ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਵਿਚ ਪਟਿਆਲਾ ਦੇ ਖਿਡਾਰੀਆਂ ਦਾ ਜਿਮਨਾਸਟਿਕ ’ਚ ਸ਼ਾਨਦਾਰ ਪ੍ਰਦਰਸ਼ਨ
ਪਟਿਆਲਾ, 24 ਅਕਤੂਬਰ (ਗੁਰਵਿੰਦਰ ਸਿੰਘ ਔਲਖ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਅਤੇ ਜਿਲਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਜਿਮਨਾਸਟਿਕ ਦੇ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ 18 ਅਕਤੂਬਰ ਤੋਂ 23 ਅਕਤੂਬਰ ਤੱਕ ਕਰਵਾਏ ਗਏ। ਜਮਨਾਸਟਿਕ ਟੂਰਨਾਮੈਂਟ ਦੇ ਕਨਵੀਨਰ ਕੋਚ ਬਲਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ ਦੇ ਖਿਡਾਰੀਆਂ ਨੇ ਜਿਮਨਾਸਟਿਕ ਦੇ ਵਿੱਚ ਬਹੁਤ ਹੀ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
25-10-2026