ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਭਗਤ ਨਾਮਦੇਵ ਭਵਨ ਪਾਤੜਾਂ ਵਿਖੇ ਸ਼ਰਧਾ ਨਾਲ ਮਨਾਇਆ
ਪਾਤੜਾਂ, 25 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)-ਭਗਤ ਨਾਮਦੇਵ ਸਭਾ ਪਾਤੜਾਂ ਵੱਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਭਗਤ ਨਾਮਦੇਵ ਭਵਨ ਪਾਤੜਾਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਮੌਕੇ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਬਾਣੀ ਦੇ ਅਲਾਹੀ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨ ਸਿੰਘ ਡੀਟੀਓ,ਹਲਕਾ ਸ਼ੁਤਰਾਣਾ ਤੋਂ ਸੀਨੀਅਰ ਆਗੂ ਗੋਬਿੰਦ ਸਿੰਘ ਵਿਰਦੀ, ਭਗਤ ਨਾਮਦੇਵ ਸਭਾ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਨਰਿੰਦਰ ਸਿੰਘ ਬਜਾਜ ,ਭਗਤ ਨਾਮਦੇਵ ਸਭਾ ਪਾਤੜਾਂ ਦੇ ਪ੍ਰਧਾਨ ਗੁਰਦਿੱਤ ਸਿੰਘ ਗਗਨ ,ਸਮੇਤ ਵੱਖ ਵੱਖ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।
ਪਾਤੜਾਂ, 25 ਅਕਤੂਬਰ (ਗੁਰਇਕਬਾਲ ਸਿੰਘ ਖਾਲਸਾ)-ਭਗਤ ਨਾਮਦੇਵ ਸਭਾ ਪਾਤੜਾਂ ਵੱਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਭਗਤ ਨਾਮਦੇਵ ਭਵਨ ਪਾਤੜਾਂ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਮੌਕੇ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਬਾਣੀ ਦੇ ਅਲਾਹੀ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨ ਸਿੰਘ ਡੀਟੀਓ,ਹਲਕਾ ਸ਼ੁਤਰਾਣਾ ਤੋਂ ਸੀਨੀਅਰ ਆਗੂ ਗੋਬਿੰਦ ਸਿੰਘ ਵਿਰਦੀ, ਭਗਤ ਨਾਮਦੇਵ ਸਭਾ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਨਰਿੰਦਰ ਸਿੰਘ ਬਜਾਜ ,ਭਗਤ ਨਾਮਦੇਵ ਸਭਾ ਪਾਤੜਾਂ ਦੇ ਪ੍ਰਧਾਨ ਗੁਰਦਿੱਤ ਸਿੰਘ ਗਗਨ ,ਸਮੇਤ ਵੱਖ ਵੱਖ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨ ਸਿੰਘ ਡੀਟੀਓ ਨੇ ਭਗਤ ਨਾਮਦੇਵ ਜੀ ਦੇ ਜੀਵਨ ਤੇ ਝਾਤ ਪਾਉਂਦਿਅਆਂ ਕਿਹਾ ਕਿ ਜਿਸ ਤਰ੍ਹਾਂ ਉਹਨਾਂ ਨੇ ਪੂਰੀ ਦੁਨੀਆ ਨੂੰ ਉਸ ਪਰਮਾਤਮਾ ਦਾ ਨਾਮ ਜਪਦਿਆਂ ਕਿਰਤ ਕਰਨ ਦਾ ਸੁਨੇਹਾ ਦਿੱਤਾ ਅਤੇ ਪੂਰੀ ਦੁਨੀਆ ਨੂੰ ਸਰਬ ਸਾਂਝੀ ਵਾਲਤਾ ਦਾ ਸੁਨੇਹਾ ਦਿੱਤਾ। ਕਰਨ ਸਿੰਘ ਡੀਟੀਓ ਨੇ ਕਿਹਾ ਕਿ ਸਾਨੂੰ ਇਹਨਾਂ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਹੀ ਆਪਣਾ ਜੀਵਨ ਜਿਉਣਾ ਚਾਹੀਦਾ ਹੈ।