24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਨੌਜਵਾਨ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਅਹਿਮੀਅਤ ਸਮਝਣ- ਡਾ. ਵਨੀਤਾ ਰਾਣੀ

ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਕਾਲਜ ਦੇ ਚੋਣ ਸਾਖਰਤਾ ਕਲੱਬ ਵਲੋਂ ਪ੍ਰਿੰਸੀਪਲ ਪ੍ਰੋਫੈਸਰ ਡਾ.

ਅਜੀਤ ਡੈਸਕ 24-10-2026
ਪਟਿਆਲਾ, 23 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਕਾਲਜ ਦੇ ਚੋਣ ਸਾਖਰਤਾ ਕਲੱਬ ਵਲੋਂ ਪ੍ਰਿੰਸੀਪਲ ਪ੍ਰੋਫੈਸਰ ਡਾ. ਵਨੀਤਾ ਰਾਣੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਰੈਲੀ ਦਾ ਉਦੇਸ਼ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਵਨੀਤਾ ਰਾਣੀ ਨੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਤੇ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਵੋਟ ਅਹਿਮ ਮਹੱਤਵ ਰੱਖਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਬਿਨਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਖ਼ੁਦ ਵੋਟ ਪਾਉਣ ਦੇ ਨਾਲ-ਨਾਲ ਹੋਰਨਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਦੀ ਸਹੁੰ ਚੁਕਾਈ। ਰੈਲੀ ਦੌਰਾਨ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਨਾਲ ਸਬੰਧਤ ਨਾਅਰਿਆਂ ਵਾਲੀਆਂ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ। ਉਨ੍ਹਾਂ ਨੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨ ਤੇ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਚੋਣ ਸਾਖਰਤਾ ਕਲੱਬ ਦੇ ਨੋਡਲ ਅਫ਼ਸਰ ਸਹਾਇਕ ਪ੍ਰੋਫੈਸਰ ਜਗਦੇਵ ਸਿੰਘ, ਸਹਾਇਕ ਪ੍ਰੋਫੈਸਰ ਯਸ਼ਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਮੂਰਤੀ ਕੌਰ, ਸਮੂਹ ਫੈਕਲਟੀ ਮੈਂਬਰ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਣਾ ਦਾ ਸਰਵਪੱਖੀ ਵਿਕਾਸ ਹੀ ਮੁੱਖ ਤਰਜੀਹ– ਹਰਚੰਦ ਸਿੰਘ ਬਰਸਟ ਨਾਮਧਾਰੀ ਕਾਲੋਨੀ ’ਚ ਵਲੰਟੀਅਰ ਮਿਲਣੀ ਕਰਵਾਈ ਅਗਲੀ ਖ਼ਬਰ ਮਾਡਰਨ ਸਕੂਲ ਪਟਿਆਲਾ ਨੇ ਰਾਜ ਪੱਧਰੀ ਤਾਇਕਵਾਂਡੋ ਟੂਰਨਾਮੈਂਟ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।