ਕਿਹਾ ਕਾਂਗਰਸ ਦੀ ਸਰਕਾਰ ਬਣਨ ’ਤੇ ਗੈਂਗਸਟਰਵਾਦ ਦੇ ਨਾਲ ਨਾਲ ਨਸ਼ਾ ਖ਼ਤਮ ਕਰਨਾ ਹੋਵੇਗੀ ਪਹਿਲੀ ਤਰਜੀਹ
ਨਾਭਾ, 25 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਰਿਆਸਤੀ ਸ਼ਹਿਰ ਨਾਭਾ ਸਥਿਤ ਮਲਕੀਤ ਕੰਬਾਈਨ ਇੰਡਸਟਰੀ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਪੰਜਾਬ ਦੀ ਖੇਤੀ ਮਸ਼ੀਨਰੀ ਸਨਅਤ ਨੂੰ ਬਚਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਤੋਂ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਚੀਨ ਤੋਂ ਆਉਣ ਵਾਲੀਆਂ ਕੰਬਾਈਨਾਂ ਅਤੇ ਖੇਤੀ ਮਸ਼ੀਨਰੀ ’ਤੇ ਘੱਟੋ-ਘੱਟ 100 ਫ਼ੀਸਦੀ ਟੈਕਸ ਲਗਾਇਆ ਜਾਣਾ ਚਾਹੀਦਾ ਹੈ, ਤਾਂ ਜੋ ਦੇਸ਼ ਦੇ ਘਰੇਲੂ ਉਦਯੋਗਾਂ ਨੂੰ ਮੁਕਾਬਲੇ ਵਿਚ ਟਿਕੇ ਰਹਿਣ ਦਾ ਮੌਕਾ ਮਿਲ ਸਕੇ।
ਨ
ਨਾਭਾ ਸਥਿਤ ਮਲਕੀਤ ਕੰਬਾਈਨ ਇੰਡਸਟਰੀ ਵਿਖੇ ਪਹੁੰਚਣ ’ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਸਨਮਾਨ ਕਰਦੇ ਹੋਏ ਚਰਨ ਸਿੰਘ ਰਲਹਨ ਅਤੇ ਹੋਰ। ਤਸਵੀਰ : ਜਗਨਾਰ ਸਿੰਘ ਦੁਲੱਦੀ
26-10-2026
ਨਾਭਾ, 25 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅੱਜ ਰਿਆਸਤੀ ਸ਼ਹਿਰ ਨਾਭਾ ਸਥਿਤ ਮਲਕੀਤ ਕੰਬਾਈਨ ਇੰਡਸਟਰੀ ਪਹੁੰਚੇ ਜਿੱਥੇ ਉਨ੍ਹਾਂ ਵਲੋਂ ਪੰਜਾਬ ਦੀ ਖੇਤੀ ਮਸ਼ੀਨਰੀ ਸਨਅਤ ਨੂੰ ਬਚਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਤੋਂ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਚੀਨ ਤੋਂ ਆਉਣ ਵਾਲੀਆਂ ਕੰਬਾਈਨਾਂ ਅਤੇ ਖੇਤੀ ਮਸ਼ੀਨਰੀ ’ਤੇ ਘੱਟੋ-ਘੱਟ 100 ਫ਼ੀਸਦੀ ਟੈਕਸ ਲਗਾਇਆ ਜਾਣਾ ਚਾਹੀਦਾ ਹੈ, ਤਾਂ ਜੋ ਦੇਸ਼ ਦੇ ਘਰੇਲੂ ਉਦਯੋਗਾਂ ਨੂੰ ਮੁਕਾਬਲੇ ਵਿਚ ਟਿਕੇ ਰਹਿਣ ਦਾ ਮੌਕਾ ਮਿਲ ਸਕੇ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀ ਮਿਹਨਤ ਅਤੇ ਤਜਰਬੇ ਨਾਲ ਖੇਤੀਬਾੜੀ ਦੇ ਸੰਦ ਅਤੇ ਕੰਬਾਈਨਾਂ ਤਿਆਰ ਕਰ ਰਹੇ ਹਨ, ਦੇ ਬਾਵਜੂਦ ਵਿਦੇਸ਼ੀ ਮਸ਼ੀਨਰੀ ਨਾਲ ਮੁਕਾਬਲਾ ਕਰਨਾ ਉਨ੍ਹਾਂ ਲਈ ਵੱਡੀ ਚੁਣੌਤੀ ਬਣਿਆ ਹੋਇਆ ਹੈ। ਮਲਕੀਤ ਕੰਬਾਈਨ ਇੰਡਸਟਰੀ ਦੀ ਸ਼ਲਾਘਾ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਉਦਯੋਗ ਨੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਦੇਣ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਅੰਦਰ ਸਨਅਤ ਮਜ਼ਬੂਤ ਹੋਵੇਗੀ ਤਾਂ ਸੂਬੇ ਦੀ ਆਰਥਿਕਤਾ ਵੀ ਮਜ਼ਬੂਤ ਹੋਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਉਦਯੋਗਾਂ ਦੇ ਵਿਕਾਸ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਅਤੇ ਸਟੇਜਾਂ ਤੋਂ ਕੀਤੇ ਜਾਂਦੇ ਐਲਾਨਾਂ ਨੂੰ ਅਮਲੀ ਰੂਪ ਦੇਣ ਦੀ ਲੋੜ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਗੈਂਗਸਟਰਵਾਦ ਅਤੇ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨਾ ਪਹਿਲੀ ਤਰਜੀਹ ਹੋਵੇਗੀ ਤੇ ਇਸ ਤੋਂ ਬਾਅਦ ਸੂਬੇ ਦੀ ਸਨਅਤ ਨੂੰ ਮੁੜ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਮਲਕੀਤ ਕੰਬਾਈਨ ਦੇ ਐਮ.ਡੀ . ਚਰਨ ਸਿੰਘ ਰਲਹਨ ਵਲੋਂ ਪ੍ਰਤਾਪ ਸਿੰਘ ਬਾਜਵਾ ਦਾ ਵਿਸ਼ੇਸ਼ ਤੌਰ ਸਨਮਾਨ ਕਰਦੇ ਹੋਏ ਧੰਨਵਾਦ ਕੀਤਾ। ਇਸ ਮੌਕੇ ਸਨੌਰ ਹਲਕੇ ਤੋਂ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ, ਹਰਕਮਲ ਸਿੰਘ ਧਾਲੀਵਾਲ ਅਹਿਮਦਗੜ੍ਹ, ਮਲਕੀਤ ਸਿੰਘ, ਅਵਤਾਰ ਸਿੰਘ ਨੰਨੜੇ, ਪਾਖਰ ਸਿੰਘ ਸਹੋਲੀ, ਲਖਬੀਰ ਸਿੰਘ ਗਹੀਰ, ਭਗਵੰਤ ਸਿੰਘ, ਜੋਰਾ ਸਿੰਘ, ਹਰਦੀਪ ਸਿੰਘ, ਮਨਦੀਪ ਸਿੰਘ, ਅਜੈਬ ਸਿੰਘ, ਨਵਦੀਪ ਸਿੰਘ, ਅੰਮ੍ਰਿਤਪਾਲ ਸਿੰਘ ਪਿੱਟਾ, ਮਿਹਰਬਾਨ ਸਿੰਘ ਬਾਜਵਾ ਆਦਿ ਹਾਜ਼ਰ ਸਨ।