24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਪਿੰਡ ਦੋਦਾ ਵਿਖੇ ਅੱਜ ਹੋਵੇਗਾ ‘ਦੂਜਾ ਖੇਡ ਮੇਲਾ’

ਨਾਭਾ, 24 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਹਲਕੇ ਦੇ ਪਿੰਡ ਦੋਦਾ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਜ 25 ਅਕਤੂਬਰ ਦਿਨ ਐਤਵਾਰ ਨੂੰ ‘ਦੂਜਾ ਖੇਡ ਮੇਲਾ’ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੌਜਵਾਨ ਪ੍ਰਬੰਧਕ ਅਮਨ ਦੋਦਾ ਨੇ ਦੱਸਿਆ ਕਿ ਖੇਡ ਮੇਲੇ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਉਮਰ ਵਰਗਾਂ ਦੇ ਸਾਈਕਲ ਮੁਕਾਬਲੇ ਕਰਵਾਏ ਜਾਣਗੇ।

ਅਜੀਤ ਡੈਸਕ 25-10-2026
ਨਾਭਾ, 24 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਹਲਕੇ ਦੇ ਪਿੰਡ ਦੋਦਾ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਜ 25 ਅਕਤੂਬਰ ਦਿਨ ਐਤਵਾਰ ਨੂੰ ‘ਦੂਜਾ ਖੇਡ ਮੇਲਾ’ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੌਜਵਾਨ ਪ੍ਰਬੰਧਕ ਅਮਨ ਦੋਦਾ ਨੇ ਦੱਸਿਆ ਕਿ ਖੇਡ ਮੇਲੇ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਉਮਰ ਵਰਗਾਂ ਦੇ ਸਾਈਕਲ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ 11 ਸਾਲ, 14 ਸਾਲ ਅਤੇ 17 ਸਾਲ ਤੱਕ ਦੇ ਲੜਕੇ-ਲੜਕੀਆਂ ਲਈ ਵੱਖ-ਵੱਖ ਵਰਗਾਂ ਵਿਚ ਸਾਈਕਲ ਮੁਕਾਬਲੇ ਹੋਣਗੇ। ਇਸ ਤੋਂ ਇਲਾਵਾ 19 ਸਾਲ ਤੱਕ ਦੀਆਂ ਲੜਕੀਆਂ ਅਤੇ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ 200 ਮੀਟਰ ਦੌੜ ਦੇ ਮੁਕਾਬਲੇ ਕਰਵਾਏ ਜਾਣਗੇ। ਮੇਲੇ ਦੌਰਾਨ ਲੜਕੇ-ਲੜਕੀਆਂ ਦੇ ਲੰਬੀ ਛਾਲ ਅਤੇ ਰੱਸਾਕਸ਼ੀ ਦੇ ਮੁਕਾਬਲੇ ਵੀ ਹੋਣਗੇ। ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਵਡੇਰੀ ਉਮਰ ਦੇ ਜੇਤੂਆਂ ਨੂੰ ਦੇਸੀ ਘਿਓ ਦਿੱਤਾ ਜਾਵੇਗਾ। ਅਮਨ ਦੋਦਾ ਨੇ ਦੱਸਿਆ ਕਿ ਇਸ ਖੇਡ ਮੇਲੇ ਵਿੱਚ ਵਿਸ਼ਵ ਪ੍ਰਸਿੱਧ ਲੋਕ ਗਾਇਕ ਹਰਜੀਤ ਹਰਮਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਖੇਡ ਮੇਲੇ ਸਬੰਧੀ ਪ੍ਰਬੰਧਕ ਅਮਨ ਦੋਦਾ ਵੱਲੋਂ ਉਪ ਪੁਲਿਸ ਕਪਤਾਨ ਨਾਭਾ ਗੁਰਿੰਦਰ ਸਿੰਘ ਬੱਲ ਨੂੰ ਵੀ ਸੱਦਾ ਪੱਤਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਸਾਇੰਸ ਫੈਸਟ ’ਚ ਮਾਤਾ ਗੁਜਰੀ ਸਕੂਲ ਦੇ ਵਿਦਿਆਰਥੀ ਰਿਸ਼ਭ ਨੇ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ਯੋਗ ਸੰਬੰਧੀ ਵਿਸ਼ੇਸ਼ ਸੈਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।