ਨਸ਼ਿਆਂ ਵਿਰੁੱਧ ਰੈਲੀ ਨੂੰ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਕੀਤਾ ਰਵਾਨਾ-ਨਸ਼ਾ ਮੁਕਤ ਪੰਜਾਬ ਦਾ ਦਿੱਤਾ ਸੁਨੇਹਾ
ਸਮਾਣਾ, 26 ਅਕਤੂਬਰ (ਸਾਹਿਬ ਸਿੰਘ)-ਪੰਜਾਬ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਬਹਾਵਲਪੁਰ ਮਹਾਂਸਭਾ ਅਤੇ ਯੂਥ ਵਿੰਗ ਵਲੋਂ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਨਗਰ ਕੌਂਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਰਵਾਨਾ ਕੀਤਾ। ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਮਹਾਂਸਭਾ ਅਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ।
ਅਜੀਤ ਡੈਸਕ
27-10-2026