ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਵਾਰਿਸ ਪੰਜਾਬ ਦੇ ਵਲੋਂ ਪਿੰਡ ਘੜਾਮ ਵਿਖੇ ਕੀਤਾ ਰੋਸ ਪ੍ਰਦਰਸ਼ਨ
ਦੇਵੀਗੜ੍ਹ 25 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਮਾਨਸਾ ਵਿਖੇ ਸ਼ਹੀਦ ਪਰਵਿੰਦਰ ਸਿੰਘ ਝੌਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਣਾਈ ਗਈ ਇੰਨਸਾਫ ਸੰਘਰਸ਼ ਕਮੇਟੀ ਵੱਲੋਂ ਦਿੱਤੇ ਗਏ ਸੱਦੇ ਤਹਿਤ ਇਲਾਕੇ ਵਿੱਚ ਰੋਸ ਪ੍ਰਦਰਸ਼ਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਵਾਰਸ ਪੰਜਾਬ ਦੇ ਜਥੇਬੰਦੀ ਵੱਲੋਂ ਇਨਸਾਫ਼ ਕਮੇਟੀ ਨੂੰ ਪੂਰਨ ਸਮਰਥਨ ਦਿੰਦਿਆਂ ਹਲਕਾ ਸਨੌਰ ਦੀ ਇੰਚਾਰਜ ਬੀਬੀ ਰਾਜਵੰਤ ਕੌਰ ਘੜਾਮ ਦੀ ਅਗਵਾਈ ਹੇਠ ਪਿੰਡ ਘੜਾਮ ਵਿਖੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ।
ਅਜੀਤ ਡੈਸਕ
26-10-2026