25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਾਵਰਕਾਮ ਵਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

ਪਟਿਆਲਾ, 24 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਆਪਣੇ ਮਾਸਿਕ ਇਨੋਵੇਸ਼ਨ ਮੁਕਾਬਲੇ ਅਕਤੂਬਰ 2026 ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਪੀਐੱਸਈਬੀ ਅਫ਼ਸਰਜ਼ ਕਲੱਬ, ਪਾਵਰ ਕਲੋਨੀ-1, ਮਾਡਲ ਟਾਊਨ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਸਮਾਰੋਹ ਦਾ ਉਦੇਸ਼ ਪੀਐੱਸਪੀਸੀਐੱਲ ਦੇ ਕੰਮਕਾਜ ਅਤੇ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਨਤਮ ਵਿਚਾਰਾਂ ਅਤੇ ਉਸਾਰੂ ਸੁਝਾਵਾਂ ਨੂੰ ਉਤਸ਼ਾਹਿਤ ਕਰਨਾ ਸੀ।

ਤਰੁਨਪ੍ਰੀਤ ਸਿੰਘ ਸੌਂਦ, ਬਿਜਲੀ ਮੰਤਰੀ, ਪੰਜਾਬ ਅਤੇ ਇੰਜੀ. ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀਐੱਮਡੀ), ਮਾਸਿਕ ਇਨੋਵੇਸ਼ਨ ਮੁਕਾਬਲਿਆਂ ਦੇ ਜੇਤੂ ਨਾਲ ਤਸਵੀਰ ਸਾਂਝੀ ਕਰਦੇ ਹੋਏ। ਅਜੀਤ ਤਸਵੀਰ 25-10-2026
ਪਟਿਆਲਾ, 24 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਆਪਣੇ ਮਾਸਿਕ ਇਨੋਵੇਸ਼ਨ ਮੁਕਾਬਲੇ ਅਕਤੂਬਰ 2026 ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਪੀਐੱਸਈਬੀ ਅਫ਼ਸਰਜ਼ ਕਲੱਬ, ਪਾਵਰ ਕਲੋਨੀ-1, ਮਾਡਲ ਟਾਊਨ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਸਮਾਰੋਹ ਦਾ ਉਦੇਸ਼ ਪੀਐੱਸਪੀਸੀਐੱਲ ਦੇ ਕੰਮਕਾਜ ਅਤੇ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਨਤਮ ਵਿਚਾਰਾਂ ਅਤੇ ਉਸਾਰੂ ਸੁਝਾਵਾਂ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ, ਬਿਜਲੀ ਮੰਤਰੀ, ਪੰਜਾਬ ਅਤੇ ਇੰਜੀ. ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀਐੱਮਡੀ), ਪੀਐੱਸਪੀਸੀਐੱਲ/ਪੀਐੱਸਟੀਸੀਐੱਲ, ਨੇ ਸ਼ਿਰਕਤ ਕੀਤੀ ਅਤੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਸੰਸਥਾ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੇ ਯੋਗਦਾਨ ਵਾਸਤੇ ਪ੍ਰੇਰਿਤ ਕੀਤਾ। ਇਹ ਮੁਕਾਬਲਾ ਪੀਐੱਸਪੀਸੀਐੱਲ, ਦੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਨਵੀਨਤਮ ਵਿਚਾਰਾਂ, ਵਿਹਾਰਕ ਸੁਝਾਵਾਂ ਅਤੇ ਹੱਲਾਂ ਨੂੰ ਸਾਂਝਾ ਕਰਨ ਲਈ ਇੱਕ ਮੰਚ ਪ੍ਰਦਾਨ ਕਰਦਾ ਹੈ, ਜਿਸ ਦਾ ਉਦੇਸ਼ ਕਾਰਜਕੁਸ਼ਲਤਾ ਵਿਚ ਵਾਧਾ ਕਰਨਾ, ਖਪਤਕਾਰ ਸੇਵਾਵਾਂ ਨੂੰ ਬਿਹਤਰ ਬਣਾਉਣਾ, ਪਾਰਦਰਸ਼ਤਾ ਨੂੰ ਮਜ਼ਬੂਤ ਕਰਨਾ ਅਤੇ ਬਿਜਲੀ ਖੇਤਰ ਦੀਆਂ ਗਤੀਵਿਧੀਆਂ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ। ਮੁਕਾਬਲੇ ਦੇ ਜੇਤੂਆਂ ਨੂੰ ਉਨ੍ਹਾਂ ਦੇ ਨਵੀਨਤਮ ਯੋਗਦਾਨ ਅਤੇ ਕੀਮਤੀ ਸੁਝਾਵਾਂ ਲਈ ਪੀਐੱਸਪੀਸੀਐੱਲ ਮੈਨੇਜਮੈਂਟ ਵਲੋਂ ਸਨਮਾਨਿਤ ਕੀਤਾ ਗਿਆ। ਇਹ ਪਹਿਲਕਦਮੀ ਰਚਨਾਤਮਕ ਸੋਚ,ਅਧਿਕਾਰੀਆ ਅਤੇ ਕਰਮਚਾਰੀਆਂ ਦੀ ਸਰਗਰਮ ਭਾਗੀਦਾਰੀ ਅਤੇ ਕੰਮਕਾਜ ਵਿਚ ਨਿਰੰਤਰ ਸੁਧਾਰ ਲਈ ਪੀਐੱਸਪੀਸੀਐੱਲ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਬਿਜਲੀ ਮੰਤਰੀ ਪੰਜਾਬ ਵਲੋ ਪੀਐੱਸਪੀਸੀਐੱਲ, ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੀਆਂ ਵਧਦੀਆਂ ਬਿਜਲੀ ਲੋੜਾਂ ਨੂੰ ਪੂਰਾ ਕਰਨ ਲਈ ਕਾਰਪੋਰੇਸ਼ਨ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਪ੍ਰਸ਼ੰਸਾ ਕੀਤੀ। ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਾਰਿਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਆਪਣੇ ਫਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਖ਼ੁਸ਼ਹਾਲੀ ਵਿੱਚ ਅਧਿਕਾਰੀਆ ਅਤੇ ਕਰਮਚਾਰੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਪੀਐੱਸਪੀਸੀਐੱਲ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਦੀ ਸਮੂਹਿਕ ਵਚਨਬੱਧਤਾ ਤੇ ਸਖ਼ਤ ਮਿਹਨਤ ਸਦਕਾ ਕਾਰਪੋਰੇਸ਼ਨ ਨੇ ਲਗਭਗ 17,500 ਮੈਗਾਵਾਟ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀਬਾੜੀ ਖਪਤਕਾਰਾਂ ਨੂੰ ਨਿਰਧਾਰਤ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਅਤੇ ਲੋੜ ਅਨੁਸਾਰ 12 ਤੋਂ 15 ਘੰਟਿਆਂ ਤੱਕ ਵਾਧੂ ਸਪਲਾਈ ਵੀ ਦਿੱਤੀ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਇੰਜੀ. ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਸੀਐੱਮਡੀ, ਪੀਐੱਸਪੀਸੀਐੱਲ, ਨੇ ਸੰਸਥਾ ਨੂੰ ਵਧੇਰੇ ਕੁਸ਼ਲ, ਜਵਾਬਦੇਹ ਅਤੇ ਖਪਤਕਾਰ-ਪੱਖੀ ਬਣਾਉਣ ਵਿੱਚ ਨਵੀਨਤਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆ ਅਤੇ ਕਰਮਚਾਰੀਆਂ ਦੇ ਨਵੀਨਤਮ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨਾ ਪੀਐੱਸਪੀਸੀਐੱਲ ਮੈਨੇਜਮੈਂਟ ਦੀ ਯੋਗਤਾ ਨੂੰ ਮਾਨਤਾ ਦੇਣ, ਕਰਮਚਾਰੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਅਜਿਹਾ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਲਾਭਦਾਇਕ ਵਿਚਾਰਾਂ ਨੂੰ ਅਮਲੀ ਰੂਪ ਦੇ ਕੇ ਕਾਰਪੋਰੇਸ਼ਨ ਅਤੇ ਇਸ ਦੇ ਖਪਤਕਾਰਾਂ ਦੇ ਹਿੱਤ ਵਿੱਚ ਸੁਧਾਰ ਲਿਆਂਦਾ ਜਾ ਸਕੇ। ਇਸ ਸਮਾਰੋਹ ਵਿੱਚ ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਵਿੱਚ ਇੰਜੀ. ਪੁਨਰਦੀਪ ਸਿੰਘ ਬਰਾੜ, ਡਾਇਰੈਕਟਰ ਜਨਰੇਸ਼ਨ, ਪੀਐੱਸਪੀਸੀਐੱਲ; ਇੰਜੀ. ਇੰਦਰਪਾਲ ਸਿੰਘ, ਡਾਇਰੈਕਟਰ ਡਿਸਟ੍ਰੀਬਿਊਸ਼ਨ, ਪੀਐੱਸਪੀਸੀਐੱਲ; ਇੰਜੀ. ਹਰਸ਼ਚਰਨ ਕੌਰ ਤ੍ਰੇਹਨ ਡਾਇਰੈਕਟਰ ਕਮਰਸ਼ੀਅਲ, ਪੀਐੱਸਪੀਸੀਐੱਲ; ਸੀ.ਏ. ਵਿਨੋਦ ਬਾਂਸਲ, ਡਾਇਰੈਕਟਰ ਫਾਇਨਾਂਸ, ਪੀਐੱਸਟੀਸੀਐੱਲ ਅਤੇ ਇੰਜੀ. ਸੰਜੀਵ ਸੂਦ, ਡਾਇਰੈਕਟਰ ਟੈਕਨੀਕਲ, ਪੀਐੱਸਟੀਸੀਐੱਲ ਸ਼ਾਮਲ ਸਨ। ਮਾਸਿਕ ਇਨੋਵੇਸ਼ਨ ਮੁਕਾਬਲਾ ਨਵੀਨਤਾ ਦੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਯੋਗਤਾ ਨੂੰ ਮਾਨਤਾ ਦੇਣ ਅਤੇ ਪੀਐੱਸਪੀਸੀਐੱਲ ਤੇ ਪੰਜਾਬ ਦੇ ਬਿਜਲੀ ਖੇਤਰ ਦੇ ਨਿਰੰਤਰ ਵਿਕਾਸ ਲਈ ਕਰਮਚਾਰੀਆਂ ਦੇ ਸਾਰਥਕ ਯੋਗਦਾਨ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਪਿਛਲੀ ਖ਼ਬਰ ਪੰਜਾਬ ਪੁਲਿਸ ’ਚ ਖਿਡਾਰੀਆਂ ਦਾ ਰਾਖਵਾਂਕਰਨ 3 ਤੋਂ ਵਧਾ ਕੇ 10 ਫ਼ੀਸਦੀ ਕਰਨ ਦਾ ਐਲਾਨ ਅਗਲੀ ਖ਼ਬਰ ਸੰਤ ਬਾਬਾ ਪ੍ਰੀਤਮ ਸਿੰਘ ਜੀ ਦੀ ਪ੍ਰੇਰਣਾ ਸਦਕਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਗੁਰਮਤਿ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।