24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਜੀ.ਬੀ. ਆਈ. ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਰਾਜ ਪੱਧਰੀ ਬਾਸਕਟਬਾਲ ਮੁਕਾਬਲੇ ’ਚ ਮਾਰੀ ਬਾਜ਼ੀ

ਨਾਭਾ, 24 ਅਕਤੂਬਰ (ਜਗਨਾਰ ਸਿੰਘ ਦੁਲੱਦੀ)-‘ਸਫਲਤਾ ਸਖ਼ਤ ਮਿਹਨਤ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੁੰਦੀ ਹੈ।’ ਇਸ ਕਥਨ ਨੂੰ ਸਾਰਥਕ ਕਰਦਿਆਂ ਨਾਭਾ ਸਥਿਤ ਜੀ.

ਖੇਡਾਂ ਵਤਨ ਪੰਜਾਬ ਦੀਆਂ 2026’ ਰਾਜ ਪੱਧਰੀ ਬਾਸਕਟਬਾਲ ਮੁਕਾਬਲੇ ਵਿਚ ਜੇਤੂ ਜੀ.ਬੀ ਆਈ ਸਕੂਲ ਦੀਆਂ ਵਿਦਿਆਰਥਣਾਂ ਵਨਿਕਾ ਸ਼ਰਮਾ ਅਤੇ ਹਰਲੀਨ ਕੌਰ। ਅਜੀਤ ਤਸਵੀਰ 25-10-2026
ਨਾਭਾ, 24 ਅਕਤੂਬਰ (ਜਗਨਾਰ ਸਿੰਘ ਦੁਲੱਦੀ)-‘ਸਫਲਤਾ ਸਖ਼ਤ ਮਿਹਨਤ, ਸਮਰਪਣ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੁੰਦੀ ਹੈ।’ ਇਸ ਕਥਨ ਨੂੰ ਸਾਰਥਕ ਕਰਦਿਆਂ ਨਾਭਾ ਸਥਿਤ ਜੀ.ਬੀ ਇੰਟਰਨੈਸ਼ਨਲ ਸਕੂਲ ਦੀਆਂ ਦੋ ਪ੍ਰਤਿਭਾਸ਼ਾਲੀ ਬਾਸਕਟਬਾਲ ਖਿਡਾਰਨਾਂ ਨੇ ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੇ ਮਾਰਗਦਰਸ਼ਨ ਹੇਠ 16 ਅਕਤੂਬਰ ਤੋਂ 19 ਅਕਤੂਬਰ ਤੱਕ ਲੁਧਿਆਣਾ ਸਥਿਤ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਕਰਵਾਏ ਗਏ ‘ਖੇਡਾਂ ਵਤਨ ਪੰਜਾਬ ਦੀਆਂ 2026’ ਰਾਜ ਪੱਧਰੀ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਅਤੇ ਖੇਡ ਕੌਸ਼ਲ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਸਕੂਲ ਦੀ ਸੱਤਵੀਂ ਜਮਾਤ ਦੀ ਵਿਦਿਆਰਥਣ ਵਨਿਕਾ ਸ਼ਰਮਾ ਅਤੇ ਨੌਵੀਂ ਜਮਾਤ ਦੀ ਵਿਦਿਆਰਥਣ ਹਰਲੀਨ ਕੌਰ ਨੇ ਪਟਿਆਲਾ ਜ਼ਿਲ੍ਹੇ ਦੀ ਟੀਮ ਵੱਲੋਂ ਭਾਗ ਲਿਆ। ਵਨਿਕਾ ਸ਼ਰਮਾ ਨੇ ਅੰਡਰ-14 ਵਰਗ ਦੇ ਬਾਸਕਟਬਾਲ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਮਗਾ ਜਿੱਤਿਆ। ਇਸ ਸ਼ਾਨਦਾਰ ਪ੍ਰਾਪਤੀ ਲਈ ਉਸ ਨੂੰ 10,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਉੱਥੇ ਹੀ ਹਰਲੀਨ ਕੌਰ ਨੇ ਅੰਡਰ-17 ਵਰਗ ਦੇ ਬਾਸਕਟਬਾਲ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ ਅਤੇ 7,000 ਰੁਪਏ ਦੀ ਇਨਾਮੀ ਰਾਸ਼ੀ ਪ੍ਰਾਪਤ ਕੀਤੀ। ਦੋਵਾਂ ਖਿਡਾਰਨਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਮੁੱਚੇ ਜੀ.ਬੀ ਆਈ ਸਕੂਲ ਦੇ ਪਰਿਵਾਰ ਵਿਚ ਖੁਸ਼ੀ ਦਾ ਮਾਹੌਲ ਹੈ। ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਨੇ ਕਿਹਾ ਕਿ ਸਾਡੀਆਂ ਜੇਤੂ ਖਿਡਾਰਨਾਂ ਦੀ ਸਫਲਤਾ ਇਹ ਸਾਬਤ ਕਰਦੀ ਹੈ ਕਿ ਦ੍ਰਿੜ੍ਹ ਇਰਾਦੇ, ਸਖ਼ਤ ਮਿਹਨਤ ਅਤੇ ਨਿਰੰਤਰ ਅਭਿਆਸ ਨਾਲ ਹਰ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤਪਾਲ ਕੌਰ ਗਰੇਵਾਲ ਨੇ ਜੇਤੂ ਖਿਡਾਰਨਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਹੋਰ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਖੇਡਾਂ ਵਿਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਪੁਲਿਸ ਵਲੋਂ ਜ਼ਿਲ੍ਹੇ ’ਚ 20 ਹਾਟ-ਸਪਾਟਸ ’ਤੇ ਕਾਸੋ ਆਪ੍ਰੇਸ਼ਨ, ਐੱਸ.ਐੱਸ.... ਅਗਲੀ ਖ਼ਬਰ ਕੋਈ ਮੁਲਾਜ਼ਮ ਪੈਸੇ ਮੰਗੇ ਜਾ ਪ੍ਰੇਸ਼ਾਨ ਕਰੇ ਤਾਂ ਮੇਰੇ ਧਿਆਨ ਵਿੱਚ ਲਿਆਓ : ਵਿਧਾਇਕ ਪਠਾਣਮਾਜਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।