28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਸ਼ਵਕਰਮਾ ਮੰਦਰ ਕਮੇਟੀ ਦੀ ਮੀਟਿੰਗ ਹੋਈ

ਭਾਦਸੋਂ, 27 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਵਿਸ਼ਵਕਰਮਾ ਮੰਦਿਰ ਵਿਖੇ ਵਿਸ਼ਵਕਰਮਾ ਮੰਦਿਰ ਕਮੇਟੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮਨਪ੍ਰੀਤ ਸਿੰਘ ਲੋਟੇ ਡਾਇਰੈਕਟਰ ਕਰਤਾਰ ਕੰਬਾਇਨ ਦੀ ਅਗਵਾਈ ’ਚ ਹੋਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਵਿਸ਼ਕਰਮਾ ਦਿਵਸ ਮੌਕੇ ਮੰਦਿਰ ਵਿਚ ਵਿਸ਼ੇਸ ਪੂਜਾ ਅਰਚਨਾ ਕੀਤੀ ਜਾਂਦੀ ਹੈ ਤੇ ਸ਼ਮਾਗਮ ਕਰਵਾਏ ਜਾਂਦੇ ਹਨ।

ਅਜੀਤ ਡੈਸਕ 28-10-2026
ਭਾਦਸੋਂ, 27 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਵਿਸ਼ਵਕਰਮਾ ਮੰਦਿਰ ਵਿਖੇ ਵਿਸ਼ਵਕਰਮਾ ਮੰਦਿਰ ਕਮੇਟੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਮਨਪ੍ਰੀਤ ਸਿੰਘ ਲੋਟੇ ਡਾਇਰੈਕਟਰ ਕਰਤਾਰ ਕੰਬਾਇਨ ਦੀ ਅਗਵਾਈ ’ਚ ਹੋਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਵਿਸ਼ਕਰਮਾ ਦਿਵਸ ਮੌਕੇ ਮੰਦਿਰ ਵਿਚ ਵਿਸ਼ੇਸ ਪੂਜਾ ਅਰਚਨਾ ਕੀਤੀ ਜਾਂਦੀ ਹੈ ਤੇ ਸ਼ਮਾਗਮ ਕਰਵਾਏ ਜਾਂਦੇ ਹਨ। ਇਸ ਸਾਲ ਵੀ ਵਿਸ਼ਵਕਰਮਾ ਦਿਵਸ ਦੇ ਸ਼ੁਭ ਮੌਕੇ ’ਤੇ 9 ਅਤੇ 10 ਨਵੰਬਰ ਨੂੰ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਵਿਚ ਵੱਖ-ਵੱਖ ਰਾਜੀਨੀਤਿਕ, ਧਾਰਮਿਕ, ਸਮਾਜਿਕ ਸਖਸ਼ੀਅਤਾਂ ਸ਼ਮੂਲੀਅਤ ਕਰਨਗੀਆਂ। ਇਸ ਸਮਾਗਮ ਦੇ ਪ੍ਰਬੰਧ ਕਰਨ ਲਈ ਮੀਟਿੰਗ ਵਿਚ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਪੁਖਤਾ ਪ੍ਰਬੰਧਾਂ ਸੰਬੰਧੀ ਡਿਊਟੀਆਂ ਲਗਾਈਆ ਜਾ ਰਹੀਆਂ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਵੇ।
ਪਿਛਲੀ ਖ਼ਬਰ ਰਣਜੋਧ ਸਿੰਘ ਹਡਾਣਾ ਨੇ ਪਿੰਡ ਉਲਟਪੁਰ ਵਿਖੇ ਨਵੀਂ ਬਣੀ ਫਿਰਨੀ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।