28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਆਪਣੀ ਹਾਜ਼ਰੀ ਭਰੀ

ਨਾਭਾ, 27 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਅੱਜ ਮਹਾਂਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਹਲਕੇ ਦੇ ਪਿੰਡ ਬਨੇਰਾ ਕਲਾਂ, ਨਰਮਾਣਾ, ਬਨੇਰਾ ਖੁਰਦ, ਦੀਵਾਨਗੜ੍ਹ, ਬਲਦੇਵ ਕਲੋਨੀ, ਭੋਜੋਮਾਜਰੀ ਅਤੇ ਅਗੇਤਾ ਵਿਖੇ ਕਰਵਾਏ ਗਏ ਵੱਖ-2 ਸਮਾਗਮਾਂ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਆਪਣੀ ਹਾਜਰੀ ਲਗਵਾਈ ਅਤੇ ਸੰਗਤਾਂ ਨੂੰ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਵੱਖ-ਵੱਖ ਪਿੰਡਾਂ ਵਿੱਚ ਪ੍ਰਬੰਧਕਾਂ ਵੱਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਵੀ ਕੀਤਾ ਗਿਆ।

ਅਜੀਤ ਡੈਸਕ 28-10-2026
ਨਾਭਾ, 27 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਅੱਜ ਮਹਾਂਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਹਲਕੇ ਦੇ ਪਿੰਡ ਬਨੇਰਾ ਕਲਾਂ, ਨਰਮਾਣਾ, ਬਨੇਰਾ ਖੁਰਦ, ਦੀਵਾਨਗੜ੍ਹ, ਬਲਦੇਵ ਕਲੋਨੀ, ਭੋਜੋਮਾਜਰੀ ਅਤੇ ਅਗੇਤਾ ਵਿਖੇ ਕਰਵਾਏ ਗਏ ਵੱਖ-2 ਸਮਾਗਮਾਂ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਆਪਣੀ ਹਾਜਰੀ ਲਗਵਾਈ ਅਤੇ ਸੰਗਤਾਂ ਨੂੰ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।ਵੱਖ-ਵੱਖ ਪਿੰਡਾਂ ਵਿੱਚ ਪ੍ਰਬੰਧਕਾਂ ਵੱਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਦਾ ਸਨਮਾਨ ਵੀ ਕੀਤਾ ਗਿਆ। ਉਪਰੰਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸਾਨੂੰ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਦਰਸਾਏ ਮਾਰਗ ਤੇ ਚੱਲਕੇ ਉਨ੍ਹਾਂ ਦੀਆਂ ਸਿਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਹਮੇਸ਼ਾ ਸੱਚ ਦੇ ਰਾਹ ਤੇ ਚੱਲਕੇ ਦੂਜਿਆਂ ਦੀ ਲੋੜ ਪੈਣ ਤੇ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਯੂਥ ਆਗੂ ਲਾਲੀ ਫਤਿਹਪੁਰ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀਤਗੜ੍ਹ, ਦਵਿੰਦਰ ਸਿੰਘ ਥੂਹੀ, ਖੁਸ਼ਵਿੰਦਰ ਸ਼ਰਮਾ ਨਰਮਾਣਾ, ਦਵਿੰਦਰ ਸਿੰਘ ਬਿਸਨਗੜ, ਲਵਪ੍ਰੀਤ ਸਿੰਘ ਲੱਭੂ ਕੁਲਾਰਾਂ, ਬਲਜੀਤ ਸਿੰਘ ਅਗੇਤਾ, ਹਰਕਿੰਦਰ ਸਿੰਘ ਦੀਵਾਨਗੜ੍ਹ, ਬਿਕਰਮਜੀਤ ਸਿੰਘ ਪੰਚ, ਅਕਾਸ਼ਦੀਪ ਸਿੰਘ ਸਰਪੰਚ ਬਨੇਰਾ ਖੁਰਦ, ਬਲਜਿੰਦਰ ਸਿੰਘ ਬਨੇਰਾ ਖੁਰਦ, ਗੁਰਪ੍ਰੀਤ ਸਿੰਘ ਬਨੇਰਾ, ਪ੍ਰਸਿੱਧ ਗਾਇਕ ਬਾਪੂ ਚਮਕੀਲਾ ਬਨੇਰੇ ਵਾਲਾ, ਸ਼ਮਸ਼ੇਰ ਸਿੰਘ ਨੰਬਰਦਾਰ, ਹਰਚੰਦ ਸਿੰਘ, ਰਘਵੀਰ ਸਿੰਘ ਨਰਮਾਣਾ, ਹਰਦੀਪ ਸਿੰਘ ਸਹੋਤਾ, ਜਗਸੀਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਨੇ ਨਾਭਾ ਅਨਾਜ ਮੰਡੀ ’ਚ ਚੁਕਾਈ ਨਾ ਹੋਣ ਕਰਕੇ ਕੀਤੀ ਮੀਟਿੰਗ ਅਗਲੀ ਖ਼ਬਰ ਸਾਹਿਲ ਗੁਪਤਾ ਦੇ ਇਲਾਜ ਲਈ ਪਰਿਵਾਰ ਨੂੰ 2 ਲੱਖ ਰੁਪਏ ਦੀ ਮਾਲੀ ਮਦਦ ਦਿੱਤੀ-ਰਾਕੇਸ਼ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।