ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ’ਤੇ ਸਜਾਇਆ ਵਿਸ਼ਾਲ ਨਗਰ ਕੀਰਤਨ
ਰਾਜਪੁਰਾ, 25 ਅਕਤੂਬਰ (ਰਣਜੀਤ ਸਿੰਘ)-ਅੱਜ ਇੱਥੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਦਿਹਾੜਾ ਪ੍ਰਧਾਨ ਗੁਰਪ੍ਰੀਤ ਸਿੰਘ ਰਾਣਾ ਦੀ ਦੇਖ ਰੇਖ ਹੇਠ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ ਅਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ।
ਅਜੀਤ ਡੈਸਕ
26-10-2026