27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਗਿਆਨ, ਇਤਿਹਾਸ ਤੇ ਅਧਿਆਤਮਿਕਤਾ ਨਾਲ ਰੂਬਰੂ ਹੋਏ ਜੱਜ ਮਾਡਰਨ ਸਕੂਲ ਦੇ ਨੰਨ੍ਹੇ ਵਿਦਿਆਰਥੀ

ਦੇਵੀਗੜ੍ਹ, 26 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ, ਦੇਵੀਗੜ੍ਹ ਦੇ ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਵਿਦਿਅਕ ਟੂਰ ਰਵਾਨਾ ਹੋਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਕੁਰੂਕਸ਼ੇਤਰ ਦੇ ਇਤਿਹਾਸਕ, ਵਿਗਿਆਨਕ ਅਤੇ ਧਾਰਮਿਕ ਮਹੱਤਵ ਵਾਲੇ ਸਥਾਨਾਂ ਦਾ ਦੌਰਾ ਕਰਵਾਇਆ ਗਿਆ।

ਅਜੀਤ ਡੈਸਕ 27-10-2026
ਦੇਵੀਗੜ੍ਹ, 26 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾ, ਦੇਵੀਗੜ੍ਹ ਦੇ ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਵਿਦਿਅਕ ਟੂਰ ਰਵਾਨਾ ਹੋਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਕੁਰੂਕਸ਼ੇਤਰ ਦੇ ਇਤਿਹਾਸਕ, ਵਿਗਿਆਨਕ ਅਤੇ ਧਾਰਮਿਕ ਮਹੱਤਵ ਵਾਲੇ ਸਥਾਨਾਂ ਦਾ ਦੌਰਾ ਕਰਵਾਇਆ ਗਿਆ। ਇਸ ਮੌਕੇ ਬੱਚਿਆਂ ਨੇ ਕ੍ਰਿਸ਼ਨ ਸੰਗ੍ਰਹਾਲਿਆ, ਕੁਰੂਕਸ਼ੇਤਰ ਪਨੋਰਮਾ ਅਤੇ ਸਾਇੰਸ ਸਿਟੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇਤਿਹਾਸਕ ਘਟਨਾਵਾਂ, ਵਿਗਿਆਨਕ ਤੱਥਾਂ ਅਤੇ ਵੱਖ-ਵੱਖ ਪ੍ਰਦਰਸ਼ਨੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਬੱਚਿਆਂ ਨੇ ਵਿਗਿਆਨਕ ਗਤੀਵਿਧੀਆਂ ਨੂੰ ਬੜੀ ਉਤਸੁਕਤਾ ਨਾਲ ਦੇਖਿਆ ਅਤੇ ਇਸ ਦੌਰੇ ਦਾ ਭਰਪੂਰ ਆਨੰਦ ਮਾਣਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਵਿਖੇ ਵੀ ਲਿਜਾਇਆ ਗਿਆ, ਜਿੱਥੇ ਬੱਚਿਆਂ ਨੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਿੱਖ ਇਤਿਹਾਸ ਤੇ ਗੁਰਮਤਿ ਨਾਲ ਜੁੜੀ ਜਾਣਕਾਰੀ ਹਾਸਲ ਕੀਤੀ। ਸਕੂਲ ਦੇ ਪ੍ਰਿੰਸੀਪਲ ਨਵਤੇਜ ਸਿੰਘ ਅਤੇ ਐਮ.ਡੀ. ਸੰਤੋਖ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ ਇਹ ਵਿਦਿਅਕ ਟੂਰ ਬੱਚਿਆਂ ਲਈ ਇਕ ਯਾਦਗਾਰ ਤਜਰਬਾ ਸਾਬਤ ਹੋਇਆ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਟੂਰ ਵਿਦਿਆਰਥੀਆਂ ਨੂੰ ਕਲਾਸਰੂਮ ਦੀ ਪੜ੍ਹਾਈ ਦੇ ਨਾਲ-ਨਾਲ ਇਤਿਹਾਸ, ਵਿਗਿਆਨ, ਸੱਭਿਆਚਾਰ ਅਤੇ ਧਾਰਮਿਕ ਵਿਰਸੇ ਨਾਲ ਪ੍ਰਤੱਖ ਰੂਪ ਵਿਚ ਜੋੜਦੇ ਹਨ। ਪ੍ਰਾਈਮਰੀ ਵਿੰਗ ਦੇ ਵਿਦਿਆਰਥੀਆਂ ਨੇ ਇਸ ਟੂਰ ਦੌਰਾਨ ਨਵੀਆਂ ਜਾਣਕਾਰੀਆਂ ਹਾਸਲ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਅਗਲੀ ਖ਼ਬਰ ਭਗਵਾਨ ਵਾਲਮੀਕਿ ­ਦੇ ਪ੍ਰਗਟ ਦਿਵਸ ਮੌਕੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।