29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਦੇ ਹੁਕਮਾਂ ’ਤੇ ਨਾਜਾਇਜ਼ ਝੁੱਗੀਆਂ ਹਟਾਈਆਂ

ਪਟਿਆਲਾ, 27 ਅਕਤੂਬਰ (ਅ. ਸ.

ਅਜੀਤ ਡੈਸਕ 28-10-2026
ਪਟਿਆਲਾ, 27 ਅਕਤੂਬਰ (ਅ.ਸ. ਆਹਲੂਵਾਲੀਆ)- ਨਗਰ ਨਿਗਮ ਪਟਿਆਲਾ ਵਲੋਂ ਸ਼ਹਿਰ ਦੀ ਸੁੰਦਰਤਾ, ਆਵਾਜਾਈ ਨੂੰ ਸੁਚਾਰੂ ਬਣਾਉਣ ਤੇ ਸਰਕਾਰੀ ਥਾਵਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਕਮਿਸ਼ਨਰ ਪੂਜਾ ਸਿਆਲ ਗਰੇਵਾਲ ਤੇ ਮੇਅਰ ਕੁੰਦਨ ਗੋਗੀਆ ਦੇ ਸਖ਼ਤ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਨਿਗਮ ਦੀ ਟੀਮ ਵਲੋਂ ਬੰਨਾ ਰੋਡ, ਨੇੜੇ ਰਾਜਪੁਰਾ ਰੋਡ ਵਿਖੇ ਆਰਜ਼ੀ ਤੌਰ ’ਤੇ ਬਣੀਆਂ ਸਾਰੀਆਂ ਨਾਜਾਇਜ਼ ਝੁੱਗੀਆਂ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ। ਇਸ ਮੌਕੇ ਨਗਰ ਨਿਗਮ ਇੰਸੈਕਟਰ ਗਗਨਦੀਪ ਵੀ ਨਾਲ ਮੌਜੂਦ ਸਨ। ਇਸ ਕਾਰਵਾਈ ਸੰਬੰਧੀ ਜਾਣਕਾਰੀ ਦਿੰਦਿਆਂ ਵਿਸ਼ਾਲ ਵਰਮਾ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਆਦੇਸ਼ਾਂ ਅਨੁਸਾਰ ਇਹ ਕਦਮ ਸ਼ਹਿਰ ਵਾਸੀਆਂ ਦੀ ਸਹੂਲਤ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਕਿਨਾਰੇ ਅਤੇ ਖ਼ਾਲੀ ਪਈਆਂ ਸਰਕਾਰੀ ਥਾਵਾਂ ’ਤੇ ਅਸਥਾਈ ਤੌਰ ’ਤੇ ਬਣਾਈਆਂ ਗਈਆਂ ਇਨ੍ਹਾਂ ਝੁੱਗੀਆਂ ਕਾਰਨ ਜਿੱਥੇ ਆਵਾਜਾਈ ਵਿਚ ਵਿਘਨ ਪੈਂਦਾ ਸੀ, ਉੱਥੇ ਹੀ ਗੰਦਗੀ ਫੈਲਣ ਦਾ ਵੀ ਖ਼ਦਸ਼ਾ ਬਣਿਆ ਰਹਿੰਦਾ ਸੀ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪਟਿਆਲਾ ਨੂੰ ਸਾਫ਼-ਸੁਥਰਾ ਅਤੇ ਖ਼ੂਬਸੂਰਤ ਬਣਾਉਣ ਵਿਚ ਨਗਰ ਨਿਗਮ ਪ੍ਰਸ਼ਾਸਨ ਦਾ ਸਾਥ ਦੇਣ।
ਪਿਛਲੀ ਖ਼ਬਰ ਯੁਵਕ ਮੇਲੇ ਦੌਰਾਨ ਜਨਗਣਨਾ-2027 ਸੰਬੰਧੀ ਜਾਗਰੂਕਤਾ ਸਿਖਲਾਈ ਦਾ ਜਾਇਜ਼ਾ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ਸਮਾਣਾ ਅਨਾਜ ਮੰਡੀ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।