀ ਫਿਜੀਕਲ ਕਾਲਜ ਪਟਿਆਲਾ ਨੂੰ 10-0 ਨਾਲ ਹਰਾਇਆ। ਇਸ ਮੌਕੇ ਡਾ. ਪਵਿੱਤਰ ਸਿੰਘ ਕਾਹਲੋਂ ,ਰਵੀ ਇੰਦਰ ਸਿੰਘ, ਸੁਰਿੰਦਰ ਪਾਲ ਸਿੰਘ ਐਸਪੀ, ਆਕਾਸ਼ਦੀਪ ਚੰਨਾ,ਅਖਿਲ ਬਜਾਜ,ਅਮਨਦੀਪ ਸਿੰਘ, ਮਾਨਵ ਵਰਮਾ ਤੇ ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹਿਰ ਦੀਆਂ ਸੜਕਾਂ ਤੇ ਗਲੀਆਂ ’ਚ ਲਾਵਾਰਸ ਕੁੱਤਿਆਂ ਦਾ ਦਬਦਬਾ, ਸ਼ਹਿਰ ਵਾਸੀ ਭੈਅਭੀਤ ਅਗਲੀ ਖ਼ਬਰ ਸੰਤ ਆਸ਼ਰਮ ਧਬਲਾਨ ਵਿਖੇ ਦਸਵੀਂ ਦਿਹਾੜੇ ਮੌਕੇ ਕੀਰਤਨ ਦਰਬਾਰ ਕਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।